ਬੀ.ਕਿ.ਯੂ ਡਕੌਂਦਾ ਜਥੇਬੰਦੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੀ ਹੈ- ਜ਼ਿਲ੍ਹਾ ਆਗੂ ਭੱਟੀਆਂ
ਹੰਬੜਾਂ, 14 ਅਕਤੂਬਰ (ਮੇਜਰ ਹੰਬੜਾਂ) -ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਗੋਲੀ ਮਾਰਕੇ ਕਤਲ ਕੀਤੇ ਜਾਣ ਵਾਲੀ ਦੁਖਦਾਈ ਵਾਪਰੀ ਘਟਨਾਂ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਥੇਬੰਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੀ ਹੈ। ਇਹ ਪ੍ਰਗਟਾਵਾ ਜਥੇਬੰਦੀ ਦੇ ਜ਼ਿਲ੍ਹਾ ਆਗੂ ਹਾਕਮ ਸਿੰਘ ਭੱਟੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਪੂਰਾ ਇਨਸਾਫ਼ ਦਵਾਉਣ ਤੱਕ ਜਥੇਬੰਦੀ ਵਲੋਂ ਸੰਘਰਸ਼ ਜਾਰੀ ਰੱਖਣ ਦੇ ਨਾਲ ਪੰਜਾਬ ਬੰਦ ਦਾ ਸਰਮਥਨ ਕਰਦਿਆ ਕੀਤਾ।
ਹੰਬੜਾਂ, 14 ਅਕਤੂਬਰ (ਮੇਜਰ ਹੰਬੜਾਂ) -ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਗੋਲੀ ਮਾਰਕੇ ਕਤਲ ਕੀਤੇ ਜਾਣ ਵਾਲੀ ਦੁਖਦਾਈ ਵਾਪਰੀ ਘਟਨਾਂ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਥੇਬੰਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੀ ਹੈ। ਇਹ ਪ੍ਰਗਟਾਵਾ ਜਥੇਬੰਦੀ ਦੇ ਜ਼ਿਲ੍ਹਾ ਆਗੂ ਹਾਕਮ ਸਿੰਘ ਭੱਟੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਪੂਰਾ ਇਨਸਾਫ਼ ਦਵਾਉਣ ਤੱਕ ਜਥੇਬੰਦੀ ਵਲੋਂ ਸੰਘਰਸ਼ ਜਾਰੀ ਰੱਖਣ ਦੇ ਨਾਲ ਪੰਜਾਬ ਬੰਦ ਦਾ ਸਰਮਥਨ ਕਰਦਿਆ ਕੀਤਾ। ਭੱਟੀਆਂ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਨੂੰ ਰੋਕਣ ’ਚ ਨਾਕਾਮ ਰਹੀ ‘ਆਪ’ ਸਰਕਾਰ ਨੂੰ ਹੁਣ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ‘ਆਪ’ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਗੰਭੀਰਤਾ ਦਿਖਾਉਂਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਢੁੱਕਵੇਂ ਕਦਮ ਚੁੱਕਣ ਦੇ ਨਾਲ ਕਤਲ ਵਰਗੀਆਂ ਘਟਨਾਵਾਂ ਲਈ ਜਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਈ ਕਰਨੀ ਚਾਹੀਦੀ ਹੈ। ਪ੍ਰਧਾਨ ਬੇਅੰਤ ਸਿੰਘ ਸੰਧੂ ਬਾਣੀਏਵਾਲ, ਇਕਾਈ ਪ੍ਰਧਾਨ ਹਰਦੀਪ ਸਿੰਘ ਗਿੱਲ ਸਲੇਮਪੁਰ ਨੇ ਅੱਜ ਦੇ ਪੰਜਾਬ ਬੰਦ ਦੇ ਸੱਦੇ ਨੂੰ ਜਥੇਬੰਦੀ ਦਾ ਪੂਰਾ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਨਸਾਫ਼ ਦੀ ਇਸ ਲੜਾਈ ਵਿਚ ਲੋਕਾਂ ਨੂੰ ਇਕਜੁੱਟ ਹੋ ਕੇ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤੇ ਅੱਜ ਹੰਬੜਾਂ ਬਜ਼ਾਰ ਪੂਰਨ ਤੌਰ ’ਤੇ ਬੰਦ ਰੱਖਿਆ ਜਾਵੇਗਾ ।