12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਪਿੰਡ ਡੱਲਾ ਨੂੰ 45 ਲੱਖ ਰੁਪਏ ਦੀ ਗ੍ਰਾਂਟ ਦਿੱਤੀ

ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਅੱਜ ਪਿੰਡ ਡੱਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਪ੍ਰੋ: ਸੁਖਵਿੰਦ ਸਿੰਘ ਸੁੱਖੀ, ਕੁਲਵਿੰਦਰ ਸਿੰਘ ਕਾਲਾ ਚੇਅਰਮੈਨ ਮਾਰਕੀਟ ਕਮੇਟੀ ਜਗਰਾਉਂ, ਚੇਅਰਮੈਨ ਮਾਰਕੀਟ ਕਮੇਟੀ ਹਠੂਰ ਕਰਮਜੀਤ ਸਿੰਘ ਕੰਮੀ, ਗੁਰਜੰਟ ਸਿੰਘ ਖ਼ਾਲਸਾ ਰਸੂਲਪੁਰ ਵੀ ਹਾਜ਼ਰ ਸਨ | ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਗੋਪਾਲ ਸਿੰਘ ਪਾਲੀ ਵੱਲੋਂ ਵਿਧਾਇਕ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 13-10-2026
ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਅੱਜ ਪਿੰਡ ਡੱਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਪ੍ਰੋ: ਸੁਖਵਿੰਦ ਸਿੰਘ ਸੁੱਖੀ, ਕੁਲਵਿੰਦਰ ਸਿੰਘ ਕਾਲਾ ਚੇਅਰਮੈਨ ਮਾਰਕੀਟ ਕਮੇਟੀ ਜਗਰਾਉਂ, ਚੇਅਰਮੈਨ ਮਾਰਕੀਟ ਕਮੇਟੀ ਹਠੂਰ ਕਰਮਜੀਤ ਸਿੰਘ ਕੰਮੀ, ਗੁਰਜੰਟ ਸਿੰਘ ਖ਼ਾਲਸਾ ਰਸੂਲਪੁਰ ਵੀ ਹਾਜ਼ਰ ਸਨ | ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਗੋਪਾਲ ਸਿੰਘ ਪਾਲੀ ਵੱਲੋਂ ਵਿਧਾਇਕ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਡੱਲਾ ਦੇ ਵਿਕਾਸ ਕਾਰਜਾਂ ਲਈ 45 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਦਿੱਤਾ ਗਿਆ। ਇਸ ਮੌਕੇ ਵਿਧਾਇਕ ਬੀਬੀ ਸਰਬਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਹਲਕੇ ਵਿਚ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ। ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਯੋਜਨਾਵਾਂ ਅਤੇ ਲੋਕਾਂ ਲਈ ਕੀਤੇ ਕੰਮਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣਾ ਹੈ ਤਾਂ ਜੋ ਹਰ ਵਰਗ ਦੇ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ ਅਤੇ ਕਈ ਖੇਤਰਾਂ ਵਿੱਚ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁਕਾਬਲੇ ਕੋਈ ਹੋਰ ਪਾਰਟੀ ਨਹੀਂ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪਾਰਟੀ ਮੁੜ ਸਰਕਾਰ ਬਣਾਏਗੀ। ਇਸ ਮੌਕੇ ਸਰਪੰਚ ਗੋਪਾਲ ਸਿੰਘ ਪਾਲੀ ਨੇ ਪਿੰਡ ਡੱਲਾ ਦੇ ਵਿਕਾਸ ਕਾਰਜਾਂ ਲਈ 45 ਲੱਖ ਰੁਪਏ ਦੀ ਗਰਾਂਟ ਦੇਣ ‘ਤੇ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਅੰਤ ਵਿੱਚ ਸਰਪੰਚ ਗੋਪਾਲ ਸਿੰੰਘ ਪਾਲੀ ਵੱਲੋਂ ਪਿੰਡ ਪਹੁੰਚੇ ਸਾਰੇ ਆਗੂਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਂਬਰ ਜਗਦੇਵ ਸਿੰਘ, ਮੈਂਬਰ ਜਗਸੀਰ ਸਿੰਘ, ਹਰਚੰਦ ਸਿੰਘ ਕਾਲਾ ਮੈਂਬਰ, ਮਾਸਟਰ ਦਰਸ਼ਨ ਸਿੰਘ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ਲਾਡੀ ਪੰਚ, ਮਨਿੰਦਰ ਸਿੰਘ ਮਾਣੀ, ਸਰਪੰਚ ਪਰਮਜੀਤ ਸਿੰਘ ਪੰਮਾ, ਸੁਸਾਇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਰਾਣਾ, ਅਮਨ ਸਿੱਧੂ , ਸਰਨਾ ਸਰਾਂ, ਹੈਪੀ ਚਾਹਿਲ, ਜੋਰਾ ਸਰਾਂ, ਸੈਕਟਰੀ ਹਾਕਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਬੀਬੀਆਂ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੰਡੀ ਵਿਖੇ ਬੀਬੀ ਹਰਬੰਸ ਕੌਰ ਛੀਨਾ ਤੇ ਹੋਰ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਨਵੇਂ ਬਣੇ ਜਿੰਮ ਦਾ ਉਦਘਾਟਨ ਅਗਲੀ ਖ਼ਬਰ ਬਦਲਾਅ ਵਾਲੀ ਮਾਨ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ- ਹਿੱਸੋਵਾਲ
Ad Position 24