12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਦਲਾਅ ਵਾਲੀ ਮਾਨ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ- ਹਿੱਸੋਵਾਲ

ਸਿੱਧਵਾਂ ਬੇਟ, 12 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਅੱਜ ਲਾਗਲੇ ਪਿੰਡ ਸਫੀਪੁਰਾ ਦੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਜਤਿੰਦਰਪਾਲ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਬੇਟ ਇਲਾਕੇ ਨਾਲ ਸੰਬੰਧਿਤ ਜੁੜੇ ਵਰਕਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਬਦਲਾਅ ਵਾਲੀ ਮਾਨ ਸਰਕਾਰ ਅੱਜ ਹਰ ਫਰੰਟ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਸੂਬੇ ਅੰਦਰ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ, ਹਰ ਪਾਸੇ ਕਤਲਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਪਰ ਸਰਕਾਰ ਇਨ੍ਹਾਂ ਸਮਾਜ ਵਿਰੋਧੀ ਤੱਤਾਂ ਨਾਲ ਸਖ਼ਤੀ ਕਰਨ ਦੀ ਬਜਾਏ ਆਪਣੀ ਹੀ ਪਿੱਠ ਠੱਪ-ਠਪਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-10-2026
ਸਿੱਧਵਾਂ ਬੇਟ, 12 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਅੱਜ ਲਾਗਲੇ ਪਿੰਡ ਸਫੀਪੁਰਾ ਦੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਜਤਿੰਦਰਪਾਲ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਬੇਟ ਇਲਾਕੇ ਨਾਲ ਸੰਬੰਧਿਤ ਜੁੜੇ ਵਰਕਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਬਦਲਾਅ ਵਾਲੀ ਮਾਨ ਸਰਕਾਰ ਅੱਜ ਹਰ ਫਰੰਟ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਸੂਬੇ ਅੰਦਰ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ, ਹਰ ਪਾਸੇ ਕਤਲਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਪਰ ਸਰਕਾਰ ਇਨ੍ਹਾਂ ਸਮਾਜ ਵਿਰੋਧੀ ਤੱਤਾਂ ਨਾਲ ਸਖ਼ਤੀ ਕਰਨ ਦੀ ਬਜਾਏ ਆਪਣੀ ਹੀ ਪਿੱਠ ਠੱਪ-ਠਪਾ ਰਹੀ ਹੈ। ਸਾਬਕਾ ਵਿਧਾਇਕ ਨੇ ਆਖਿਆ ਕਿ ਵਿਧਾਇਕ ਪ੍ਰਗਟ ਸਿੰਘ ਦੇ ਸੂਬਾ ਕਾਂਗਰਸ ਪ੍ਰਧਾਨ ਬਨਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ, ਕਿਉਂਕਿ ਪ੍ਰਧਾਨ ਇਕ ਟੀਮ ਵਾਂਗ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਸਫ਼ਲ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੋਰਾਨ ਕਾਂਗਰਸ ਪਾਰਟੀ ਪੂਰੀ ਮਜ਼ਬੂਤ ਨਾਲ ਚੋਣ ਮੈਦਾਨ ਵਿੱਚ ਨਿੱਤਰੇਗੀ ਅਤੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਬੇਟ ਇਲਾਕੇ ਦੇ ਕਾਂਗਰਸੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਘਰ-ਘਰ ਜਾ ਕੇ ਜਿਕਰ ਕਰਨ ਤਾਂ ਜੋ ਆ ਰਹੀਆਂ ਚੋਣਾਂ ਵਿਚ ਇਸ ਦਾ ਪਾਰਟੀ ਨੂੰ ਫਾਇਦਾ ਮਿਲ ਸਕੇ। ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਅੱਬੂਪੁਰਾ, ਸਰਪੰਚ ਰਨਜੀਤ ਸਿੰਘ, ਸਰਪੰਚ ਜਸਵੀਰ ਸਿੰਘ ਜੱਸਾ ਪਰਜੀਆਂ ਬਿਹਾਰੀਪੁਰ, ਨਾਹਰ ਸਿੰਘ, ਹਰਜੀਤ ਸਿੰਘ ਖ਼ਾਾਲਸਾ, ਰੋਸ਼ਨ ਸਿੰਘ ਕੰਨੀਆਂ, ਸਰਪੰਚ ਜਗਜੀਤ ਸਿੰਘ ਕਾਕੜ, ਜਗਮੋਹਨ ਸਿੰਘ, ਪੁਸ਼ਪਿੰਦਰ ਸਿੰਘ, ਪਰਮਪਾਲ ਸਿੰਘ, ਗੁਰਮੀਤ ਸਿੰਘ ਐਤੀਆਣਾ ਆਦਿ ਤੋਂ ਇਲਾਵਾ ਪਾਰਟੀ ਦੇ ਹੋਰ ਵਰਕਰਾਂ ਨੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਵਿਸ਼ਵਾਸ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਪਿੰਡ ਡੱਲਾ ਨੂੰ 45 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਮੇਜਰ ਸਿੰਘ ਨੂੰ ਕੈਨੇਡਾ ਦਾ ਵੀਜ਼ਾ ਮਿਲਿਆ
Ad Position 24