ਅੱਖਾਂ ਦੇ ਕੈਂਪ ’ਚ 200 ਮਰੀਜ਼ਾਂ ਦੀ ਜਾਂਚ ਅਤੇ 37 ਮਰੀਜ਼ ਆਪ੍ਰੇਸ਼ਨ ਲਈ ਚੁਣੇ
ਮਾਛੀਵਾੜਾ ਸਾਹਿਬ, 17 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਸ਼੍ਰੀ ਚਰਨ ਕੰਵਲ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਮਾਛੀਵਾੜਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੰਗਰਾਂਦ ਦਿਹਾੜੇ ਮੌਕੇ ਲਗਾਏ ਕੈਂਪ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੰਕਰਾ ਆਈ ਹਸਪਤਾਲ ਤੋਂ ਆਈ ਡਾਕਟਰਾਂ ਦੀ ਟੀਮ ਨੇ 200 ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ।
ਮਾਛੀਵਾੜਾ ਸਾਹਿਬ, 17 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਸ਼੍ਰੀ ਚਰਨ ਕੰਵਲ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਮਾਛੀਵਾੜਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੰਗਰਾਂਦ ਦਿਹਾੜੇ ਮੌਕੇ ਲਗਾਏ ਕੈਂਪ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੰਕਰਾ ਆਈ ਹਸਪਤਾਲ ਤੋਂ ਆਈ ਡਾਕਟਰਾਂ ਦੀ ਟੀਮ ਨੇ 200 ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ। ਇਸ ਮੌਕੇ ਮਰੀਜ਼ਾਂ ਨੂੰ ਜਿੱਥੇ ਦਵਾਈਆਂ ਮੁਫ਼ਤ ਦਿੱਤੀਆਂ ਉੱਥੇ ਐਨਕਾਂ ਵੀ ਮੁਫ਼ਤ ਵੰਡੀਆਂ। ਡਾਕਟਰਾਂ ਵਲੋਂ ਮਰੀਜ਼ਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬਿਮਾਰੀਆਂ ਤੋਂ ਬਚਾਅ ਬਾਰੇ ਵੀ ਜਾਗਰੂਕ ਕੀਤਾ ਗਿਆ। ਅੱਜ ਜਾਂਚ ਕਰਵਾਉਣ ਆਏ ਮਰੀਜ਼ਾਂ ’ਚੋਂ 37 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੀ ਬਿਮਾਰੀ ਪਾਈ ਗਈ ਜਿਨ੍ਹਾਂ ਦਾ ਮੁਫ਼ਤ ਆਪ੍ਰੇਸ਼ਨ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਬਾਜਵਾ, ਮੈਨੇਜਰ ਜਸਵੀਰ ਸਿੰਘ ਮੰਗਲੀ, ਸਰਪੰਚ ਪਰਮਜੀਤ ਕੌਰ ਸੈਣੀ, ਜਗਦੀਪ ਸਿੰਘ ਝੱਜ, ਕੁਲਵੰਤ ਕੌਰ ਨੀਲੋਂ ਹਾਜ਼ਰ ਸਨ।