-ਐਸ. ਆਈ. ਆਰ ਤੋਂ ਬਾਅਦ ਹੁਣ ਐਸ. ਐਸ. ਆਰ.—
ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਉੱਠ ਰਹੇ ਗੰਭੀਰ ਸਵਾਲ - ਅਮਨ ਕਟਾਰੀਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਬਲਾਕ ਪੱਧਰੀ ਵਿਗਿਆਨ ਮੁਕਾਬਲੇ ਕਰਵਾਏ
ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਅਜੋਕੇ ਵਿਗਿਆਨਕ ਯੁੱਗ ਵਿਚ ਵਿਦਿਆਰਥੀਆਂ ਅੰਦਰ ਤਕਨਾਲੋਜੀ, ਵਾਤਾਵਰਣ ਅਤੇ ਸਿਰਜਨਾਤਮਕ ਸੋਚ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਬਲਾਕ ਪੱਧਰੀ ਸਾਇੰਸ ਡਰਾਮਾ ਅਤੇ ਵਿਗਿਆਨ ਮੁਕਾਬਲੇ ਬੇਹੱਦ ਉਤਸ਼ਾਹ ਅਤੇ ਧੂਮ-ਧਾਮ ਨਾਲ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਦੀ ਅਗਵਾਈ ਅਤੇ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿੱਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਲਾ ਦੇ ਜੌਹਰ ਦਿਖਾਏ।
ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਅਜੋਕੇ ਵਿਗਿਆਨਕ ਯੁੱਗ ਵਿਚ ਵਿਦਿਆਰਥੀਆਂ ਅੰਦਰ ਤਕਨਾਲੋਜੀ, ਵਾਤਾਵਰਣ ਅਤੇ ਸਿਰਜਨਾਤਮਕ ਸੋਚ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਬਲਾਕ ਪੱਧਰੀ ਸਾਇੰਸ ਡਰਾਮਾ ਅਤੇ ਵਿਗਿਆਨ ਮੁਕਾਬਲੇ ਬੇਹੱਦ ਉਤਸ਼ਾਹ ਅਤੇ ਧੂਮ-ਧਾਮ ਨਾਲ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਦੀ ਅਗਵਾਈ ਅਤੇ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿੱਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਲਾ ਦੇ ਜੌਹਰ ਦਿਖਾਏ। ਜਿਸ ਵਿਚ ਏ.ਆਈ, ਆਵਾਸ ਅਤੇ ਸਮੁੰਦਰਾਂ ਦੀ ਬਹਾਲੀ, ਆਉਣ ਵਾਲੀਆਂ ਪੀੜ੍ਹੀਆਂ ਦੀ ਸੰਭਾਲ ਵਰਗੇ ਅਹਿਮ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਗਿਆ ਸੀ। ਵਿਦਿਆਰਥੀਆਂ ਨੇ ਆਪਣੇ ਛੋਟੇ-ਛੋਟੇ ਨਾਟਕਾਂ ਅਤੇ ਡਰਾਮਿਆਂ ਰਾਹੀਂ ਇੰਨ੍ਹਾਂ ਵਿਸ਼ਿਆਂ ਨੂੰ ਬਹੁਤ ਹੀ ਸਰਲ, ਰੋਚਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੰਚ ’ਤੇ ਪੇਸ਼ ਕੀਤਾ। ਇੰਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਲੜਕੀਆਂ ਸਕੂਲ ਮਨਸੂਰਾਂ ਨੇ ਪ੍ਰਾਪਤ ਕੀਤਾ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਤਾਲਾ ਅਤੇ ਸਰਕਾਰੀ ਹਾਈ ਸਕੂਲ ਢੈਪਈ ਸਾਂਝੇ ਤੌਰ ’ਤੇ ਤੀਜਾ ਸਥਾਨ ਮੱਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਦੇ ਨਾਲ-ਨਾਲ ਸਮਾਜ ਸੇਵੀ ਹਰਨੇਕ ਸਿੰਘ ਵਾਈਸ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਅਤੇ ਰਿਟਾਇਰਡ ਬੈਂਕ ਮੈਨੇਜਰ, ਪੰਜਾਬ ਐਂਡ ਸਿੰਧ ਬੈਂਕ), ਸਰਪੰਚ ਗੁਰਮੇਲ ਕੌਰ ਮਨਸੂਰਾਂ ਅਤੇ ਬਹਾਦਰ ਸਿੰਘ ਮਨਸੂਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇੰਨ੍ਹਾਂ ਮੁਕਾਬਲਿਆਂ ਵਿਚ ਜੱਜ ਦੀ ਭੂਮਿਕਾ ਸ਼੍ਰੀਮਤੀ ਅਮਨਦੀਪ ਕੌਰ ਫਿਜ਼ਿਕਸ ਲੈਕਚਰਾਰ, ਡਾਕਟਰ ਅਮਨਪ੍ਰੀਤ ਕੌਰ ਹਿਸਟਰੀ ਲੈਕਚਰਾਰ ਅਤੇ ਸ੍ਰੀਮਤੀ ਲਵਦੀਪ ਕੌਰ ਸਾਇੰਸ ਅਧਿਆਪਕਾ ਵੱਲੋਂ ਨਿਭਾਈ ਗਈ। ਇਸ ਮੌਕੇ ਸਕੂਲ ਸਟਾਫ਼ ਸ੍ਰੀਮਤੀ ਨਿਸ਼ਾ ਬੱਗਾ, ਸ੍ਰੀਮਤੀ ਮਨਪ੍ਰੀਤ ਕੌਰ, ਸੁਖਜਿੰਦਰ ਸਿੰਘ, ਸਤਵੰਤ ਸਿੰਘ ਹਾਜ਼ਰ ਸਨ। ਅੰਤ ਵਿਚ ਪ੍ਰਿੰਸੀਪਲ ਮਨਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ, ਜੱਜ ਸਾਹਿਬਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।