17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮੱਲਾਂ ਮਾਰੀਆਂ ਵਿਦਿਆਰਥੀਆਂ ਨੇ ਖੇਡਾਂ ’ਚ ਚੰਗਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਕੀਤਾ ਰੌਸ਼ਨ-ਪ੍ਰਿੰਸੀਪਲ ਡਾ: ਕਨਿਕਾ ਸਚਦੇਵਾ

ਹੰਬੜਾਂ, 17 ਅਕਤੂਬਰ (ਮੇਜਰ ਹੰਬੜਾਂ)-ਸੀ. ਬੀ.

Ad Position 21
No active advertisement
ਅਜੀਤ ਡੈਸਕ 18-10-2026
ਹੰਬੜਾਂ, 17 ਅਕਤੂਬਰ (ਮੇਜਰ ਹੰਬੜਾਂ)-ਸੀ.ਬੀ.ਐੱਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਦੇ ਵਿਦਿਆਰਥੀਆਂ ਨੇ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਵਿਖੇ ਆਯੋਜਿਤ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਓਵਰਆਲ ਟਰਾਫ਼ੀ ’ਤੇ ਕਬਜ਼ਾਂ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਖੇਡ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਅਨੁਸ਼ਾਸਨ, ਟੀਮ ਭਾਵਨਾ ਅਤੇ ਜਿੱਤਣ ਦੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀ ਕਾਇਮਵੀਰ ਸਿੰਘ ਨੇ ਅੰਡਰ-8 ਰੁਕਾਵਟ ਦੌੜ ’ਚ ਦੂਜਾ ਸਥਾਨ, ਇਸੇ ਤਰ੍ਹਾਂ ਅੰਡਰ-10 ਰਿਲੇਅ ਦੌੜ ’ਚ ਰਿਦਿਤ ਨੇ ਦੂਜਾ ਸਥਾਨ ਅਤੇ ਵਿਦਿਆਰਥੀ ਹਰਵੀਰ ਸਿੰਘ, ਭਵਨਜੋਤ ਸਿੰਘ,ਜਸਰਾਜ ਸਿੰਘ ਨੇ ਵੀ ਵੱਖ ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲਓਵਰ ਟਰਾਫ਼ੀ ’ਤੇ ਕਬਜ਼ਾ ਕੀਤਾ। ਈਸਟਵੁੱਡ ਇੰਰਰਨੈਸ਼ਨਲ ਸਕੂਲ ਦੇ ਪ੍ਰਬੰਧਕਾਂ ਵੱਲੋਂ ਇੰਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਜੇਤੂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਉੱਥੇ ਨਿਊ ਜੀ.ਐੱਮ.ਟੀ. ਪਬਲਿਕ ਸਕੂਲਾਂ ਦੇ ਮੁੱਖ ਪ੍ਰਬੰਧਕ ਅਰਵਿੰਦਰ ਸਿੰਘ ਥਿੰਦ ਨੇ ਵੀ ਹੋਣਹਾਰ ਵਿਦਿਆਰਥੀਆਂ ਅਤੇ ਸਕੂਲ ਮੁਖੀ ਡਾ: ਕਨਿਕਾ ਸਚਦੇਵਾ ਨੂੰ ਵਧਾਈ ਦਿੱਤੀ। ਸਕੂਲ ਦੇ ਖਿਡਾਰੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਡਾ. ਕਨਿਕਾ ਸਚਦੇਵਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੰਨ੍ਹਾਂ ਹੋਣਹਾਰ ਵਿਦਿਆਰਥੀਆਂ ’ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ ਜਿੰਨ੍ਹਾਂ ਨੇ ਨਿਊ.ਜੀ.ਐੱਮ.ਟੀ ਪਬਲਿਕ ਸਕੂਲ ਭੱਠਾਧੂਹਾ ਦਾ ਖੇਡ ਮੁਕਾਬਲਿਆਂ ’ਚ ਜਿੱਤਾਂ ਦਰਜ ਕਰਦਿਆਂ ਨਾਂਅ ਰੌਸ਼ਨ ਕੀਤਾ ਹੈ, ਜਿਸ ਲਈ ਇੰਨ੍ਹਾਂ ਵਿਦਿਆਰਥੀਆਂ ਦੇ ਕੋਚ ਵੀ ਵਧਾਈ ਦੇ ਹੱਕਦਾਰ ਹਨ, ਜਿੰਨ੍ਹਾਂ ਦੁਆਰਾ ਕਰਵਾਈ ਗਈ ਮਿਹਨਤ ਸਦਕਾ ਇਹ ਵਿਦਿਆਰਥੀ ਜਿੱਤ ਦਰਜ ਕਰ ਸਕੇ ਹਨ।
Ad Position 22
No active advertisement
ਪਿਛਲੀ ਖ਼ਬਰ ਉੱਪ-ਕੁਲਪਤੀ ਬਣੇ ਡਾ. ਐੱਚ.ਐੱਸ. ਧਾਲੀਵਾਲ ਨੂੰ ਧੂਰੀ ਤੇ ਅਰੋੜਾ ਵਧਾਈ ਦਿੱਤੀ ਅਗਲੀ ਖ਼ਬਰ ਰਾਏਕੋਟ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਉਣ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ ਦੁਸਹਿਰਾ ਕਮੇਟੀ ਪ੍ਰਧਾਨ ਲਾਡੀ, ਚੇਅਰਮੈਨ ਡਾਬ...
Ad Position 24