18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰਾਏਕੋਟ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਉਣ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ ਦੁਸਹਿਰਾ ਕਮੇਟੀ ਪ੍ਰਧਾਨ ਲਾਡੀ, ਚੇਅਰਮੈਨ ਡਾਬਰ ਸਮੇਤ ਕਮੇਟੀ ਵਲੋਂ ਬਣ ਰਹੇ ਪੁਤਲਿਆਂ ਦਾ ਜਾਇਜ਼ਾ ਲਿਆ

ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਗੁਰੂ ਗੋਬਿੰਦ ਸਿੰਘ ਸਟੇਡੀਅਮ ਰਾਏਕੋਟ ਵਿਖੇ 20 ਅਕਤੂਬਰ ਨੂੰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਦੁਸਹਿਰਾ ਕਮੇਟੀ ਰਾਏਕੋਟ ਦੇ ਪ੍ਰਧਾਨ ਮਨੋਹਰ ਲਾਲ ਲਾਡੀ , ਚੇਅਰਮੈਨ ਨਰਿੰਦਰ ਡਾਬਰ ਵਲੋਂ ਪਾਸੀ ਰਾਈਸ ਮਿੱਲ ਵਿਖੇ ਮੀਟਿੰਗ ਕੀਤੀ ਗਈ, ਜਿੱਥੇ ਪੁਤਲਾਕਾਰ ਨਵਾਬ ਅਲੀ ਵਲੋਂ ਤਿਆਰ ਕੀਤੇ ਜਾ ਰਹੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਗੁਰੂ ਗੋਬਿੰਦ ਸਿੰਘ ਸਟੇਡੀਅਮ ਰਾਏਕੋਟ ਵਿਖੇ 20 ਅਕਤੂਬਰ ਨੂੰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਦੁਸਹਿਰਾ ਕਮੇਟੀ ਰਾਏਕੋਟ ਦੇ ਪ੍ਰਧਾਨ ਮਨੋਹਰ ਲਾਲ ਲਾਡੀ , ਚੇਅਰਮੈਨ ਨਰਿੰਦਰ ਡਾਬਰ ਵਲੋਂ ਪਾਸੀ ਰਾਈਸ ਮਿੱਲ ਵਿਖੇ ਮੀਟਿੰਗ ਕੀਤੀ ਗਈ, ਜਿੱਥੇ ਪੁਤਲਾਕਾਰ ਨਵਾਬ ਅਲੀ ਵਲੋਂ ਤਿਆਰ ਕੀਤੇ ਜਾ ਰਹੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਗੱਲਬਾਤ ਕਰਦਿਆਂ ਆਖਿਆ ਕਿ ਰਾਏਕੋਟ ਵਿਖੇ ਦੁਸਹਿਰੇ ਦੇ ਤਿਉਹਾਰ ਸਬੰਧੀ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੁਸਹਿਰਾ ਕਮੇਟੀ ਵਲੋਂ ਹਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਦੁਸਹਿਰੇ ਦੇ ਤਿਉਹਾਰ ਨੂੰ ਯਾਦਗਾਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਝਾਕੀਆਂ ਕੱਢੀਆਂ ਜਾਣਗੀਆਂ। ਇਸ ਮੌਕੇ ਕਾਰਜਕਾਰੀ ਪ੍ਰਧਾਨ ਰਾਜਨ ਪਰੂਥੀ, ਸਕੱਤਰ ਬੀਰਬਲ ਵਰਮਾ, ਪ੍ਰੈੱਸ ਸਕੱਤਰ ਈਸ਼ੂ ਪਾਸੀ, ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ, ਦੁਸਹਿਰਾ ਕਮੇਟੀ ਮੈਂਬਰ ਅਮਨ ਸ਼ਰਮਾ, ਨੀਰਜ ਗੋਇਲ, ਸੁਖਰਾਜ ਸਿੰਘ ਰਾਜਾ, ਸੌਰਭ ਜਿੰਦਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮੱਲਾਂ ਮਾਰੀਆਂ ਵਿਦਿਆਰਥੀਆਂ ਨੇ ਖੇਡਾਂ ’ਚ ਚੰ... ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਧਿਆਪਕ ਜਥੇਬੰਦੀ ਨੇ ਜਨਗਣਨਾ ਡਿਊਟੀਆਂ ਸੰਬੰਧੀ ਮੰਗ ਪੱਤਰ ਤਹਿਸੀਲਦਾਰ ਨੂੰ ਸੌਂਪਿਆ ਵਿਭਾਗ...
Ad Position 24