18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੰਡੀ ਮੁੱਲਾਂਪੁਰ ਪਹੁੰਚਣ ’ਤੇ ਸਚਿਨ ਪਾਇਲਟ ਤੇ ਪਰਗਟ ਸਿੰਘ ਦਾ ਭਰਵਾਂ ਸਵਾਗਤ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ

ਮੁੱਲਾਂਪੁਰ-ਦਾਖਾ, 17 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦਾ ਅੱਜ ਹਲਕਾ ਦਾਖਾ ਮੰਡੀ ਮੁੱਲਾਂਪੁਰ ਪਹੁੰਚਣ ‘ਤੇ ਕਾਂਗਰਸੀ ਵਰਕਰਾਂ ਭਰਵਾਂ ਸਵਾਗਤ ਕੀਤਾ। ਵੱਡੀ ਗਿਣਤੀ ਪਾਰਟੀ ਵਰਕਰਾਂ ਪ੍ਰਧਾਨ ਪਰਗਟ ਸਿੰਘ ਦੇ ਕਾਫ਼ਲੇ ਨੂੰ ਰੋਕ ਕੇ ਜੀ ਆਇਆਂ ਆਖਦਿਆਂ ਪਾਰਟੀ ਹਾਈਕਮਾਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਪਰਗਟ ਸਿੰਘ ਨੂੰ ਪ੍ਰਧਾਨ ਬਣਨ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 18-10-2026
ਮੁੱਲਾਂਪੁਰ-ਦਾਖਾ, 17 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦਾ ਅੱਜ ਹਲਕਾ ਦਾਖਾ ਮੰਡੀ ਮੁੱਲਾਂਪੁਰ ਪਹੁੰਚਣ ‘ਤੇ ਕਾਂਗਰਸੀ ਵਰਕਰਾਂ ਭਰਵਾਂ ਸਵਾਗਤ ਕੀਤਾ। ਵੱਡੀ ਗਿਣਤੀ ਪਾਰਟੀ ਵਰਕਰਾਂ ਪ੍ਰਧਾਨ ਪਰਗਟ ਸਿੰਘ ਦੇ ਕਾਫ਼ਲੇ ਨੂੰ ਰੋਕ ਕੇ ਜੀ ਆਇਆਂ ਆਖਦਿਆਂ ਪਾਰਟੀ ਹਾਈਕਮਾਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਪਰਗਟ ਸਿੰਘ ਨੂੰ ਪ੍ਰਧਾਨ ਬਣਨ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਮੌਜੂਦ ਸਨ। ਇਕ ਮੌਕੇ ਇਕੱਤਰ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਹੋ ਕੇ ਪ੍ਰਧਾਨ ਪਰਗਟ ਸਿੰਘ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਗਾਮੀ ਚੋਣਾਂ ਵਿਚ ਸ਼ਾਨਦਾਰ ਵਾਪਸੀ ਕਰੇਗੀ। ਉਨ੍ਹਾਂ ਦਾਖਾ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸਾਬਕਾ ਸਰਪੰਚ ਜਤਿੰਦਰ ਸਿੰਘ ਦਾਖਾ, ਸਾਬਕਾ ਸਰਪੰਚ ਗੁਰਜੀਤ ਸਿੰਘ ਈਸੇਵਾਲ, ਸਾਬਕਾ ਸਰਪੰਚ ਸੁਖਮਿੰਦਰ ਸਿੰਘ ਬਸੈਮੀ, ਸਰਪੰਚ ਦਰਸ਼ਨ ਸਿੰਘ ਵਿਰਕ, ਸਾਬਕਾ ਸਰਪੰਚ ਵਰਿੰਦਰ ਸਿੰਘ ਮਦਾਰਪੁਰਾ, ਸਾਬਕਾ ਸਰਪੰਚ ਰਣਜੀਤ ਸਿੰਘ ਭੱਟੀਆਂ, ਸੁੱਖਾ ਬਾਸੀਆਂ, ਸੰਦੀਪ ਸਿੰਘ ਸੇਖੋਂ, ਪ੍ਰੀਤਮ ਸਿੰਘ ਬਾਸੀਆਂ ਬੇਟ, ਕੌਂਸਲਰ ਸੁਭਾਸ਼ ਨਾਗਰ, ਕੌਂਸਲਰ ਇੰਦਰਪਾਲ ਸਿੰਘ, ਕੌਂਸਲਰ ਸਰਬਜੀਤ ਕੌਰ, ਨੰਬਰਦਾਰ ਸੁਖਦੀਪ ਸਿੰਘ ਬੀਰਮੀ, ਕਮਲਜੀਤ ਸਿੰਘ ਈਸੇਵਾਲ, ਜਿੰਮੀ ਗਹੌਰ, ਹਰਮਿੰਦਰ ਸਿੰਘ ਜਾਂਗਪੁਰ, ਬਲਜਿੰਦਰ ਸਿੰਘ ਪੰਚ ਦਾਖਾ, ਇੰਦਰਜੀਤ ਸਿੰਘ ਈਸੇਵਾਲ, ਬਲਦੇਵ ਸਿੰਘ ਦਾਖਾ, ਦਿਲਬਾਗ ਸਿੰਘ ਜੀਤੂ, ਰਾਜਵਿੰਦਰ ਸਿੰਘ ਬਾਸੀਆਂ, ਰਿੰਪੀ ਚਚਰਾੜੀ ਸਮੇਤ ਕਾਂਗਰਸ ਦੇ ਹੋਰ ਵਾਲੰਟੀਅਰ, ਵਰਕਰਾਂ ਵਲੋਂ ਹਲਕਾ ਦਾਖਾ ’ਚ ਪ੍ਰਧਾਨ ਪਰਗਟ ਸਿੰਘ, ਸਚਿਨ ਪਾਇਲਟ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਅੱਖਾਂ ਦੇ ਕੈਂਪ ’ਚ 200 ਮਰੀਜ਼ਾਂ ਦੀ ਜਾਂਚ ਅਤੇ 37 ਮਰੀਜ਼ ਆਪ੍ਰੇਸ਼ਨ ਲਈ ਚੁਣੇ
Ad Position 24