13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਦਿੱਲੀ ਵਿਖੇ ਨੌਜਵਾਨੀ ’ਤੇ ਢਾਹੇ ਜਾ ਰਹੇ ਤਸ਼ੱਦਦ ਖ਼ਿਲਾਫ਼ ਜਗਰਾਉਂ ’ਚ ਰੋਸ ਪ੍ਰਦਰਸ਼ਨ

ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਸੱਦੇ ’ਤੇ ਕਮੇਟੀ ਪਾਰਕ ਜਗਰਾਉਂ ਵਿਖੇ ਬੀਤੇ ਤਿੰਨ ਦਿਨਾਂ ਤੋਂ ਦੇਸ਼ ਦੀ ਨੌਜਵਾਨੀ ’ਤੇ ਦਿੱਲੀ ਵਿਖੇ ਢਾਹੇ ਜਾ ਰਹੇ ਹਕੂਮਤੀ ਜ਼ਬਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਬੋਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਮੋਦੀ-ਸ਼ਾਹ ਦੀ ਫਾਸ਼ੀਵਾਦੀ ਹਕੂਮਤ ਨੇ ਇੰਦਰਾ ਗਾਂਧੀ ਦੀ ਐਮਰਜੈਂਸੀ ਨੂੰ ਵੀ ਮਾਤ ਪਾ ਦਿੱਤੀ ਹੈ।

Ad Position 21
No active advertisement
ਜਗਰਾਉਂ ਝਾਂਸੀ ਚੌਕ ਨੇੜੇ ਵੱਖ ਵੱਖ ਜਨਤਕ ਜਥੇਬੰਦੀਆਂ ਦੇ ਆਗੂ ਤੇ ਲੋਕ ਦਿੱਲੀ ਵਿਖੇ ਨੌਜਵਾਨੀ ’ਤੇ ਢਾਹੇ ਤਸ਼ੱਦਦ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਸਮੇਂ। ਤਸਵੀਰ : ਭੁਪਿੰਦਰ ਸਿੰਘ ਮੁਰਲੀ 13-10-2026
ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਸੱਦੇ ’ਤੇ ਕਮੇਟੀ ਪਾਰਕ ਜਗਰਾਉਂ ਵਿਖੇ ਬੀਤੇ ਤਿੰਨ ਦਿਨਾਂ ਤੋਂ ਦੇਸ਼ ਦੀ ਨੌਜਵਾਨੀ ’ਤੇ ਦਿੱਲੀ ਵਿਖੇ ਢਾਹੇ ਜਾ ਰਹੇ ਹਕੂਮਤੀ ਜ਼ਬਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਬੋਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਮੋਦੀ-ਸ਼ਾਹ ਦੀ ਫਾਸ਼ੀਵਾਦੀ ਹਕੂਮਤ ਨੇ ਇੰਦਰਾ ਗਾਂਧੀ ਦੀ ਐਮਰਜੈਂਸੀ ਨੂੰ ਵੀ ਮਾਤ ਪਾ ਦਿੱਤੀ ਹੈ। ਲੋਕ ਅੰਦੋਲਨ ਦੌਰਾਨ ਜਨਤਾ ਰੇਲਾਂ ਜਾਮ ਕਰਦੀ ਸੀ ਪਰ ਅਜੀਬ ਵਰਤਾਰਾ ਹੈ ਕਿ ਸਰਕਾਰ ਅੰਦੋਲਨ ਫੇਲ੍ਹ ਕਰਨ ਲਈ ਰੇਲਾਂ ਦਾ ਚੱਕਾ ਜਾਮ ਕਰ ਰਹੀ ਹੈ। ਕੇਂਦਰੀ ਚੋਣ ਕਮਿਸ਼ਨ ਵਲੋਂ ਦੇਸ਼ ਭਰ ’ਚ ਤੇਰ੍ਹਾਂ ਕਰੋੜ ਲੋਕਾਂ ਦੀਆਂ ਵੋਟਾਂ ਭਾਜਪਾ ਸਰਕਾਰ ਦੇ ਕਹਿਣ ’ਤੇ ਕੱਟ ਕੇ ਹਕੂਮਤ ਨੇ ਜੋ ਜਮਹੂਰੀਅਤ ਦਾ ਕਤਲ ਕੀਤਾ ਹੈ ਉਸ ਵੋਟ ਚੋਰੀ ਖ਼ਿਲਾਫ਼ ਉਠਿਆ ਵਿਦਰੋਹ ਸਰਕਾਰ ਦੇ ਨੱਕ ’ਚ ਦਮ ਲਿਆਉਣ ਦੀ ਹਿੰਮਤ ਰੱਖਦਾ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਪ੍ਰਦਰਸ਼ਨਕਾਰੀਆਂ ’ਤੇ ਤਸ਼ੱਦਦ ਕਰਕੇ ਚੁੱਪ ਨਹੀਂ ਕਰਵਾਇਆ ਜਾ ਸਕਦਾ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਚ ਲੱਕ ਤੋੜ ਮਹਿੰਗਾਈ ਅਤੇ ਅੰਨੀ ਬੇਰੁਜ਼ਗਾਰੀ ਵਿਰੁੱਧ ਉਠਿਆ ਲੋਕ ਰੋਹ ਕਾਲੇ ਕਨੂੰਨ ਲਾਗੂ ਕਰਕੇ ਨਹੀਂ ਦਬਾਇਆ ਜਾ ਸਕਦਾ। ਉਨ੍ਹਾਂ ਜੰਤਰ ਮੰਤਰ ਵਿਖੇ ਅੰਦੋਲਨਾਂ ’ਤੇ ਪੱਕੀ ਪਾਬੰਦੀ ਲਾਈ ਨੂੰ ਮੋਦੀ ਦੀ ਹਾਰ ਕਰਾਰ ਦਿੱਤਾ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਨ ਵਾਲਿਆਂ ’ਚ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟੳਮਰਾ, ਬਿਜਲੀ ਮੁਲਾਜ਼ਮ ਆਗੂ ਭੁਪਿੰਦਰ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਕਰਮਜੀਤ ਸਿੰਘ ਕਾਉਂਕੇ, ਉੱਘੇ ਸਾਹਿਤਕਾਰ ਹਰਬੰਸ ਸਿੰਘ ਅਖਾੜਾ, ਅਵਤਾਰ ਸਿੰਘ ਗਗੜਾ, ਮੇਜਰ ਸਿੰਘ ਛੀਨਾ, ਗੁਰਜੀਤ ਸਹੋਤਾ ਨੇ ਸੰਬੋਧਨ ਕੀਤਾ। ਉਪਰੰਤ ਰਾਣੀ ਝਾਂਸੀ ਚੌਂਕ ਅਤੇ ਰਾਏਕੋਟ ਰੋਡ ’ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਗੁਰਦੀਪ ਸਿੰਘ ਸਨੀ, ਸੁਖਵਿੰਦਰ ਸਿੰਘ ਸਰਪੰਚ, ਮਦਨ ਸਿੰਘ, ਕਰਤਾਰ ਸਿੰਘ ਵੀਰਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰਸ਼ੀਆ ਕੌਰ ਨੇ ‘ਡੀ. ਏ. ਵੀ ਐਮ. ਯੂ. ਐੱਨ 26’ ਵਿਚ ਵਧਾਇਆ ਪੰਜਾਬ ਦਾ ਮਾਣ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਰਾਏਕੋਟ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰਿਹਾ
Ad Position 24