ਸਾਬਕਾ ਰਾਜ ਮੰਤਰੀ ਰਵਨੀਤ ਬਿੱਟੂ ਲਗਾਤਾਰ ਦੂਜੇ ਦਿਨ ਜਗਰਾਉਂ ਦਾਣਾ ਮੰਡੀ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ
ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਭਾਜਪਾ ਦੇ ਸਾਬਕਾ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਦੇਰ ਸ਼ਾਮ ਲਗਾਤਾਰ ਦੂਸਰੇ ਦਿਨ ਜਗਰਾਉਂ ਦਾਣਾ ਮੰਡੀ ’ਚ ਪੁੱਜੇ ਅਤੇ ਝੋਨੇ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਸਬੰਧੀ ਕਿਸਾਨਾਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਹੋਈ ਭਾਰੀ ਬਾਰਿਸ਼ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਦਾਣਾ ਮੰਡੀ ਜਗਰਾਉਂ ’ਚ ਪੁੱਜ ਕੇ ਮੰਡੀ ’ਚ ਮੀਂਹ ਦਾ ਪਾਣੀ ਖੜ੍ਹਨ ਕਰਕੇ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਾਣੀ ’ਚ ਭਿੱਜਣ ਕਰਕੇ ਪੰਜਾਬ ਸਰਕਾਰ ਦੇ ਪ੍ਰਬੰਧਾਂ ’ਤੇ ਸਵਾਲ ਚੁੱਕੇ ਸਨ।
ਜ
ਜਗਰਾਉਂ ਦਾਣਾ ਮੰਡੀ ’ਚ ਪੁੱਜੇ ਭਾਜਪਾ ਦੇ ਸਾਬਕਾ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਿਸਾਨਾਂ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਭੁਪਿੰਦਰ ਸਿੰਘ ਮੁਰਲੀ
13-10-2026
ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਭਾਜਪਾ ਦੇ ਸਾਬਕਾ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਦੇਰ ਸ਼ਾਮ ਲਗਾਤਾਰ ਦੂਸਰੇ ਦਿਨ ਜਗਰਾਉਂ ਦਾਣਾ ਮੰਡੀ ’ਚ ਪੁੱਜੇ ਅਤੇ ਝੋਨੇ ਦੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਸਬੰਧੀ ਕਿਸਾਨਾਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਹੋਈ ਭਾਰੀ ਬਾਰਿਸ਼ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਦਾਣਾ ਮੰਡੀ ਜਗਰਾਉਂ ’ਚ ਪੁੱਜ ਕੇ ਮੰਡੀ ’ਚ ਮੀਂਹ ਦਾ ਪਾਣੀ ਖੜ੍ਹਨ ਕਰਕੇ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਾਣੀ ’ਚ ਭਿੱਜਣ ਕਰਕੇ ਪੰਜਾਬ ਸਰਕਾਰ ਦੇ ਪ੍ਰਬੰਧਾਂ ’ਤੇ ਸਵਾਲ ਚੁੱਕੇ ਸਨ। ਅੱਜ ਦੂਸਰੇ ਦਿਨ ਫਿਰ ਰਵਨੀਤ ਸਿੰਘ ਬਿੱਟੂ ਦਾਣਾ ਮੰਡੀ ਪੁੱਜੇ ਅਤੇ ਉਨ੍ਹਾਂ ਨੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਬੁਲਾ ਕੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਕਿਹਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਮੀਂਹ ਪੈਣ ਕਾਰਨ ਝੋਨੇ ’ਚ ਨਮੀ ਦੀ ਮਾਤਰਾ 17 ਤੋਂ ਵਧ ਕੇ 20-22 ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਸਮੱਸਿਆ ਆ ਰਹੀ ਹੈ, ਝੋਨੇ ਦੀ ਖ਼ਰੀਦ ਸਮੇਂ ਕਿਸਾਨਾਂ ਨੇ ਨਮੀ ਦੀ ਮਾਤਰਾ ਵਧਾਉਣ ਦੀ ਮੰਗ ਕੀਤੀ। ਇਸ ’ਤੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਆਪਸੀ ਸਹਿਯੋਗ ਨਾਲ ਮਸਲਿਆਂ ਦਾ ਹੱਲ ਕੱਢਿਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਸਮੱਸਿਆ ਨਾ ਆਵੇ ਤੇ ਖੱਜਲ ਖੁਆਰ ਨਾ ਹੋਣਾ ਪਵੇਗਾ। ਇਸ ਸਬੰਧੀ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ। ਰਵਨੀਤ ਬਿੱਟੂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸਮੇਂ ਕਿਸਾਨਾਂ ਦੀ ਮਜ਼ਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਕਿਸਾਨਾਂ ਨੂੰ ਮੰਡੀਆਂ ’ ਚ ਜ਼ਿਆਦਾ ਦਿਨ ਖੱਜਲ ਖੁਆਰ ਨਾ ਕੀਤਾ ਜਾਵੇਗਾ। ਇਸ ਮੌਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਝੋਨੇ ਦੀ ਖ਼ਰੀਦ ਨੂੰ ਨਿਯਮਾਂ ਅਨੁਸਾਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰਾ ਯਤਨ ਕੀਤਾ ਜਾਵੇਗਾ।