14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

70 ਸਾਲਾ ਔਰਤ ਦੀ ਟਿੱਪਰ ਦੀ ਫੇਟ ਵੱਜਣ ਨਾਲ ਮੌਤ

ਸਮਰਾਲਾ, 14 ਅਕਤੂਬਰ (ਗੋਪਾਲ ਸੋਫਤ)-ਇੱਥੋਂ ਨਜ਼ਦੀਕੀ ਪਿੰਡ ਬਾਲਿਓਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਰਛਪਾਲ ਕੌਰ (70) ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਲੜਕੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਕੁੱਝ ਬਿਮਾਰ ਸੀ ਅਤੇ ਘਰੋਂ ਡਾਕਟਰ ਕੋਲ ਦਵਾਈ ਲੈਣ ਲਈ ਆ ਰਹੀ ਸੀ।

Ad Position 21
No active advertisement
ਅਜੀਤ ਡੈਸਕ 15-10-2026
ਸਮਰਾਲਾ, 14 ਅਕਤੂਬਰ (ਗੋਪਾਲ ਸੋਫਤ)-ਇੱਥੋਂ ਨਜ਼ਦੀਕੀ ਪਿੰਡ ਬਾਲਿਓਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਰਛਪਾਲ ਕੌਰ (70) ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਲੜਕੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਕੁੱਝ ਬਿਮਾਰ ਸੀ ਅਤੇ ਘਰੋਂ ਡਾਕਟਰ ਕੋਲ ਦਵਾਈ ਲੈਣ ਲਈ ਆ ਰਹੀ ਸੀ। ਪਿੰਡ ਦੇ ਗੁਰਦੁਆਰਾ ਸਾਹਿਬ ਸਾਹਮਣੇ ਉਹ ਸੜਕ ਪਾਰ ਕਰ ਰਹੀ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਫੇਟ ਮਾਰ ਦਿੱਤੀ। ਜ਼ਖ਼ਮੀ ਹਾਲਤ ਵਿਚ ਰਛਪਾਲ ਕੌਰ ਨੂੰ ਸਮਰਾਲਾ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਾਜ ਦੀਨ ਨੇ ਦੱਸਿਆ ਕਿ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤਾ ਹੈ ਅਤੇ ਅੱਜ ਪਿੰਡ ਬਾਲਿਓਂ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੁਲਸ ਨੇ ਟਿੱਪਰ ਨੂੰ ਵੀ ਕਬਜ਼ੇ ਵਿਚ ਲੈ ਲਿਆ ਅਤੇ ਉਸ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣਾ ਸਰਕਾਰ ਦੀ ਅਮਨ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕਰਦਾ ਹੈ- ਪ੍... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਖ਼ਿਲਾਫ਼ ਅਖਾੜਾ ਪਿੰਡ ’ਚ ਵਿਸ਼ਾਲ ਰੋਸ ਪ੍ਰਦਰਸ਼ਨ
Ad Position 24