ਦੇਹੜਕਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੁੂ ਕਰਵਾਈ
ਹਠੂਰ, 11 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀ ਪਿੰਡ ਦੇਹੜਕਾ ਦੀ ਮੰਡੀ ਵਿਖੇ ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਜੱਥੇਦਾਰ ਸੁਖਦੇਵ ਸਿੰਘ ਖਹਿਰਾ, ਆਮ ਆਦਮੀ ਪਾਰਟੀ ਆਗੂ ਸਰਪੰਚ ਗੋਪਾਲ ਸਿੰਘ ਪਾਲੀ ਡੱਲਾ, ਜਸਵਿੰਦਰ ਸਿੰਘ ਕਲਰਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਹਠੂਰ, 11 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀ ਪਿੰਡ ਦੇਹੜਕਾ ਦੀ ਮੰਡੀ ਵਿਖੇ ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਜੱਥੇਦਾਰ ਸੁਖਦੇਵ ਸਿੰਘ ਖਹਿਰਾ, ਆਮ ਆਦਮੀ ਪਾਰਟੀ ਆਗੂ ਸਰਪੰਚ ਗੋਪਾਲ ਸਿੰਘ ਪਾਲੀ ਡੱਲਾ, ਜਸਵਿੰਦਰ ਸਿੰਘ ਕਲਰਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸੈਕਟਰੀ ਗੁਰਦੀਪ ਸਿੰਘ ਖੰਗੂੜਾ ਅਤੇ ਸਰਪੰਚ ਗੋਪਾਲ ਸਿੰਘ ਪਾਲੀ ਡੱਲਾ ਨੇ ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਖਹਿਰਾ, ਕਿਸਾਨ ਆਗੂ ਚਮਕੌਰ ਸਿੰਘ ਸਿੱਧੂ, ਬਲਜੀਤ ਸਿੰਘ ਸਿੱਧੂ ਪੰਚ, ਬਲਵੰਤ ਸਿੰਘ, ਜਸਵਿੰਦਰ ਸਿੰਘ ਸਿੱਧੂ ਹਾਜ਼ਰ ਸਨ।