16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਉਮਰਪੁਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ‘ਆਪ’ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ-ਵਿਧਾਇਕ ਠੇਕੇਦਾਰ ਹਾਕਮ ਸਿੰਘ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਅਤੇ ਜਾਇਦਾਦਾਂ ਦਾ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਨੇੜਲੇ ਪਿੰਡ ਉਮਰਪੁਰਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪਿੰਡ ਦੇ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼ ਪ੍ਰਾਪਰਟੀ ਕਾਰਡ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 17-10-2026
ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਅਤੇ ਜਾਇਦਾਦਾਂ ਦਾ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਨੇੜਲੇ ਪਿੰਡ ਉਮਰਪੁਰਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿਚ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪਿੰਡ ਦੇ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼ ਪ੍ਰਾਪਰਟੀ ਕਾਰਡ ਸੌਂਪੇ ਗਏ। ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ, ਜਦਕਿ ਪਿੰਡਾਂ ਵਿਚ ਦਹਾਕਿਆਂ ਤੋਂ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕ ਆਪਣੇ ਹੀ ਘਰਾਂ ਦੇ ਪੱਕੇ ਮਾਲਕੀ ਦਸਤਾਵੇਜ਼ਾਂ ਤੋਂ ਵਾਂਝੇ ਸਨ। ਇਸ ਕਰਕੇ ਉਨ੍ਹਾਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ਜਾਂ ਜਾਇਦਾਦ ਦੀ ਖ਼ਰੀਦ-ਵੇਚ ਵਿਚ ਭਾਰੀ ਦਿੱਕਤਾਂ ਆਉਂਦੀਆਂ ਸਨ ਪਰ ਹੁਣ ‘ਆਪ’ ਸਰਕਾਰ ਨੇ ਨਿਸ਼ਾਨਦੇਹੀ ਕਰਵਾ ਕੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦਾ ਅਸਲ ਮਾਲਕਾਨਾ ਹੱਕ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਹੁਣ ਮਕਾਨ ਮਾਲਕਾਂ ਕੋਲ ਆਪਣੇ ਘਰ ਦਾ ਪੱਕਾ ਸਰਕਾਰੀ ਰਿਕਾਰਡ ਅਤੇ ਕਾਨੂੰਨੀ ਸਬੂਤ ਹੋਵੇਗਾ ਅਤੇ ਜਾਇਦਾਦ ਦਾ ਪੂਰਾ ਸਰਵੇ ਅਤੇ ਰਿਕਾਰਡ ਹੋਣ ਕਰਕੇ ਆਪਸੀ ਝਗੜੇ ਅਤੇ ਜ਼ਮੀਨੀ ਵਿਵਾਦ ਖ਼ਤਮ ਹੋਣਗੇ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਭਰੋਸਾ ਦਿਵਾਇਆ ਕਿ ਰਾਏਕੋਟ ਹਲਕੇ ਦੇ ਹਰ ਪਿੰਡ ਵਿਚ ਇਸ ਸਕੀਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਘਰ ਇਸ ਲਾਭ ਤੋਂ ਵਾਂਝਾ ਨਾ ਰਹੇ। ਇਸ ਸਮੇਂ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਿੰਡ ਉਮਰਪੁਰਾ ਦੇ ਲਾਭਪਾਤਰੀਆਂ ਨੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਪਰਮਿੰਦਰ ਸਿੰਘ, ਜਸਕਰਨ ਸਿੰਘ ਕਲਰਕ, ਪ੍ਰਦੀਪ ਸਿੰਘ ਪਟਵਾਰੀ, ਸਰਪੰਚ ਹਰਪ੍ਰੀਤ ਸਿੰਘ ਉਮਰਪੁਰਾ, ਸਰਪੰਚ ਜਸਵਿੰਦਰ ਸਿੰਘ ਨੱਥੋਵਾਲ, ਅਮਨਦੀਪ ਸਿੰਘ ਮਾਂਗਟ, ਜੱਸ ਸਿੰਘ ਹਲਵਾਰਾ, ਕੁਲਵਿੰਦਰ ਸਿੰਘ ਉਮਰਪੁਰਾ, ਹਰਦੀਪ ਸਿੰਘ, ਗੁਰਮੇਲ ਸਿੰਘ, ਲਖਵੀਰ ਸਿੰਘ, ਛੋਟਾ ਸਿੰਘ, ਜਰਨੈਲ ਸਿੰਘ, ਜਗਦੇਵ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੱਦੋਵਾਲ ’ਚ ਗ਼ਦਰੀ ਬਾਬਾ ਹਰੀ ਸਿੰਘ ਉਸਮਾਨ ਨੂੰ ਸਮਰਪਿਤ ਸਮਾਗਮ 20 ਨੂੰ ਅਗਲੀ ਖ਼ਬਰ ਦੁਸਹਿਰਾ ਧੂਮਧਾਮ ਨਾਲ ਮਨਾਉਣ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ- ਦੀਪਕ ਗੋਇਲ ਚੇਅਰਮੈਨ ਚੁਣੇ
Ad Position 24