12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬੇ-ਮੌਸਮੇ ਮੀਂਹ ਅਤੇ ਤੇਜ਼ ਹਨੇਰੀ-ਝੱਖੜ ਨੇ ਬਦਲਿਆ ਮੌਸਮ ਦਾ ਮਿਜ਼ਾਜ, ਕਿਸਾਨਾਂ ਦੇ ਸਾਹ ਸੂਤੇ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਰਾਏਕੋਟ ਅਤੇ ਆਸਪਾਸ ਦੇ ਇਲਾਕਿਆਂ ਵਿਚ ਅਚਾਨਕ ਆਏ ਬੇ-ਮੌਸਮੇ ਮੀਂਹ ਅਤੇ ਤੇਜ਼ ਝੱਖੜ ਕਾਰਨ ਮੌਸਮ ਦਾ ਮਿਜ਼ਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਭਾਰੀ ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਠੰਢਕ ਦਾ ਅਹਿਸਾਸ ਕਰਵਾਇਆ, ਉੱਥੇ ਹੀ ਚੱਲੀਆਂ ਤੇਜ਼ ਹਵਾਵਾਂ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

Ad Position 21
No active advertisement
ਦਾਣਾ ਮੰਡੀ ਰਾਏਕੋਟ ਵਿਖੇ ਬਾਰਿਸ਼ ਤੋਂ ਬਚਾਉਣ ਲਈ ਤਰਪਾਲਾਂ ਨਾਲ ਢੱਕੀਆਂ ਝੋਨੇ ਦੀਆਂ ਢੇਰੀਆਂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ 12-10-2026
ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਰਾਏਕੋਟ ਅਤੇ ਆਸਪਾਸ ਦੇ ਇਲਾਕਿਆਂ ਵਿਚ ਅਚਾਨਕ ਆਏ ਬੇ-ਮੌਸਮੇ ਮੀਂਹ ਅਤੇ ਤੇਜ਼ ਝੱਖੜ ਕਾਰਨ ਮੌਸਮ ਦਾ ਮਿਜ਼ਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਭਾਰੀ ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਠੰਢਕ ਦਾ ਅਹਿਸਾਸ ਕਰਵਾਇਆ, ਉੱਥੇ ਹੀ ਚੱਲੀਆਂ ਤੇਜ਼ ਹਵਾਵਾਂ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਵਧੀਆਂ ਮੁਸ਼ੀਬਤਾਂ ਇਸ ਬੇ-ਮੌਸਮੇ ਤੇਜ਼ ਮੀਂਹ ਅਤੇ ਹਨੇਰੀ-ਝੱਖੜ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਵੱਡੀਆਂ ਮੁਸੀਬਤਾਂ ਵਿਚ ਘੇਰ ਲਿਆ ਹੈ। ਦਾਣਾ ਮੰਡੀ ਰਾਏਕੋਟ ਵਿਚ ਪਾਣੀ ਭਰਨ ਕਾਰਨ ਖ਼ਰੀਦ ਸੀਜ਼ਨ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਖੇਤਾਂ ਵਿਚ ਝੋਨੇ ਦੀ ਕਟਾਈ ਦੇ ਕੰਮ ਨੂੰ ਲੱਗੀਆਂ ਬਰੇਕਾਂ ਤੇਜ਼ ਬਾਰਿਸ਼ ਕਾਰਨ ਖੇਤਾਂ ਵਿਚ ਝੋਨੇ ਦੀ ਕਟਾਈ ਦੇ ਕੰਮ ਨੂੰ ਪੂਰੀ ਤਰ੍ਹਾਂ ਬਰੇਕਾਂ ਲੱਗ ਗਈਆਂ ਹਨ। ਤੇਜ਼ ਹਵਾਵਾਂ ਕਾਰਨ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਜ਼ਮੀਨ ’ਤੇ ਵਿਛ ਗਈ ਹੈ। ਖੇਤਾਂ ਵਿਚ ਪਾਣੀ ਭਰ ਜਾਣ ਅਤੇ ਫ਼ਸਲ ਵਿਚ ਨਮੀ ਦੀ ਮਾਤਰਾ ਵਧਣ ਕਾਰਨ ਕੰਬਾਈਨਾਂ ਚਲਾਉਣਾ ਬਿਲਕੁੱਲ ਅਸੰਭਵ ਹੋ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਧੁੱਪ ਨਾ ਖਿੜੀ ਤਾਂ ਝੋਨੇ ਦੇ ਦਾਣੇ ਕਾਲੇ ਪੈਣ, ਪੁੰਗਰਨ ਅਤੇ ਫ਼ਸਲ ਦੀ ਗੁਣਵੱਤਾ ਖ਼ਰਾਬ ਹੋਣ ਦਾ ਵੱਡਾ ਖਦਸ਼ਾ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਕੁਦਰਤੀ ਮਾਰ ਨਾਲ ਕਿਸਾਨਾਂ ਨੂੰ ਵੱਡੀ ਪੱਧਰ ’ਤੇ ਆਰਥਿਕ ਨੁਕਸਾਨ ਪੁੱਜਣ ਦੇ ਆਸਾਰ ਬਣ ਗਏ ਹਨ, ਜਿਸ ਨਾਲ ਉਨ੍ਹਾਂ ਦੀ ਛੇ ਮਹੀਨਿਆਂ ਦੀ ਮਿਹਨਤ ’ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਪੀੜਤ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚੋਂ ਫ਼ਸਲ ਦੀ ਚੁਕਾਈ (ਲਿਫ਼ਟਿੰਗ) ਦੇ ਤੁਰੰਤ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸਦ ੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਖੇਤਾਂ ਵਿਚ ਨੁਕਸਾਨੀ ਗਈ ਫ਼ਸਲ ਦਾ ਤੁਰੰਤ ਗਿਰਦਾਵਰੀ ਕਰਵਾ ਕੇ ਜਾਇਜ਼ਾ ਲਿਆ ਜਾਵੇ ਅਤੇ ਪੀੜਤ ਕਿਸਾਨਾਂ ਨੂੰ ਯੋਗ ਆਰਥਿਕ ਰਾਹਤ ਅਤੇ ਮੁਆਵਜ਼ਾ ਪ੍ਰਦਾਨ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਕਰਨ ਸੰਧੂ ਨੇ ਫੜੀ ਹੈਰੋਇਨ ਤੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਬਾਰੇ ਕੀਤਾ ਖੁਲਾਸਾ ਅਗਲੀ ਖ਼ਬਰ ਦੇਹੜਕਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੁੂ ਕਰਵਾਈ
Ad Position 24