ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਰਾਏਕੋਟ ਦੇ 5 ਸਰਕਲਾਂ ਤੋਂ ਪ੍ਰਧਾਨ ਨਿਯੁਕਤ
ਰਾਏਕੋਟ, 14 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਲਾਮਬੰਦੀ ਤੇਜ਼ ਕਰਨ ਦੇ ਮਨੋਰਥ ਤਹਿਤ ਹਲਕਾ ਰਾਏਕੋਟ ਅਧੀਨ ਆਉਂਦੇ ਵੱਖ-ਵੱਖ 5 ਸਰਕਲਾਂ ਤੋਂ ਨਵੇਂ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸ਼ਾਂਝੀ ਕਰਦਿਆਂ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਅਤੇ ਚੁਣੇ ਗਏ ਆਗੂਆਂ ਨੂੰ ਮੁਬਾਰਕਬਾਦ ਦਿੱਤੀ।
ਰਾਏਕੋਟ, 14 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਲਾਮਬੰਦੀ ਤੇਜ਼ ਕਰਨ ਦੇ ਮਨੋਰਥ ਤਹਿਤ ਹਲਕਾ ਰਾਏਕੋਟ ਅਧੀਨ ਆਉਂਦੇ ਵੱਖ-ਵੱਖ 5 ਸਰਕਲਾਂ ਤੋਂ ਨਵੇਂ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸ਼ਾਂਝੀ ਕਰਦਿਆਂ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਅਤੇ ਚੁਣੇ ਗਏ ਆਗੂਆਂ ਨੂੰ ਮੁਬਾਰਕਬਾਦ ਦਿੱਤੀ। ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਤੇ ਵਰਕਰਾਂ ਦੀ ਸਹਿਮਤੀ ਨਾਲ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨਾਂ ਦੀ ਸੂਚੀ ਵਿਚ ਸਰਕਲ ਲੋਹਟਬੱਦੀ ਤੋਂ ਹਰਜੀਤ ਸਿੰਘ ਕਲਸੀਆਂ, ਸਰਕਲ ਬੱਸੀਆਂ ਤੋਂ ਸੁਖਵਿੰਦਰ ਸਿੰਘ ਗਿੱਲ, ਸਰਕਲ ਤਲਵੰਡੀ ਰਾਏ ਤੋਂ ਕੈਪਟਨ ਸੁਖਦਰਸ਼ਨ ਸਿੰਘ ਰਾਜੋਆਣਾ, ਸਰਕਲ ਸੁਧਾਰ ਤੋਂ ਕੈਪਟਨ ਹਰਜੀਤ ਸਿੰਘ ਅੱਬੂਵਾਲ, ਸਰਕਲ ਝੋਰੜਾਂ ਤੋਂ ਗੁਰਸੇਵਕ ਸਿੰਘ ਫ਼ੇਰੂਰਾਈ ਨੂੰ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਆਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਇਹ ਸਮੂਹ ਆਗੂ ਲੰਮੇ ਸਮੇਂ ਤੋਂ ਪੰਥ, ਪੰਜਾਬ ਅਤੇ ਇਲਾਕੇ ਦੀ ਸੇਵਾ ਵਿਚ ਸਮਰਪਿਤ ਭਾਵਨਾ ਨਾਲ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਨਵੀਂ ਟੀਮ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀਆਂ ਨੀਤੀਆਂ, ਪੰਥਕ ਸੋਚ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਗੱਲਬਾਤ ਕਰਦਿਆਂ ਨਵ-ਨਿਯੁਕਤ ਸਰਕਲ ਪ੍ਰਧਾਨਾਂ ਨੇ ਪਾਰਟੀ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਾਲ ਜੋੜ੍ਹ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਨਵ-ਨਿਯੁਕਤ ਸਰਕਲ ਪ੍ਰਧਾਨਾਂ ਨੂੰ ਸਿਰੋਪਾਓ ਅਤੇ ਮੁਬਾਰਕਬਾਦ ਦੇ ਕੇ ਸਨਮਾਨਿਤ ਕੀਤਾ ਗਿਆ।