18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁੱਜਰਵਾਲ ਵਿਖੇ ਸੰਗਰਾਂਦ ਦੇ ਦਿਹਾੜੇ ’ਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਵਾਹਿਨੂਰ ਹੈਲਥ ਕੇਅਰ ਵਲੋਂ ਦੇਸੀ ਦਵਾਈਆਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਮਰੀਜ਼ਾਂ ਨੇ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਲਿਆ।

Ad Position 21
No active advertisement
ਅਜੀਤ ਡੈਸਕ 18-10-2026
ਜੋਧਾਂ, 17 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਵਾਹਿਨੂਰ ਹੈਲਥ ਕੇਅਰ ਵਲੋਂ ਦੇਸੀ ਦਵਾਈਆਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਮਰੀਜ਼ਾਂ ਨੇ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਲਿਆ। ਕੈਂਪ ਦਾ ਉਦਘਾਟਨ ਸਰਪੰਚ ਹਰਦੀਪ ਸਿੰਘ ਗਰੇਵਾਲ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਪਹੁੰਚੇ ਮਰੀਜ਼ਾਂ ਦਾ ਦੇਸੀ ਦਵਾਈਆਂ ਨਾਲ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਸਹੀ ਖਾਣ-ਪੀਣ ਅਤੇ ਸਿਹਤ ਸੰਭਾਲ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਜਥੇਦਾਰ ਜਗਰੂਪ ਸਿੰਘ, ਬੂਟਾ ਸਿੰਘ ਧਾਲੀਵਾਲ, ਬਾਬਾ ਖ਼ੁਸ਼ਕਿਸਮਤ ਸਿੰਘ, ਮੰਜੂ ਬਾਲਾ, ਹਰਪਾਲ ਸਿੰਘ ਗਿੱਲ, ਗੁਰਦੀਪ ਸਿੰਘ ਤੰਨੂ, ਰਣਧੀਰ ਸਿੰਘ, ਸੰਤੋਖ ਸਿੰਘ, ਪ੍ਰਦੀਪ ਭਨੋਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਧਿਆਪਕ ਜਥੇਬੰਦੀ ਨੇ ਜਨਗਣਨਾ ਡਿਊਟੀਆਂ ਸੰਬੰਧੀ ਮੰਗ ਪੱਤਰ ਤਹਿਸੀਲਦਾਰ ਨੂੰ ਸੌਂਪਿਆ ਵਿਭਾਗ... ਅਗਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ...
Ad Position 24