10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਕਿਸਾਨ ਮੋਰਚਾ ਅਹਿਮ ਭੂਮਿਕਾ ਨਿਭਾਏਗਾ-ਮਨਪ੍ਰੀਤ ਸਿੰਘ ਤਲਵੰਡੀ

ਹਲਵਾਰਾ, 10 ਅਕਤੂਬਰ (ਮਨਦੀਪ ਸਿੰਘ ਉੱਭੀ)-ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਤਲਵੰਡੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਪਾਰਟੀ ਹਾਈਕਮਾਂਡ ਤੋਂ ਲੈ ਕੇ ਬਲਾਕ ਪੱਧਰ ਤੱਕ ਸੰਗਠਨ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਕੰਮ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 11-10-2026
ਹਲਵਾਰਾ, 10 ਅਕਤੂਬਰ (ਮਨਦੀਪ ਸਿੰਘ ਉੱਭੀ)-ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਤਲਵੰਡੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਪਾਰਟੀ ਹਾਈਕਮਾਂਡ ਤੋਂ ਲੈ ਕੇ ਬਲਾਕ ਪੱਧਰ ਤੱਕ ਸੰਗਠਨ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਬਲਾਕ ਪੱਧਰ ’ਤੇ ਨਿਯੁਕਤੀਆਂ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਇੱਕ ਨੌਜਵਾਨ ਟੀਮ ਤਿਆਰ ਕੀਤੀ ਗਈ ਹੈ। ਇਹ ਟੀਮ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਹਾਈਕਮਾਂਡ ਤੱਕ ਪਹੁੰਚਾਉਣ ਲਈ ਕੰਮ ਕਰੇਗੀ। ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਲੜਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਪੇਂਡੂ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਕੜੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਕਿਸਾਨਾਂ ਨਾਲ ਸਬੰਧਿਤ ਮਾਮਲਿਆਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਤਲਵੰਡੀ ਨੇ ਗੁਆਂਢੀ ਸੂਬੇ ਹਰਿਆਣਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੱਥੇ ਭਾਜਪਾ ਸਰਕਾਰ ਵਲੋਂ 24 ਫ਼ਸਲਾਂ ’ ਤੇ ਘੱਟੋ-ਘੱਟ ਸਮੱਰਥਨ ਮੁੱਲ (ਐੱਮ.ਐੱਸ.ਪੀ) ਦੇਣ ਦੀ ਵਿਵਸਥਾ ਕੀਤੀ ਗਈ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਹੋਰ ਕਦਮ ਵੀ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਵਿਚ ਵੀ ਕਿਸਾਨਾਂ ਨੂੰ ਫ਼ਸਲਾਂ ’ਤੇ ਐੱਮ.ਐੱਸ.ਪੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਯਤਨ ਕੀਤੇ ਜਾਣਗੇ। ਹੋਰ ਪਾਰਟੀਆਂ ਨਾਲ ਗੱਠਜੋੜ ਕਰਕੇ ਚੋਣਾਂ ਲੜਨ ਦੀ ਸੰਭਾਵਨਾ ਬਾਰੇ ਪੁੱਛੇ ਜਾਣ ’ਤੇ ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਪੰਜਾਬ ਦੀ ਟੀਮ ਉਸ ਅਨੁਸਾਰ ਮਿਲ ਕੇ ਕੰਮ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 7 ਅਧਿਕਾਰੀ ਪੀ.ਸੀ.ਐਸ. ਨਾਮਜ਼ਦ ਅਗਲੀ ਖ਼ਬਰ ਸਟਾਰਲਿੰਕ ਦੀ ਭਾਰਤ ’ਚ ਸ਼ੁਰੂਆਤ ਰੁਕਵਾਉਣਾ ਮੋਦੀ ਦਾ ਅੰਬਾਨੀਆਂ ਨੂੰ ਸਿੱਧਾ ਲਾਭ- ਕਾਮਰੇਡ ਸੇਖੋਂ
Ad Position 24