ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਮੋਮਬੱਤੀ ਮਾਰਚ
ਕਿਹਾ ਕਿ ਸੂਬੇ ਵਿਚ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਹਾਲਤ ਇਸ ਕਦਰ ਤਰਸਯੋਗ ਹੋ ਚੁੱਕੀ ਹੈ ਕਿ ਪੀਜ਼ੇ ਨਾਲੋਂ ਜ਼ਿਆਦਾ ਤੇਜ਼ੀ ਨਾਲ ਨਸ਼ੇ ਦੀ ਸਪਲਾਈ ਹੋ ਰਹੀ ਹੈ। ਇਸ ਮੌਕੇ ਬੋਲਦੇ ਹੋਏ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ।
ਕਿਹਾ ਕਿ ਸੂਬੇ ਵਿਚ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਹਾਲਤ ਇਸ ਕਦਰ ਤਰਸਯੋਗ ਹੋ ਚੁੱਕੀ ਹੈ ਕਿ ਪੀਜ਼ੇ ਨਾਲੋਂ ਜ਼ਿਆਦਾ ਤੇਜ਼ੀ ਨਾਲ ਨਸ਼ੇ ਦੀ ਸਪਲਾਈ ਹੋ ਰਹੀ ਹੈ। ਇਸ ਮੌਕੇ ਬੋਲਦੇ ਹੋਏ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਬਣਦਾ ਇਨਸਾਫ਼ ਨਾ ਦਿੱਤਾ ਤਾਂ ਕਾਂਗਰਸ ਚੁੱਪ ਨਹੀਂ ਬੈਠੇਗੀ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜ਼ਾਰੀ ਰੱਖੇਗੀ। ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿਚ ਢਿੱਲਮੱਠ ਵਾਲਾ ਰਵੱਈਆ ਅਪਣਾਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਾਂਗਰਸ ਵਲੋਂ ਇਹ ਕੈਂਡਲ ਮਾਰਚ ਸਥਾਨਕ ਸੰਤਾ ਸਿੰਘ ਰਾਮਗੜ੍ਹੀਆ ਪਾਰਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਪ੍ਰਮੁੱਖ ਤਲਵੰਡੀ ਗੇਟ ਤੱਕ ਪੁੱਜਾ ਜਿੱਥੇ ਕਾਂਗਰਸੀ ਵਰਕਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਮੋਮਬੱਤੀ ਮਾਰਚ ਵਿੱਚ ਭਾਗ ਲੈਣ ਵਾਲਿਆਂ ਵਿੱਚ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਹਰਪ੍ਰੀਤ ਸਿੰਘ ਬੋਪਾਰਾਏ ਬਲਾਕ ਪ੍ਰਧਾਨ ਰਾਏਕੋਟ, ਰਵਿੰਦਰ ਸਿੰਘ ਅੱਬੂਵਾਲ ਬਲਾਕ ਪ੍ਰਧਾਨ ਸੁਧਾਰ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਜ਼ਿਲ੍ਹਾ ਜਨ. ਸਕੱਤਰ ਹਰਵਿੰਦਰ ਸਿੰਘ ਰਾਜਾ ਬਰਾੜ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਤਾਜਪੁਰ, ਬਲਜੀਤ ਸਿੰਘ ਜੀਤਾ ਸਰਪੰਚ, ਜਸਵੰਤ ਸਿੰਘ ਬੱਸੀਆਂ, ਵਿਨੋਦ ਜੈਨ ਪੁਜਾਰੀ ਫੀਡ, ਬਲਜਿੰਦਰ ਸਿੰਘ ਧਾਲੀਵਾਲ, ਯੂਥ ਆਗੂ ਪ੍ਰਦੀਪ ਗਰੇਵਾਲ, ਸਾਬਕਾ ਕੌਂਸਲਰ ਇਮਰਾਨ ਖਾਨ, ਕੌਂਸਲਰ ਸੰਜੇ ਗੋਇਲ, ਪੰਚ ਬਾਬੂ ਨਾਇਕ, ਨਿਰੰਜਣ ਸਿੰਘ ਕਾਲਾ ਜਲਾਲਦੀਵਾਲ, ਨਰੈਣ ਦੱਤ ਕੌਸ਼ਿਕ, ਪ੍ਰਭਦੀਪ ਸਿੰਘ ਨਾਰੰਗਵਾਲ, ਬਲਜੀਤ ਸਿੰਘ ਹਲਵਾਰਾ, ਓ.ਐੱਸ.ਡੀ. ਜਗਪ੍ਰੀਤ ਸਿੰਘ ਬੁੱਟਰ, ਕਮਲਪ੍ਰੀਤ ਸਿੰਘ ਬੁੱਟਰ, ਵਿਨੋਦ ਜੈਨ ਪੁਜਾਰੀ ਫੀਡ, ਸਾਬਕਾ ਕੌਂਸਲਰ ਕਮਲਜੀਤ ਵਰਮਾ, ਕੌਂਸਲਰ ਗੁਰਦਾਸ ਮਾਨ, ਕੌਂਸਲਰ ਜਗਦੇਵ ਸਿੰਘ ਜੱਗਾ, ਸੋਨੂੰ ਵਰਮਾ ਕੌਂਸਲਰ, ਸਮੁਨਦੀਪ ਸਿੰਘ ਦੀਪਾ, ਸੁਖਵਿੰਦਰ ਸਿੰਘ ਸੁੱਖੂ ਗਰੇਵਾਲ, ਏਵੰਤ ਜੈਨ, ਮੇਜਰ ਸਿੰਘ ਗਿੱਲ, ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਸਿਵੀਆਂ, ਪ੍ਰਭਜੋਤ ਸਿੰਘ ਭੈਣੀ, ਗੋਲੀ ਨਾਹਰ, ਪੂਰਨ ਸਿੰਘ ਸਪਰਾ, ਜੋਗਿੰਦਰਪਾਲ ਮੱਕੜ, ਬੰਟੀ ਅੱਚਰਵਾਲ, ਗੁਰਨਾਮ ਸਿੰਘ ਨਾਹਰ, ਕਰਮਜੀਤ ਸਿੰਘ ਤਾਜਪੁਰ, ਚੇਅਰਮੈਨ ਰਛਪਾਲ ਸਿੰਘ ਸੀਲ੍ਹੋਆਣੀ, ਸਤਨਾਮ ਸੱਤਾ, ਸਾਬਕਾ ਸਰਪੰਚ ਭੁਪਿੰਦਰ ਕੌਰ, ਸ਼ਬੀਨਾ ਬੇਗਮ, ਕਮਲਜੀਤ ਕੌਰ ਹਿੱਸੋਵਾਲ ਸਾਬਕਾ ਜ਼ਿਲ੍ਹਾ ਪ੍ਰੀਸਦ ਮੈਂਬਰ, ਕੇਵਲ ਸਿੰਘ ਬਰਮ੍ਹੀ, ਬਲਜਿੰਦਰ ਸਿੰਘ ਗਰੇਵਾਲ, ਰਾਜੇਸ਼ ਮਹੰਤ, ਕੇ.ਕੇ . ਸ਼ਰਮਾਂ, ਰਿਸ਼ੂ ਜੈਨ, ਕੌਂਸਲਰ ਸੁਖਵਿੰਦਰ ਸਿੰਘ, ਕੌਂਸਲਰ ਸੁਖਵੀਰ ਸਿੰਘ ਰਾਏ ਤੋਂ ਇਲਾਵਾ ਹੋਰ ਕਈ ਕਾਂਗਰਸੀ ਵਰਕਰ ਅਤੇ ਆਹੁਦੇਦਾਰ ਹਾਜ਼ਰ ਸਨ।