12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜੀ.ਐੱਚ.ਜੀ. ਖ਼ਾਲਸਾ ਕਾਲਜ ਵਿਦਿਆਰਥਣਾਂ ਵਲੋਂ ਜ਼ੋਨਲ ਪੱਧਰ ’ਤੇ ਗਿੱਧੇ ਵਿਚ ਦੂਜਾ ਸਥਾਨ ਹਾਸਿਲ

ਗੁਰੂਸਰ ਸੁਧਾਰ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਕਰਵਾਏ ਗਏ 67ਵੇਂ ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ (ਫ਼ਿਰੋਜ਼ਪੁਰ ਜ਼ੋਨ-3) ਵਿਚ ਸਥਾਨਕ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਮੁਕਾਬਲੇ ‘ਗਿੱਧਾ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਤੇ ਇਸ ਦੇ ਨਾਲ ਹੀ ਗਿੱਧਾ ਟੀਮ ਨੇ ਅੰਤਰ-ਜ਼ੋਨਲ ਮੁਕਾਬਲੇ ਲਈ ਵੀ ਕੁਆਲੀਫਾਈ ਕਰ ਲਿਆ। ਕਾਲਜ ਦੀ ਗਿੱਧਾ ਟੀਮ ਦੀਆਂ ਵਿਦਿਆਰਥਣਾਂ ਕਮਲਜੀਤ ਕੌਰ, ਅਨਮੋਲਪ੍ਰੀਤ ਕੌਰ, ਹਰਸ਼ਦੀਪ ਕੌਰ, ਪਰਵੀਨ ਕੌਰ, ਅਨਮੋਲਦੀਪ ਕੌਰ, ਪਰਨੀਤ ਕੌਰ, ਸਰਬਜੀਤ ਕੌਰ, ਨਵਜੋਤ ਕੌਰ, ਸੁਖਮਨਪ੍ਰੀਤ ਕੌਰ, ਹਰਨੂਰ ਕੌਰ ਅਤੇ ਹਰਲੀਨ ਕੌਰ ਨੇ ਆਪਣੀ ਕਲਾ, ਪੇਸ਼ਕਾਰੀ ਅਤੇ ਪੰਜਾਬੀ ਲੋਕ-ਸੱਭਿਆਚਾਰ ਦੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਦਰਸ਼ਕਾਂ ਸਮੇਤ ਜੱਜਾਂ ਦੀ ਵਾਹ-ਵਾਹ ਖੱਟੀ।

Ad Position 21
No active advertisement
ਪੰਜਾਬ ਯੂਨੀਵਰਸਿਟੀ ਜ਼ੋਨਲ ਪੱਧਰ ਦੇ ਯੁਵਕ ਤੇ ਵਿਰਾਸਤੀ ਮੇਲੇ ਦੌਰਾਨ ਗਿੱਧੇ ਅੰਦਰ ਜ਼ੋਨ ਵਿਚ ਦੂਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੀਆਂ ਵਿਦਿਆਰਥਣਾਂ। ਅਜੀਤ ਤਸਵੀਰ 12-10-2026
ਗੁਰੂਸਰ ਸੁਧਾਰ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਕਰਵਾਏ ਗਏ 67ਵੇਂ ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ (ਫ਼ਿਰੋਜ਼ਪੁਰ ਜ਼ੋਨ-3) ਵਿਚ ਸਥਾਨਕ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਮੁਕਾਬਲੇ ‘ਗਿੱਧਾ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਤੇ ਇਸ ਦੇ ਨਾਲ ਹੀ ਗਿੱਧਾ ਟੀਮ ਨੇ ਅੰਤਰ-ਜ਼ੋਨਲ ਮੁਕਾਬਲੇ ਲਈ ਵੀ ਕੁਆਲੀਫਾਈ ਕਰ ਲਿਆ। ਕਾਲਜ ਦੀ ਗਿੱਧਾ ਟੀਮ ਦੀਆਂ ਵਿਦਿਆਰਥਣਾਂ ਕਮਲਜੀਤ ਕੌਰ, ਅਨਮੋਲਪ੍ਰੀਤ ਕੌਰ, ਹਰਸ਼ਦੀਪ ਕੌਰ, ਪਰਵੀਨ ਕੌਰ, ਅਨਮੋਲਦੀਪ ਕੌਰ, ਪਰਨੀਤ ਕੌਰ, ਸਰਬਜੀਤ ਕੌਰ, ਨਵਜੋਤ ਕੌਰ, ਸੁਖਮਨਪ੍ਰੀਤ ਕੌਰ, ਹਰਨੂਰ ਕੌਰ ਅਤੇ ਹਰਲੀਨ ਕੌਰ ਨੇ ਆਪਣੀ ਕਲਾ, ਪੇਸ਼ਕਾਰੀ ਅਤੇ ਪੰਜਾਬੀ ਲੋਕ-ਸੱਭਿਆਚਾਰ ਦੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਦਰਸ਼ਕਾਂ ਸਮੇਤ ਜੱਜਾਂ ਦੀ ਵਾਹ-ਵਾਹ ਖੱਟੀ। ਵਿਦਿਆਰਥਣ ਕਮਲਜੀਤ ਕੌਰ ਨੇ ਵੀ ਵਿਅਕਤੀਗਤ ਤੌਰ ‘ਤੇ ਦੂਜਾ ਇਨਾਮ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਕਾਲਜ ਦੀ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ. ਮਨਜੀਤ ਸਿੰਘ ਗਿੱਲ, ਸਕੱਤਰ ਡਾ. ਐੱਸ.ਐੱਸ.ਥਿੰਦ, ਪ੍ਰਿੰਸੀਪਲ ਡਾ. ਰਜਿੰਦਰ ਸਿੰਘ ‘ਸਾਹਿਲ’ ਅਤੇ ਸਮੂਹ ਸਟਾਫ਼ ਨੇ ਗਿੱਧਾ ਟੀਮ ਦੀਆਂ ਵਿਦਿਆਰਥਣਾਂ, ਟੀਮ ਇੰਚਾਰਜ਼ ਡਾ. ਜਸਪ੍ਰੀਤ ਕੌਰ ਗੁਲਾਟੀ, ਕੋਚ ਪ੍ਰੋ. ਜਗਵੀਰ ਕੌਰ, ਪ੍ਰੋ. ਗੁਰਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਅਤੇ ਅੰਤਰ-ਜ਼ੋਨਲ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ 16 ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ-ਕੇ.ਕੇ. ਬਾਵਾ
Ad Position 24