ਖੇਡ ਮੈਦਾਨ ’ਚ ਨਾਂਅ ਚਮਕਾਉਣ ਵਾਲੀਆਂ ਪਿੰਡ ਗੋਂਦਵਾਲ ਦੀਆਂ ਲੜਕੀਆਂ ਦਾ ਗ੍ਰਾਮ ਪੰਚਾਇਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ
ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ੍ਹਨ ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਦੇ ਮਕਸਦ ਨਾਲ ਪਿੰਡ ਗੋਂਦਵਾਲ ਵਿਖੇ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸਾਹਿਬ ਦੀ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਖੇਡਾਂ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਦਿਖਾ ਕੇ ਪਿੰਡ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਹੋਣਹਾਰ ਲੜਕੀਆਂ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ੍ਹਨ ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਦੇ ਮਕਸਦ ਨਾਲ ਪਿੰਡ ਗੋਂਦਵਾਲ ਵਿਖੇ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸਾਹਿਬ ਦੀ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਖੇਡਾਂ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਦਿਖਾ ਕੇ ਪਿੰਡ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਹੋਣਹਾਰ ਲੜਕੀਆਂ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਸਿੱਧੂ ਗੋਂਦਵਾਲ ਅਤੇ ਸਰਪੰਚ ਬਲਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਿੰਡ ਗੋਂਦਵਾਲ ਦੀ ਹੋਣਹਾਰ ਧੀ ਹਰਮਨਦੀਪ ਕੌਰ ਪੁੱਤਰੀ ਸੁਖਜੀਤ ਸਿੰਘ ਨੇ ਓਪਨ ਸਟੇਟ ਮੁਕਾਬਲਿਆਂ ਦੇ ਹੈਮਰ ਥਰੋਅ ਈਵੈਂਟ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। ਇਸੇ ਤਰ੍ਹਾਂ ਹਰਸਿਮਰਨਜੀਤ ਕੌਰ ਪੁੱਤਰੀ ਸੁਖਜੀਤ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਲੰਬੀ ਛਾਲ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਸੁਖਮਨਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਨੇ ਵੀ ਖੇਡ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਪਿੰਡ ਦਾ ਮਾਣ ਵਧਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਰਪੰਚ ਬਲਦੇਵ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਕਮੇਟੀ ਪ੍ਰਧਾਨ ਹਰਦੇਵ ਸਿੰਘ ਵਲੋਂ ਜੇਤੂ ਬੱਚੀਆਂ ਨੂੰ ਗੁਰੂਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ। ਇਸ ਮੌਕੇ ਪਿੰਡ ਵਾਸੀਆਂ ਨੇ ਖਿਡਾਰਨਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਸਮੇਂ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਨੇ ਕਿਹਾ ਕਿ ਪਿੰਡ ਦੀਆਂ ਧੀਆਂ ਨੇ ਖੇਡ ਮੈਦਾਨ ’ਚ ਆਪਣੀ ਕਾਬਲੀਅਤ ਸਦਕਾ ਪੂਰੇ ਇਲਾਕੇ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਬਲਕਿ ਅਜਿਹੇ ਸਨਮਾਨ ਸਮਾਰੋਹਾਂ ਨਾਲ ਬੱਚਿਆਂ ਦਾ ਮਨੋਬਲ ਵਧਦਾ ਹੈ ਅਤੇ ਹੋਰਨਾਂ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜ੍ਹਨ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ, ਗੁਰਦੁਆਰਾ ਭਗਤ ਰਵਿਦਾਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰ ਸਿੰਘ, ਗੁਰਨਾਮ ਸਿੰਘ ਨਾਹਰ, ਰਾਂਝਾ ਸਿੰਘ, ਪ੍ਰਧਾਨ ਲਖਵੀਰ ਸਿੰਘ, ਮਨਪ੍ਰੀਤ ਸਿੰਘ ਗੋਂਦਵਾਲ, ਚੇਅਰਮੈਨ ਬਲਜੀਤ ਸਿੰਘ, ਹਰਦੇਵ ਸਿੰਘ, ਸੋਹਣ ਸਿੰਘ ਪਟਵਾਰੀ, ਹੈਪੀ ਸਿੰਘ, ਕਿਰਨਦੀਪ ਕੌਰ, ਸਿੰਦਰ ਸਿੰਘ ਕਮਾਂਡਰ, ਪਰਮਜੀਤ ਸਿੰਘ, ਕੋਚ ਗੁਰਪ੍ਰੀਤ ਸਿੰਘ ਮੱਲ੍ਹੀ, ਸਾਬਕਾ ਪੰਚ ਬਲਵੰਤ ਸਿੰਘ, ਬਾਬਾ ਦੀਪਾ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਖਜ਼ਾਨਚੀ ਸ਼ਿੰਦਰ ਸਿੰਘ, ਕੁਲਦੀਪ ਸਿੰਘ, ਸਰਾਇਣਜੀਤ ਸਿੰਘ, ਸੁਰਜੀਤ ਸਿੰਘ ਤੱਤਲਾ ਆਦਿ ਹਾਜ਼ਰ ਸਨ।