16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬੱਦੋਵਾਲ ’ਚ ਗ਼ਦਰੀ ਬਾਬਾ ਹਰੀ ਸਿੰਘ ਉਸਮਾਨ ਨੂੰ ਸਮਰਪਿਤ ਸਮਾਗਮ 20 ਨੂੰ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਕੌਮਾਗਾਟਾਮਾਰੂ ਯਾਦਗਾਰ ਕਮੇਟੀ ਦੀ ਮੀਟਿੰਗ ਪਿੰਡ ਬੱਦੋਵਾਲ (ਲੁਧਿ:) ਵਿਖੇ ਕਮੇਟੀ ਆਗੂ ਉਜਾਗਰ ਸਿੰਘ ਬੱਦੋਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸਮੇਂ ਐਡਵੋਕੇਟ ਕੁਲਦੀਪ ਸਿੰਘ ਗਰੇਵਾਲ, ਉਜਾਗਰ ਸਿੰਘ ਬੱਦੋਵਾਲ, ਜਸਦੇਵ ਸਿੰਘ ਲਲਤੋਂ, ਪ੍ਰੇਮ ਸਿੰਘ ਸ਼ਹਿਜ਼ਾਦ, ਜੁਗਿੰਦਰ ਸਿੰਘ ਸ਼ਹਿਜ਼ਾਦ, ਜਸਵਿੰਦਰ ਸਿੰਘ, ਮਲਕੀਤ ਸਿੰਘ ਬੱਦੋਵਾਲ, ਚਰਨਜੀਤ ਸਿੰਘ ਹਿਮਾਂਯੂਪੁਰਾ, ਸ਼ਿੰਦਰ ਸਿੰਘ ਜਵੱਦੀ, ਅਮਰਜੀਤ ਸਿੰਘ ਹਿਮਾਂਯੂਪੁਰਾ ਵਿਸ਼ੇਸ਼ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਕੌਮਾਗਾਟਾਮਾਰੂ ਯਾਦਗਾਰ ਕਮੇਟੀ ਦੀ ਮੀਟਿੰਗ ਪਿੰਡ ਬੱਦੋਵਾਲ (ਲੁਧਿ:) ਵਿਖੇ ਕਮੇਟੀ ਆਗੂ ਉਜਾਗਰ ਸਿੰਘ ਬੱਦੋਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸਮੇਂ ਐਡਵੋਕੇਟ ਕੁਲਦੀਪ ਸਿੰਘ ਗਰੇਵਾਲ, ਉਜਾਗਰ ਸਿੰਘ ਬੱਦੋਵਾਲ, ਜਸਦੇਵ ਸਿੰਘ ਲਲਤੋਂ, ਪ੍ਰੇਮ ਸਿੰਘ ਸ਼ਹਿਜ਼ਾਦ, ਜੁਗਿੰਦਰ ਸਿੰਘ ਸ਼ਹਿਜ਼ਾਦ, ਜਸਵਿੰਦਰ ਸਿੰਘ, ਮਲਕੀਤ ਸਿੰਘ ਬੱਦੋਵਾਲ, ਚਰਨਜੀਤ ਸਿੰਘ ਹਿਮਾਂਯੂਪੁਰਾ, ਸ਼ਿੰਦਰ ਸਿੰਘ ਜਵੱਦੀ, ਅਮਰਜੀਤ ਸਿੰਘ ਹਿਮਾਂਯੂਪੁਰਾ ਵਿਸ਼ੇਸ਼ ਸ਼ਮੂਲੀਅਤ ਕੀਤੀ। ਕਮੇਟੀ ਦੇ ਬੁਲਾਰੇ ਜਸਦੇਵ ਸਿੰਘ ਲਲਤੋਂ ਦੱਸਿਆ ਕਿ ਦੇਸ ਭਗਤ ਯਾਦਗਾਰ ਕਮੇਟੀ ਜਲੰਧਰ ਅਤੇ ਕੌਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਸਰਪ੍ਰਸਤੀ ਹੇਠ ਗਦਰੀ ਬਾਬਾ ਹਰੀ ਸਿੰਘ ਉਸਮਾਨ ਯਾਦਗਾਰ ਕਮੇਟੀ ਬੱਦੋਵਾਲ ਵਲੋਂ ਗੁਰਦੁਆਰਾ ਪ੍ਰਬੰਧਕੀ ਕਮੇਟੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਗਦਰੀ ਬਾਬਾ ਹਰੀ ਸਿੰਘ ਜੀ ਦੇ 147ਵੇਂ ਜਨਮ ਦਿਵਸ ਮੌਕੇ ਸਮਾਗਮ 20 ਅਕਤੂਬਰ ਮੰਗਲਵਾਰ ਨੂੰ ਵੱਡਾ ਗੁਰਦੁਆਰਾ ਸਾਹਿਬ ਬੱਦੋਵਾਲ ਨੇੜੇ ਹੋਵੇਗਾ। ਕਮੇਟੀ ਅਹੁਦੇਦਾਰਾਂ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਭਾਰਤ ਅੰਦਰ ਸੱਚੀ ਸੁੱਚੀ, ਖ਼ਰੀ ਆਜ਼ਾਦੀ ਅਤੇ ਨਵਾˆ ਨਰੋਆ ਲੋਕ ਪੱਖੀ ਕੌਮੀ ਜਮਹੂਰੀ ਰਾਜ ਪ੍ਰਬੰਧ ਉਸਾਰਨ ਵਾਸਤੇ ਉਮਰ ਭਰ ਦੇਸ਼ ਵਿਦੇਸ਼ ਵਿਚ ਜੂਝਣ ਅਤੇ ਆਪਣੇ ਪੁੱਤਰ ਨੂੰ ਸ਼ਹੀਦ ਕਰਵਾਉਣ ਵਾਲੇ ਮਹਾਨ ਯੋਧੇ ਦੇ ਜਨਮ ਦਿਵਸ ਮੌਕੇ ਇਨਕਲਾਬੀ ਕਵੀਸ਼ਰੀ ਜੱਥੇ ਉੱਤਮ ਪੇਸ਼ਕਾਰੀ ਕਰਨਗੇ। ਇਸ ਤੋˆ ਇਲਾਵਾ ‘ਕੌਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ’ ਅਤੇ ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਜਲੰਧਰ’, ਹੋਰ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਚੋਣਵੇˆ ਆਗੂਆਂ ਵਲੋਂ ਦੇਸ਼ ਅਤੇ ਪੰਜਾਬ ਦੀ ਮੌਜੂਦਾ ਹਾਲਤ, ਸ਼ਹੀਦਾਂ ਦੇ ਅਧੂਰੇ ਕਾਰਜਾˆ ਨੂੰ ਪੂਰਾ ਕਰਨ ਲਈ ਖੜ੍ਹੀਆਂ ਚੁਣੌਤੀਆਂ ਅਤੇ ਬਣਦੇ ਕਾਰਜਾਂ ਬਾਰੇ ਅਹਿਮ ਵਿਚਾਰ ਪੇਸ਼ ਕੀਤੇ ਜਾਣਗੇ। ਬੱਦੋਵਾਲ ਸਮਾਗਮ ਲਈ ਪਿੰਡ ਅਤੇ ਇਲਾਕੇ ਦੇ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ੋਰਦਾਰ ਤਿਆਰੀ ਮੁਹਿੰਮ ਚਲਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 2 ਸਕੇ ਭਰਾਵਾਂ ਨੇ ਅਮਰੀਕਾ ’ਚ ਕਾਨੂੰਨ ਤੇ ਦੇਸ਼ ਦੀ ਸੁਰੱਖਿਆ ਵਰਗੇ ਅਹਿਮ ਅਹੁਦੇ ਪ੍ਰਾਪਤ ਕਰਕੇ ਪਿੰਡ ਜੌਹਲਾਂ ਦਾ ਮਾਣ ਵਧ... ਅਗਲੀ ਖ਼ਬਰ ਪਿੰਡ ਉਮਰਪੁਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ‘ਆਪ’ ਸਰਕਾਰ ਪੇਂਡੂ ਖ...
Ad Position 24