16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

21 ਤੋਂ ਮੁਕੰਮਲ ਹੜਤਾਲ ਕਰਕੇ ਵਿਧਾਨ ਸਭਾ ਸੈਸ਼ਨ ਸਮੇਤ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਦਿੱਤਾ ਜਾਵੇਗਾ ਪੱਕਾ ਧਰਨਾ-ਜਲੌਰ ਸਿੰਘ ਗਿੱਲ

ਜਗਰਾਉਂ, 16 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ.

Ad Position 21
No active advertisement
ਨਸ਼ਿਆਂ ਦੇ ਖ਼ਾਤਮੇ ਦੇ ਵਾਅਦੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਨਸ਼ਾ ਤਸਕਰੀ ਵਧਣ ਦੇ ਲਾਏ ਦੋਸ਼ 17-10-2026
ਜਗਰਾਉਂ, 16 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਮੂਹ ਡਿਪੂਆਂ ਦੇ ਗੇਟਾਂ ’ਤੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੂਬਾ ਜੁਆਇੰਟ ਸਕੱਤਰ ਜਲੌਰ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਸੱਤਾ ਵਿਚ ਆਉਣ ਸਮੇਂ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਪਰ ਹੁਣ ਤੱਕ ਮੁੱਖ ਮੁੱਦਿਆਂ ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਨਸ਼ਾ ਖਤਮ ਕਰਨ, ਰੇਤ, ਟਰਾਂਸਪੋਰਟ, ਕੇਬਲ ਮਾਫ਼ੀਆ ਨੂੰ ਖਤਮ ਕਰਨ ਵਿਚ ਸਰਕਾਰ ਫੇਲ੍ਹ ਹੀ ਨਹੀਂ ਰਹੀ ਬਲਕਿ ਉਨ੍ਹਾਂ ਨਾਲ ਮਿਲ ਹੀ ਚੁੱਕੀ ਹੈ। ਇਸ ਤੋਂ ਇਲਾਵਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਵੀ ਪੂਰੀ ਤਰ੍ਹਾਂ ਅਸਫ਼ਲ ਹੈ। ਹੁਣ ਤੱਕ ਟਰਾਂਸਪੋਰਟ ਵਿਭਾਗ ਵਿਚ ਸਰਕਾਰ ਵਲੋਂ ਇਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਅਤੇ ਨਾ ਹੀ ਕੋਈ ਸਰਕਾਰੀ ਨਵੀਂ ਬੱਸ ਪਾਈ ਗਈ। ਯੂਨੀਅਨ ਵੱਲੋਂ ਲੁੱਟ ਬੰਦ ਕਰਵਾਉਣ, ਨਵੀਂਆਂ ਸਰਕਾਰੀ ਬੱਸਾਂ ਪਾਉਣ ਸਮੇਤ ਆਪਣੀਆਂ ਜਾਇਜ਼ ਮੰਗਾਂ ਸਬੰਧੀ ਹੁਣ ਤੱਕ ਲਗਭਗ ਸਰਕਾਰ ਨਾਲ 70 ਤੋਂ 75 ਮੀਟਿੰਗਾਂ ਕਰ ਚੁੱਕੀ ਹੈ ਪਰ ਪਰਨਾਲਾ ਉਥੇ ਦਾ ਉਥੇ ਹੀ ਹੈ। ਆਗੂ ਹਰਮਿੰਦਰ ਸਿੰਘ ਸਿੱਧੂ ਤੇ ਦਵਿੰਦਰ ਸਿੰਘ ਭੀਮ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਲਈ ਸਾਲ 2026 ਦਾ ਇਕ ਐਕਟ ਲਿਆਂਦਾ ਸੀ, ਜਿਸ ਰਾਹੀਂ ਆਉਟਸ਼ੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕਰਨ ਦੀ ਪ੍ਰਕਿਰਿਆ ਬਣਾਉਣੀ ਸੀ ਜੋ ਹੁਣ ਠੰਢੇ ਬਸਤੇ ਵਿਚ ਪਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ 21 ਅਕਤੂਬਰ ਨੂੰ ਮੁਕੰਮਲ ਹੜਤਾਲ ਕਰਕੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦਾ ਘਿਰਾਉ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪੱਕਾ ਧਰਨਾ ਲਾਇਆ ਜਾਵੇਗਾ। ਇਸ ਸਮੇਂ ਬੂਟਾ ਸਿੰਘ, ਮੁਹੰਮਦ ਰਫ਼ੀ, ਰਾਜ ਖਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਅਮਰ ਸਿੰਘ ਦੀ ਅਗਵਾਈ ਹੇਠ ਹਲਵਾਰਾ ਹਵਾਈ ਅੱਡੇ ਦੀ ਐਡਵਾਇਜ਼ਰੀ ਕਮੇਟੀ ਦੀ ਹੋਈ ਮੀਟਿੰਗ ਦਿੱਲੀ ਤੋਂ ਬਾਅਦ ਹੁਣ ਜਲਦੀ... ਅਗਲੀ ਖ਼ਬਰ ਭਵਨ ਰਕਬਾ (ਮੁੱਲਾਂਪੁਰ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ
Ad Position 24