15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਰਾਏਕੋਟ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਅੱਜ

ਰਾਏਕੋਟ, 14 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ. ਗੁਰਚਰਨ ਸਿੰਘ ਬੜਿੰਗ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਦੀ ਸ਼ਾਂਝੀ ਅਗਵਾਈ ਹੇਠ ਅੱਜ ਸਰਦਾਰ ਹਰੀ ਸਿੰਘ ਨਲੂਆ ਚੌਂਕ ਰਾਏਕੋਟ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਪੰਜਾਬ ਬੰਦ ਦੀ ਕਾਲ ਨੂੰ ਪੂਰਾ ਸਮੱਰਥਨ ਦੇਣ ਦਾ ਐਲਾਨ ਕੀਤਾ ਹੈ।

Ad Position 21
No active advertisement
ਡਾ. ਗੁਰਚਰਨ ਸਿੰਘ ਬੜਿੰਗ ਅਤੇ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾਂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ 15-10-2026
ਰਾਏਕੋਟ, 14 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ. ਗੁਰਚਰਨ ਸਿੰਘ ਬੜਿੰਗ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਦੀ ਸ਼ਾਂਝੀ ਅਗਵਾਈ ਹੇਠ ਅੱਜ ਸਰਦਾਰ ਹਰੀ ਸਿੰਘ ਨਲੂਆ ਚੌਂਕ ਰਾਏਕੋਟ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਪੰਜਾਬ ਬੰਦ ਦੀ ਕਾਲ ਨੂੰ ਪੂਰਾ ਸਮੱਰਥਨ ਦੇਣ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਲੜ੍ਹ ਰਹੇ ਪਰਵਿੰਦਰ ਸਿੰਘ ਝੋਟੇ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦੇਣਾ ਪੁਲਿਸ-ਗੁੰਡਾ-ਸਿਆਸੀ ਗਠਜੋੜ ਦਾ ਜ਼ਾਲਮਾਨਾ ਰਵੱਈਆ ਹੈ। ਇਹ ਕਤਲ ਪੰਜਾਬ ਵਿਚ ਨਸ਼ਾ ਮਾਫੀਆ ਦੇ ਹੌਂਸਲੇ ਬੁਲੰਦ ਹੋਣ ਅਤੇ ਸਰਕਾਰ ਦੀ ਨਾਕਾਮੀ ਨੂੰ ਸਾਫ਼ ਦਰਸਾਉਂਦਾ ਹੈ। ਇਸ ਘਿਨਾਉਣੇ ਕਤਲ ਦੇ ਵਿਰੋਧ ਵਿਚ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਸਬੰਧੀ ਅੱਜ 15 ਅਕਤੂਬਰ ਨੂੰ ਸਵੇਰੇ 11 ਵਜੇ ਸਰਦਾਰ ਹਰੀ ਸਿੰਘ ਨਲੂਆ ਚੌਂਕ ਰਾਏਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਸ ਰੋਸ ਮੁਜ਼ਾਹਰੇ ਦੌਰਾਨ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਜਥੇਬੰਦੀਆਂ, ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਨਸ਼ਾ ਵਿਰੋਧੀ ਯੋਧੇ ਨੂੰ ਇਨਸਾਫ਼ ਦਿਵਾਉਣ ਲਈ ਵਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਸੰਘਰਸ਼ ਦਾ ਹਿੱਸਾ ਬਣਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਭਾਕਿਯੂ ਏਕਤਾ ਡਕੌਂਦਾ ਧਨੇਰ ਵਲੋਂ ਸੁਧਾਰ ’ਚ ਧਰਨਾ ਅੱਜ ਪੰਜਾਬ ਬੰਦ ਦੇ ਪੂਰਨ ਸਮਰਥ... ਅਗਲੀ ਖ਼ਬਰ 4 ਸੋਨ ਤਗਮੇ ਜਿੱਤਣ ਵਾਲੀ ਬੱਚੀ ਨਵਪ੍ਰੀਤ ਕੌਰ ਦਾ ਕੀਤਾ ਸਨਮਾਨ
Ad Position 24