18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਹਰ ਵਿਅਕਤੀ ਨੂੰ ਦੁੱਖ- ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਮਾਮਲੇ ’ਤੇ ਸਿਆਸਤ ਕਰਨਾ ਮੰਦਭਾਗਾ

ਗੁਰੂਸਰ ਸੁਧਾਰ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਵਿਚ ਸਰਗਰਮ ਆਗੂ ਤੇ ਯੂਥ ਵਿੰਗ ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਨੇ ਬੀਤੇ ਦਿਨੀਂ ਮਾਨਸਾ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਤੇ ਸਮਾਜਿਕ ਕੁਰੀਤੀਆਂ ਵਿਰੁੱਧ ਲਹਿਰ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਦੁੱਖ ਹਰ ਇਕ ਸੂਬਾ ਵਾਸੀ ਨੂੰ ਹੈ ਤੇ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਸਿਆਸਤ ਬੇਹੱਦ ਮੰਦਭਾਗੀ ਹੈ। ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਨੇ ਕਿਹਾ ਕਿ ਪਰਵਿੰਦਰ ਸਿੰਘ ਦੇ ਕਤਲ ਨਾਲ ਹਰ ਸੂਬਾ ਪ੍ਰੇਮੀਆਂ ਦੇ ਮਨ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਅਜਿਹੀ ਦੁਖਦਾਈ ਘਟਨਾ ’ਤੇ ਵਿਰੋਧੀ ਪਾਰਟੀਆਂ ਵਲੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨਾ ਵੀ ਕਾਫ਼ੀ ਅਫ਼ਸੋਸ ਵਾਲੀ ਗੱਲ ਹੈ।

Ad Position 21
No active advertisement
ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨਾਲ ਅਵਤਾਰ ਸਿੰਘ ਡਾ.ਬਲਰਾਮ ਸ਼ਰਮਾ, ਬਲਵਿੰਦਰ ਸਿੰਘ, ਪ੍ਰਤਾਪਇੰਦਰਵੀਰ ਸਿੰਘ ਤੇ ਹੋਰ । ਤਸਵੀਰ : ਸੋਨੀ ਗਿੱਲ 18-10-2026
ਗੁਰੂਸਰ ਸੁਧਾਰ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਵਿਚ ਸਰਗਰਮ ਆਗੂ ਤੇ ਯੂਥ ਵਿੰਗ ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਨੇ ਬੀਤੇ ਦਿਨੀਂ ਮਾਨਸਾ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਤੇ ਸਮਾਜਿਕ ਕੁਰੀਤੀਆਂ ਵਿਰੁੱਧ ਲਹਿਰ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਦੁੱਖ ਹਰ ਇਕ ਸੂਬਾ ਵਾਸੀ ਨੂੰ ਹੈ ਤੇ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਸਿਆਸਤ ਬੇਹੱਦ ਮੰਦਭਾਗੀ ਹੈ। ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਨੇ ਕਿਹਾ ਕਿ ਪਰਵਿੰਦਰ ਸਿੰਘ ਦੇ ਕਤਲ ਨਾਲ ਹਰ ਸੂਬਾ ਪ੍ਰੇਮੀਆਂ ਦੇ ਮਨ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਅਜਿਹੀ ਦੁਖਦਾਈ ਘਟਨਾ ’ਤੇ ਵਿਰੋਧੀ ਪਾਰਟੀਆਂ ਵਲੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨਾ ਵੀ ਕਾਫ਼ੀ ਅਫ਼ਸੋਸ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਸਿਆਸਤ ਕਰਨ ਦਾ ਨਹੀਂ ਸਗੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੀੜਤ ਪਰਿਵਾਰ ਨਾਲ ਖੜ੍ਹਨ ਦੇ ਨਾਲ ਨਾਲ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਾਥ ਦੇਣਾ ਚਾਹੀਦਾ ਹੈ। ਪ੍ਰਧਾਨ ਅਕਾਲਗੜ੍ਹ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਤੇ ਕਾਤਲ ਕਥਿਤ ਦੋਸ਼ੀ ਅਸ਼ਵਨੀ ਕੁਮਾਰ ਨੂੰ ਕਾਬੂ ਕਰਨ ਤੋਂ ਇਲਾਵਾ ਪੁਲਿਸ, ਪ੍ਰਸ਼ਾਸਨ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਨੀਤੀ ਤਹਿਤ ਉਸ ਦੀ ਜਾਇਦਾਦ ਨੂੰ ਢਹਿ ਢੇਰੀ ਕਰ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਸਹੋਦਿਆ ਅਥਲੈਟਿਕਸ ਮੀਟ ਵਿਚ ਗੁਰੂ ਨਾਨਕ ਸਕੂਲ ਮੁੱਲਾਂਪੁਰ ਅਥਲੀਟਾਂ ਚੰਗਾ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24