16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਦਾਰ ਭਰਪੂਰ ਸਿੰਘ ਸਕੂਲ ਦੇ 9 ਵਿਦਿਆਰਥੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ

ਰਾਏਕੋਟ, 16 ਅਕਤੂਬਰ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਕੂਲ ਸਿੱਖਿਆ ਨਾਲ ਆਪਣੇ ਅਮੀਰ ਧਾਰਮਿਕ ਸਿੱਖੀ ਵਿਰਸੇ ਨਾਲ ਜੋੜਨ ਲਈ ਧਰਮ ਪ੍ਰਚਾਰ ਤੇ ਪ੍ਰਸਾਰ ’ਤੇ ਉਚੇਰਾ ਧਿਆਨ ਦਿੱਤਾ ਜਾਂਦਾ ਹੈ। ਇਸੇ ਤਹਿਤ ਸਕੂਲ ਦੇ 9 ਵਿਦਿਆਰਥੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣ ਕੇ ਸਿੱਖੀ ਸਰੂਪ ਵਿਚ ਸਜ ਗਏ।

Ad Position 21
No active advertisement
ਅਜੀਤ ਡੈਸਕ 17-10-2026
ਰਾਏਕੋਟ, 16 ਅਕਤੂਬਰ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਕੂਲ ਸਿੱਖਿਆ ਨਾਲ ਆਪਣੇ ਅਮੀਰ ਧਾਰਮਿਕ ਸਿੱਖੀ ਵਿਰਸੇ ਨਾਲ ਜੋੜਨ ਲਈ ਧਰਮ ਪ੍ਰਚਾਰ ਤੇ ਪ੍ਰਸਾਰ ’ਤੇ ਉਚੇਰਾ ਧਿਆਨ ਦਿੱਤਾ ਜਾਂਦਾ ਹੈ। ਇਸੇ ਤਹਿਤ ਸਕੂਲ ਦੇ 9 ਵਿਦਿਆਰਥੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣ ਕੇ ਸਿੱਖੀ ਸਰੂਪ ਵਿਚ ਸਜ ਗਏ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਬੱਚਿਆਂ ਨੂੰ ਰੋਜ਼ਾਨਾ ਸਹਿਜ ਪਾਠ ਕਰਨ ਲਈ ਪ੍ਰੇਰਨਾ ਦਿੱਤੀ ਜਾਂਦੀ ਹੈ। ਵਿਦਿਆਰਥੀਆਂ ਨੂੰ ਸੰਸਥਾ ਵਿਚ ਕੀਰਤਨ ਅਤੇ ਕਵੀਸ਼ਰੀ ਵੀ ਸਿਖਾਈ ਜਾਂਦੀ ਹੈ। ਇਸ ਮੌਕੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਵਲੋਂ ਅੰਮ੍ਰਿਤਪਾਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਧਾਰਮਿਕ ਲੀਹਾਂ ’ਤੇ ਤੁਰਨ ਅਤੇ ਨੇਕ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਧਾਰਮਿਕ ਸਿੱਖਿਆ ਦੀ ਅਧਿਆਪਕ ਸੰਦੀਪ ਕੌਰ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਵਾਇਸ ਪ੍ਰਿੰਸੀਪਲ ਮੈਡਮ ਗੁਰਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਮੋਮਬੱਤੀ ਮਾਰਚ ਅਗਲੀ ਖ਼ਬਰ ਚੋਰਾਂ ਨੇ ਫਿਰ ਸਿਵਲ ਹਸਪਤਾਲ ਸਿੱਧਵਾਂ ਬੇਟ ਦੀ ਲੈਬ ਦਾ ਜਿੰਦਰਾ ਤੋੜਣ ਦੀ ਕੀਤੀ ਕੋਸ਼ਿਸ
Ad Position 24