14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਛੜੇ ਸਾਥੀ ਹਰਬੰਸ ਸਿੰਘ ਭਰੋਵਾਲ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਰਧਾਂਜਲੀਆਂ ਭੇਟ

ਭੂੰਦੜੀ, 13 ਅਕਤੂਬਰ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਹਰਬੰਸ ਸਿੰਘ ਭਰੋਵਾਲ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਭਰੋਵਾਲ ਕਲਾਂ ਦੇ ਲੰਗਰ ਹਾਲ ਵਿਖੇ ਕਰਵਾਇਆ। ਸਮਾਗਮ ਦੀ ਸ਼ੁਰੂਆਤ ਲੋਕ ਪੱਖੀ ਕਵੀ ਰਾਮ ਸਿੰਘ ਹਠੂਰ ਵਲੋਂ ਇਨਕਲਾਬੀ ਗੀਤ ਗਾ ਕੇ ਕੀਤੀ ਗਈ।

Ad Position 21
No active advertisement
ਵਿਛੜੇ ਸਾਥੀ ਹਰਬੰਸ ਸਿੰਘ ਭਰੋਵਾਲ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਰਧਾਂਜਲੀਆਂ ਭੇਟ 14-10-2026
ਭੂੰਦੜੀ, 13 ਅਕਤੂਬਰ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਹਰਬੰਸ ਸਿੰਘ ਭਰੋਵਾਲ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਭਰੋਵਾਲ ਕਲਾਂ ਦੇ ਲੰਗਰ ਹਾਲ ਵਿਖੇ ਕਰਵਾਇਆ। ਸਮਾਗਮ ਦੀ ਸ਼ੁਰੂਆਤ ਲੋਕ ਪੱਖੀ ਕਵੀ ਰਾਮ ਸਿੰਘ ਹਠੂਰ ਵਲੋਂ ਇਨਕਲਾਬੀ ਗੀਤ ਗਾ ਕੇ ਕੀਤੀ ਗਈ। ਇਸ ਮੌਕੇ ਦਸਮੇਸ਼ ਮਜ਼ਦੂਰ ਯੂਨੀਅਨ ਦੇ ਆਗੂ ਜਸਦੇਵ ਸਿੰਘ ਲਲਤੋਂ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰਧਾਨ ਪ੍ਰੋ. ਜਗਮੋਹਨ ਸਿੰਘ ਤੇ ਨਰਭਿੰਦਰ ਸਿੰਘ, ਗ੍ਰੀਨ ਹੰਟ ਵਿਰੋਧੀ ਫਰੰਟ ਦੇ ਆਗੂ ਬੂਟਾ ਸਿੰਘ ਮਹਿਮੂਦਪੁਰ, ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਵਰਗ ਚੇਤਨਾ ਦੇ ਆਗੂ ਜੋਗਿੰਦਰ ਸਿੰਘ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਡਕੌਂਦਾ-ਧਨੇਰ ਵਲੋ ਇੰਦਰਜੀਤ ਸਿੰਘ ਧਾਲੀਵਾਲ, ਸੀਨੀਅਰ ਆਗੂ ਰਾਮਸ਼ਰਨ ਸਿੰਘ ਰਸੂਲਪੁਰ, ਡਾ. ਕੁਲਦੀਪ ਸਿੰਘ ਪਟਿਆਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਅਵਤਾਰ ਸਿੰਘ ਤਾਰੀ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਵਲੋਂ ਜਸਵੀਰ ਸਿੰਘ ਸੀਰਾ, ਪੈਨਸ਼ਨਰ ਐਸੋਸੀਏਸ਼ਨ ਜਗਰਾਉਂ ਦੇ ਆਗੂ ਅਸ਼ੋਕ ਭੰਡਾਰੀ, ਭਰਪੂਰ ਸਿੰਘ ਸਵੱਦੀ ਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਡਾ. ਗੁਰਚਰਨ ਸਿੰਘ ਰਾਏਕੋਟ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ ਅਤੇ ਕਿਹਾ ਕਿ ਹਰਬੰਸ ਸਿੰਘ ਭਰੋਵਾਲ ਵਿਦਿਆਰਥੀ ਜੀਵਨ ਦੌਰਾਨ ਹੀ ਪੰਜਾਬ ਸਟੂਡੈਂਟਸ ਯੂਨੀਅਨ (ਪੀ. ਐੱਸ. ਯੂ.) ਅਤੇ ਨੌਜਵਾਨ ਭਾਰਤ ਸਭਾ ਨਾਲ ਜੁੜ ਗਏ ਸਨ। ਉਨ੍ਹਾਂ ਨੇ ਲੋਕਾਂ ਦੇ ਹੱਕਾਂ ਲਈ ਵੱਖ-ਵੱਖ ਸੰਘਰਸ਼ਾਂ ਵਿਚ ਸਰਗਰਮ ਭੂਮਿਕਾ ਨਿਭਾਈ। ਬੁਲਾਰਿਆਂ ਅਨੁਸਾਰ ਪ੍ਰਧਾਨ ਹਰਬੰਸ ਸਿੰਘ ਭਰੋਵਾਲ ਕੈਨੇਡਾ ਜਾਣ ਤੋਂ ਬਾਅਦ ਵੀ ਉਨ੍ਹਾਂ ਨੇ ਕਿਰਤੀ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨੀ ਜਾਰੀ ਰੱਖੀ ਅਤੇ ‘ਸਰੋਕਾਰਾਂ ਦੀ ਆਵਾਜ਼’ ਅਖ਼ਬਾਰ ਸ਼ੁਰੂ ਕੀਤਾ। ਸਮਾਗਮ ਦੌਰਾਨ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵਲੋਂ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ ਹੇਠ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰਭਾਵਸ਼ਾਲੀ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਮੰਚ ਸੰਚਾਲਨ ਡਾ. ਸੁਖਦੇਵ ਸਿੰਘ ਭੂੰਦੜੀ ਨੇ ਕੀਤਾ। ਇਸ ਮੌਕੇ ਪ੍ਰਧਾਨ ਸਤਵੰਤ ਸਿੰਘ ਸੀਵੀਆਂ ਭੂੰਦੜੀ, ਭੋਲਾ ਸਿੰਘ, ਕੁਲਵਿੰਦਰ ਸਿੰਘ ਬਿੰਦਰਾ, ਦੀਪ ਸਿੰਘ, ਸੂਰਜ ਸਿੰਘ, ਦਵਿੰਦਰ ਸਿੰਘ, ਚਰਨ ਸਿੰਘ, ਪੱਪਾ ਪੰਧੇਰ, ਮਨੀ, ਕੁਲਦੀਪ ਸਿੰਘ ਮਾਣਕ, ਦੀਪਾ, ਬਿੱਕਰ ਸਿੰਘ, ਹਰਮੇਲ ਸਿੰਘ ਸਾਬਕਾ ਸਰਪੰਚ ਭਰੋਵਾਲ, ਜੋਗਿੰਦਰ ਸਿੰਘ, ਦਰਬਾਰਾ ਸਿੰਘ, ਰਾਜੂ, ਸੂਬਾ ਸਿੰਘ ਭੂੰਦੜੀ, ਬੱਗਾ ਸਿੰਘ, ਚੰਦ ਸਿੰਘ ਰਾਣਕੇ, ਜੇਠਾ ਸਿੰਘ ਤਲਵੰਡੀ ਨੌਆਬਾਦ, ਦਰਸ਼ਨ ਸਿੰਘ, ਗੁਰਦੀਪ ਸਿੰਘ ਰਾਮਪੁਰਾ, ਕੁਲਦੀਪ ਸਿੰਘ ਮੇਜਰ ਸਿੰਘ ਰਾਊਵਾਲ, ਦਿਲਬਾਗ ਸਿੰਘ, ਮਲਕੀਤ ਸਿੰਘ ਕੋਟਮਾਨਾ, ਜਸਵਿੰਦਰ ਸਿੰਘ ਭੂਮਾਲ, ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ, ਗੁਰਦਿਆਲ ਸਿੰਘ ਤਲਵੰਡੀ, ਜਸਵੰਤ ਸਿੰਘ ਜੀਰਖ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਜੰਡੀ ਵਲੋਂ ਖੋਲ੍ਹੇ ਗਏ ਜਿੰਮ ਲਈ ਪ੍ਰਵਾਸੀ ਵੀਰ ਕਰਨੈਲ ਸਿੰਘ ਛੀਨਾਂ (ਅਮਰੀਕਾ) ਨੇ 41 ਹਜ਼ਾਰ ਦਾ ਯੋਗਦਾਨ... ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਮਨੋਰੰਜਕ ਟੂਰ ਲਗਾਇਆ
Ad Position 24