18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਸਾਹਨੇਵਾਲ, 17 ਅਕਤੂਬਰ (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਸਾਹਨੇਵਾਲ, 17 ਅਕਤੂਬਰ (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਮਿੰਦਰਪਾਲ ਸਿੰਘ ਲਾਲ ਲੁਧਿਆਣਾ ਵਾਲੇ ਦੇ ਜਥੇ ਤੋਂ ਇਲਾਵਾ ਢਾਡੀ ਸੁੱਚਾ ਸਿੰਘ, ਹਜੂਰੀ ਰਾਗੀ ਦਿਲਬਰ ਸਿੰਘ, ਹਜੂਰੀ ਰਾਗੀ ਸਤਵਿੰਦਰ ਸਿੰਘ, ਹਜੂਰੀ ਰਾਗੀ ਗੁਰਪ੍ਰੀਤ ਸਿੰਘ ਦੇ ਜਥਿਆਂ ਨੇ ਕੀਰਤਨ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਾਚਕ ਭਾਈ ਵਿਰਸਾ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਤੇ ਕਮੇਟੀ ਮੈਂਬਰਾਂ ਵਲੋਂ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਮਿੰਦਰਪਾਲ ਸਿੰਘ ਲਾਲ ਲੁਧਿਆਣਾ ਵਾਲਿਆਂ ਨੂੰ ਸਿਰੋਪਾਓ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਕਮੇਟੀ ਮੈਂਬਰ ਅੰਮ੍ਰਿਤਪਾਲ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸ ਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ ਅਤੇ ਮੈਨੇਜਰ ਅਜੀਤ ਸਿੰਘ ਆਦਿ ਦਾ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਮੀਟਿੰਗ ਲਲਤੋਂ ਮਾਮਲੇ ’ਚ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਈ ਤਾਂ ਸੰਘਰਸ਼ ਵਿੱਢ... ਅਗਲੀ ਖ਼ਬਰ ਮੰਡੀ ਮੁੱਲਾਂਪੁਰ ਪਹੁੰਚਣ ’ਤੇ ਸਚਿਨ ਪਾਇਲਟ ਤੇ ਪਰਗਟ ਸਿੰਘ ਦਾ ਭਰਵਾਂ ਸਵਾਗਤ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਕੱਤ...
Ad Position 24