ਕੈਬਨਿਟ ਮੰਤਰੀ ਸੌਂਦ ਨੇ ਕੋਟ ਸੇਖੋਂ ਵਿਖੇ 115 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡਾਂ ਦੀ ਕੀਤੀ ਵੰਡ
ਬੀਜਾ, 17 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਜਿਹੇ ਪਰਿਵਾਰਾਂ ਲਈ ਇੱਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ।
ਬੀਜਾ, 17 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਜਿਹੇ ਪਰਿਵਾਰਾਂ ਲਈ ਇੱਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ। ਕੈਬਨਿਟ ਮੰਤਰੀ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਕੋਟ ਸੇਖੋਂ ਵਿਖੇ 115 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਮਿਹਨਤ ਨਾਲ ਬਣਾਏ ਘਰ ਦੀ ਮਾਲਕੀ ਦਾ ਰਿਕਾਰਡ ਮਿਲਣਾ ਹਰ ਪਰਿਵਾਰ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਇਹ ਉਪਰਾਲਾ ਪਰਿਵਾਰਾਂ ਦੇ ਮੌਜੂਦਾ ਹੱਕਾਂ ਦੀ ਦਸਤਾਵੇਜ਼ੀ ਪਛਾਣ ਦੇ ਨਾਲ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਹੱਤਵ ਰੱਖਦਾ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਬਹੁਤ ਸਾਰੇ ਪਰਿਵਾਰ ਲੰਮੇ ਸਮੇਂ ਤੋਂ ਆਪਣੇ ਘਰਾਂ ਵਿੱਚ ਵੱਸਦੇ ਆ ਰਹੇ ਸਨ, ਪਰ ਮਾਲਕੀ ਦਾ ਸਪੱਸ਼ਟ ਰਿਕਾਰਡ ਨਾ ਹੋਣ ਕਾਰਨ ਉਨ੍ਹਾਂ ਨੂੰ ਜਾਇਦਾਦ ਨਾਲ ਸਬੰਧਤ ਵੱਖ-ਵੱਖ ਕੰਮਾਂ ਵਿੱਚ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਦੀ ਇਸ ਸਮੱਸਿਆ ਦਾ ਸੁਚੱਜੇ ਢੰਗ ਨਾਲ ਹੱਲ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਕੇਂਦਰ ਵਿੱਚ ਰੱਖ ਕੇ ਕੰਮ ਕਰਦੀ ਰਹੇਗੀ ਅਤੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਯੋਗ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਲਗਾਤਾਰ ਅੱਗੇ ਵਧਾਈ ਜਾਵੇਗੀ। ਇਸ ਮੌਕੇ ਤੇ ਚੇਅਰਮੈਨ ਜਗਤਾਰ ਸਿੰਘ, ਚੇਅਰਮੈਨ ਲਖਬੀਰ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਚਾਇਤ ਮੈਂਬਰ ਸੁਖਦੇਵ ਸਿੰਘ ਸੁੱਖਾ, ਆਦਿ ਹਾਜ਼ਰ ਸਨ।