ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਭਾਜਪਾ ਜ਼ਿਲ੍ਹਾ ਜਗਰਾਉਂ ਵਲੋਂ ਰੋਸ ਪ੍ਰਦਰਸ਼ਨ
ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਸਾਥੀਆਂ ਸਮੇਤ ਹਲਵਾਰਾ ਤੋਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਹਲਵਾਰਾ, 14 ਅਕਤੂਬਰ (ਮਨਦੀਪ ਸਿੰਘ ਉੱਭੀ)-ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਲੱਗ ਰਹੇ ਇਨਸਾਫ਼ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਅੱਜ ਹਲਵਾਰਾ ਵਿਖੇ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਹਲਵਾਰਾ ਦੇ ਗੁਰਦੁਆਰਾ ਕੇਂਦਰੀ ਸਾਹਿਬ ਦੇ ਸਾਹਮਣੇ ਤੋਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.
ਸ
ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਐੱਸ.ਡੀ.ਐੱਮ. ਰਾਹੀਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ
15-10-2026
ਹਲਵਾਰਾ, 14 ਅਕਤੂਬਰ (ਮਨਦੀਪ ਸਿੰਘ ਉੱਭੀ)-ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਲੱਗ ਰਹੇ ਇਨਸਾਫ਼ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਅੱਜ ਹਲਵਾਰਾ ਵਿਖੇ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਹਲਵਾਰਾ ਦੇ ਗੁਰਦੁਆਰਾ ਕੇਂਦਰੀ ਸਾਹਿਬ ਦੇ ਸਾਹਮਣੇ ਤੋਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਪੀ. ਸਥਾਨਕ ਅਤੇ ਡੀ.ਐੱਸ.ਪੀ. ਦਾਖਾ ਕਰਨ ਸਿੰਘ ਸੰਧੂ ਤੇ ਡੀ.ਐੱਸ.ਪੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਹਿਰਾਸਤ ਵਿੱਚ ਲਿਆ ਗਿਆ। ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬੱਸ ਵਿੱਚ ਬਿਠਾ ਕੇ ਰਾਏਕੋਟ ਲੈ ਗਏ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਅਸਫ਼ਲ ਰਹੀ ਹੈ ਜੋ ਕੰਮ ਪੰਜਾਬ ਸਰਕਾਰ ਨੂੰ ਅਤੇ ਪੰਜਾਬ ਪੁਲਿਸ ਨੂੰ ਕਰਨੇ ਚਾਹੀਦੇ ਸਨ ਉਹ ਪਰਮਿੰਦਰ ਸਿੰਘ ਝੋਟਾ ਕਰ ਰਿਹਾ ਸੀ । ਸ: ਇਯਾਲੀ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਆਵਾਜ਼ ਬੁਲੰਦ ਕਰਦਾ ਸੀ ਅਤੇ ਉਸ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਮਿਲਣਾ ਚਾਹੀਦਾ ਹੈ ਕਤਲ ਕੇਸ ਵਿੱਚ ਫਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋ ਮਹੀਨਿਆਂ ਦੇ ਵਿੱਚ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਮਾਨਸਾ ਵਿਖੇ ਲੱਗ ਰਹੇ ਇਨਸਾਫ਼ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਇਸ ਦੌਰਾਨ ਵਿਧਾਇਕ ਇਆਲੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਪਰਮਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਗਈ।