ਡਾ. ਰਮੇਸ਼ ਜੈਨ ‘ਆਪ’ ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ (ਚੇਅਰਮੈਨ) ਨਿਯੁਕਤ
ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ- ਡਾ. ਰਮੇਸ਼ ਜੈਨ
ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਵਪਾਰ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵਪਾਰੀ ਵਰਗ ਨਾਲ ਤਾਲਮੇਲ ਵਧਾਉਣ ਦੇ ਮਕਸਦ ਨਾਲ ਪਾਰਟੀ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਰਾਏਕੋਟ ਇਲਾਕੇ ਦੇ ਪ੍ਰਸਿੱਧ ਡਾਕਟਰ ਰਮੇਸ਼ ਜੈਨ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਪਾਰ ਵਿੰਗ ਦਾ ਹਲਕਾ ਕੋਆਰਡੀਨੇਟਰ (ਚੇਅਰਮੈਨ) ਨਿਯੁਕਤ ਕੀਤਾ ਗਿਆ ਹੈ।
ਡ
ਡਾ. ਰਮੇਸ਼ ਜੈਨ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
18-10-2026
ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਵਪਾਰ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵਪਾਰੀ ਵਰਗ ਨਾਲ ਤਾਲਮੇਲ ਵਧਾਉਣ ਦੇ ਮਕਸਦ ਨਾਲ ਪਾਰਟੀ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਰਾਏਕੋਟ ਇਲਾਕੇ ਦੇ ਪ੍ਰਸਿੱਧ ਡਾਕਟਰ ਰਮੇਸ਼ ਜੈਨ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਪਾਰ ਵਿੰਗ ਦਾ ਹਲਕਾ ਕੋਆਰਡੀਨੇਟਰ (ਚੇਅਰਮੈਨ) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਸਥਾਨਕ ਵਰਕਰਾਂ ਅਤੇ ਵਪਾਰ ਵਿੰਗ ਨਾਲ ਜੁੜੇ ਆਗੂਆਂ ਵਿਚ ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਰਮੇਸ਼ ਜੈਨ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਜ਼ਿਲ੍ਹਾ ਪੱਧਰੀ ਆਗੂ ਬਾਵਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਪੂਰਾ ਉਤਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਡਾ. ਰਮੇਸ਼ ਜੈਨ ਨੇ ਕਿਹਾ ਕਿ ਉਹ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਨੂੰ ਤਰਜ ੀਹ ਦੇਣਗੇ ਅਤੇ ਸੰਗਠਨ ਦੀ ਮਜ਼ਬੂਤੀ ਲਈ ਪੂਰੀ ਵਚਨਬੱਧਤਾ ਨਾਲ ਆਪਣੀ ਭੂਮਿਕਾ ਨਿਭਾਉਣਗੇ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਂਝੇ ਯਤਨਾਂ ਨਾਲ ਹਲਕਾ ਰਾਏਕੋਟ ਵਿਚ ਵਪਾਰ ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।