14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂਂ ਭੱਜ ਸਕਦੀ- ਇਯਾਲੀ, ਹਾਂਸ, ਗਰੇਵਾਲ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਪਿੱਛੇ ਹਟਣ ਦੇ ਮਾਮਲੇ ਨੂੰ ਲੈ ਕੇ ਆਈ. ਈ.

Ad Position 21
No active advertisement
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂਂ ਭੱਜ ਸਕਦੀ- ਇਯਾਲੀ, ਹਾਂਸ, ਗਰੇਵਾਲ 14-10-2026
ਰਾਏਕੋਟ, 13 ਅਕਤੂਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਪਿੱਛੇ ਹਟਣ ਦੇ ਮਾਮਲੇ ਨੂੰ ਲੈ ਕੇ ਆਈ. ਈ. ਏ. ਟੀ. ਸਪੈਸ਼ਲ ਬੀ. ਐੱਡ ਤੇ ਟੈੱਟ ਪਾਸ ਐਜੂਕੇਸ਼ਨ ਯੂਨੀਅਨ ਪੰਜਾਬ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਨਾਮਪ੍ਰੀਤ ਸਿੰਘ ਗੋਗੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸਰਕਾਰ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਥੇ ਗੱਲਬਾਤ ਕਰਦਿਆਂ ਨਾਮਪ੍ਰੀਤ ਸਿੰਘ ਗੋਗੀ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਦੇਣ ਵਾਲੇ ਆਈ. ਈ. ਏ. ਟੀ. ਸਪੈਸ਼ਲ ਬੀ. ਐੱਡ. ਤੇ ਟੈੱਟ ਪਾਸ ਅਧਿਆਪਕ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਮਸਲੇ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਾ ਲਏ ਜਾਣ ਕਾਰਨ ਜਥੇਬੰਦੀ ਵਿਚ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗਾਂ ਦੇ ਭਰੋਸੇ ਦੇ ਕੇ ਮਾਮਲੇ ਨੂੰ ਲਟਕਾਉਣ ਦੀ ਨੀਤੀ ਨਾਲ ਅਧਿਆਪਕਾਂ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ। ਗੋਗੀ ਨੇ ਐਲਾਨ ਕੀਤਾ ਕਿ ਜਥੇਬੰਦੀ ਵਲੋਂ ਵਿਧਾਇਕਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਖੂਨ ਨਾਲ ਲਿਖੇ ਮੰਗ ਪੱਤਰ ਸੌਂਪੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦੇ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਪਿੰਡਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਮੰਤਰੀਆਂ ਦੇ ਘਿਰਾਓ ਕੀਤੇ ਜਾਣਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਈ. ਈ. ਏ. ਟੀ. ਸਪੈਸ਼ਲ ਬੀ.ਐੱਡ. ਪਾਸ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਆਪਕ ਹੁਣ ਸਿਰਫ਼ ਮੀਟਿੰਗਾਂ ਦੇ ਭਰੋਸਿਆਂ ਦੀ ਬਜਾਏ ਠੋਸ ਫ਼ੈਸਲੇ ਚਾਹੁੰਦੇ ਹਨ। ਗੋਗੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਅਮਨ ਨਾਂਅ ਦੀ ਕੋਈ ਚੀਜ਼ ਨਹੀਂਂ-ਹਠੂਰ ਅਗਲੀ ਖ਼ਬਰ ਗ੍ਰਾਮ ਪੰਚਾਇਤ ਜੰਡੀ ਵਲੋਂ ਖੋਲ੍ਹੇ ਗਏ ਜਿੰਮ ਲਈ ਪ੍ਰਵਾਸੀ ਵੀਰ ਕਰਨੈਲ ਸਿੰਘ ਛੀਨਾਂ (ਅਮਰੀਕਾ) ਨੇ 41 ਹਜ਼ਾਰ ਦਾ ਯੋਗਦਾਨ...
Ad Position 24