15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਾਨਸਾ ਜਾ ਰਹੇ ਸਿਆਸੀ ਆਗੂਆਂ ਤੇ ਸਮਾਜ ਸੇਵੀਆਂ ਨੂੰ ਨਜ਼ਰਬੰਦ ਕਰਨਾ ਲੋਕਤੰਤਰੀ ਹੱਕਾਂ ਦਾ ਘਾਣ- ਕਾਮਿਲ ਅਮਰ ਸਿੰਘ

ਗੁਰੂਸਰ ਸੁਧਾਰ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਵਿਧਾਨ ਸਭਾ ਹਲਕਾ ਰਾਏਕੋਟ ਤੋਂ ਕਾਂਗਰਸ ਇੰਚਾਰਜ ਕਾਮਿਲ ਅਮਰ ਸਿੰਘ ਨੇ ਮਾਨਸਾ ਵਿਖੇ ਕਤਲ ਕੀਤੇ ਗਏ ਨੌਜਵਾਨ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਮਾਮਲੇ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਇਨਸਾਫ਼ ਦੀ ਮੰਗ ਕਰਨ ਜਾ ਰਹੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਅੱਜ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਰੋਕੇ ਜਾਣ, ਨਜ਼ਰਬੰਦ ਕਰਨਾ ਅਤੇ ਹਿਰਾਸਤ ਵਿਚ ਲਏ ਜਾਣ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਕਾਮਿਲ ਅਮਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਕਤਲ ਕਰ ਦਿੱਤੇ ਜਾਣ ਦੀ ਘਟਨਾ ਨੇ ਪੂਰੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਇਸ ਮੌਕੇ ਸਵ: ਪ ਰਵਿੰਦਰ ਸਿੰਘ ਝੋਟਾ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਕਥਿਤ ਕਾਤਲ ਦੋਸ਼ੀ ਤੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਆਵਾਜ਼ ਉਠਾਉਣ ਜਾ ਰਹੇ ਰਾਜਨੀਤਕ, ਸੂਬੇ ਪ੍ਰਤੀ ਸੁਹਿਰਦ ਲੋਕਾਂ ਨੂੰ ਰੋਕਣ ਦੀਆਂ ਕਾਰਵਾਈਆਂ ਨੂੰ ਲੋਕਤੰਤਰੀ ਹੱਕਾਂ ਦਾ ਘਾਣ ਹੈ।

Ad Position 21
No active advertisement
ਹਲਕਾ ਰਾਏਕੋਟ ਕਾਂਗਰਸ ਇੰਚਾਰਜ਼ ਕਾਮਿਲ ਅਮਰ ਸਿੰਘ 15-10-2026
ਗੁਰੂਸਰ ਸੁਧਾਰ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਵਿਧਾਨ ਸਭਾ ਹਲਕਾ ਰਾਏਕੋਟ ਤੋਂ ਕਾਂਗਰਸ ਇੰਚਾਰਜ ਕਾਮਿਲ ਅਮਰ ਸਿੰਘ ਨੇ ਮਾਨਸਾ ਵਿਖੇ ਕਤਲ ਕੀਤੇ ਗਏ ਨੌਜਵਾਨ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਮਾਮਲੇ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਇਨਸਾਫ਼ ਦੀ ਮੰਗ ਕਰਨ ਜਾ ਰਹੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਅੱਜ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਰੋਕੇ ਜਾਣ, ਨਜ਼ਰਬੰਦ ਕਰਨਾ ਅਤੇ ਹਿਰਾਸਤ ਵਿਚ ਲਏ ਜਾਣ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਕਾਮਿਲ ਅਮਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਕਤਲ ਕਰ ਦਿੱਤੇ ਜਾਣ ਦੀ ਘਟਨਾ ਨੇ ਪੂਰੇ ਪੰਜਾਬ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਇਸ ਮੌਕੇ ਸਵ: ਪ ਰਵਿੰਦਰ ਸਿੰਘ ਝੋਟਾ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਕਥਿਤ ਕਾਤਲ ਦੋਸ਼ੀ ਤੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਆਵਾਜ਼ ਉਠਾਉਣ ਜਾ ਰਹੇ ਰਾਜਨੀਤਕ, ਸੂਬੇ ਪ੍ਰਤੀ ਸੁਹਿਰਦ ਲੋਕਾਂ ਨੂੰ ਰੋਕਣ ਦੀਆਂ ਕਾਰਵਾਈਆਂ ਨੂੰ ਲੋਕਤੰਤਰੀ ਹੱਕਾਂ ਦਾ ਘਾਣ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੀ ਸੱਤਾਧਾਰੀ ਧਿਰ ‘ਆਪ’ ਬਿਲਕੁਲ ਕੇਂਦਰੀ ਹਕੂਮਤ ਦੇ ਨਕਸ਼ੇ ਕਦਮਾਂ ਉੱਤੇ ਚੱਲ ਰਹੀ ਹੈ ਤੇ ਹਰ ਵਰਗ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਪੁਲਿਸ ਦੀ ਦੁਰਵਰਤੋ ਕੀਤੀ ਜਾ ਰਹੀ ਹੈ। ਕਾਂਗਰਸੀ ਆਗੂ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਕਤਲ ਕੀਤੇ ਨੌਜਵਾਨ ਪਰਵਿੰਦਰ ਸਿੰਘ ਮਾਮਲੇ ਦੀ ਨਿਰਪੱਖ ਜਾਂਚ ਸਮੇਤ ਜ਼ਿੰਮੇਵਾਰ ਸਾਰੇ ਕਥਿਤ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਆਖਿਆ ਕਿ ਸੂਬੇ ਦੀ ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਿੱਧ ਹੋਈ ਹੈ ਤੇ ਇਸ ਸਮੇਂ ਪੰਜਾਬ ‘ਚ ਜਿਥੇ ਦਹਿਸ਼ਤਗਰਦਾਂ, ਲੁਟੇਰਿਆਂ ਦਾ ਪੂਰਾ ਬੋਲਬਾਲਾ ਹੈ ਉਥੇ ਨਸ਼ਿਆਂ ਦਾ ਕਾਲਾ ਕਾਰੋਬਾਰ ਵੀ ਸਿਆਸੀ ਸਰਪ੍ਰਸਤੀ ਸਦਕਾ ਪੂਰੇ ਸਿਖ਼ਰ ਉਪਰ ਹੈ।
Ad Position 22
No active advertisement
ਪਿਛਲੀ ਖ਼ਬਰ 4 ਸੋਨ ਤਗਮੇ ਜਿੱਤਣ ਵਾਲੀ ਬੱਚੀ ਨਵਪ੍ਰੀਤ ਕੌਰ ਦਾ ਕੀਤਾ ਸਨਮਾਨ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਰਾਏਕੋਟ ਦੇ 5 ਸਰਕਲਾਂ ਤੋਂ ਪ੍ਰਧਾਨ ਨਿਯੁਕਤ
Ad Position 24