17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਬਜੀਤ ਗਿੱਲ ਭਾਕਿਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਗੁਰੂਸਰ ਸੁਧਾਰ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਲੰਮਾ ਸਮਾਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਵਜੋਂ ਕਿਸਾਨਾਂ ਸਮੇਤ ਹਰ ਵਰਗ ਦੇ ਹਿਤਾਂ ਦੀ ਰੱਖਿਆ ਲਈ ਅੱਗੇ ਹੋ ਕੇ ਸੰਘਰਸ਼ ਕਰਨ ਵਾਲੇ ਸਰਗਰਮ ਤੇ ਸੀਨੀਅਰ ਆਗੂ ਸਰਬਜੀਤ ਸਿੰਘ ਗਿੱਲ ਨੂੰ ਭਾਕਿਯੂ ਏਕਤਾ ਡਕੌਂਦਾ ਬੁਰਜ ਗਿੱਲ ਦੇ ਪ੍ਰਧਾਨ ਬੂਟਾ ਸਿੰਘ ਬੁਰਜ ਨੇ ਜਥੇਬੰਦੀ ਦਾ ਜ਼ਿਲ੍ਹਾ ਲੁਧਿਆਣਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ਬਦਲੇ ਸਰਬਜੀਤ ਸਿੰਘ ਗਿੱਲ ਨੇ ਪ੍ਰਧਾਨ ਬੂਟਾ ਸਿੰਘ ਬੁਰਜ, ਜ਼ਿਲ੍ਹਾ ਲੁਧਿਆਣਾ ਪ੍ਰਧਾਨ ਮਾ.

Ad Position 21
No active advertisement
ਭਾਕਿਯੂ ਏਕਤਾ ਡਕੌਂਦਾ ਬੁਰਜ ਗਿੱਲ ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਗਿੱਲ 18-10-2026
ਗੁਰੂਸਰ ਸੁਧਾਰ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਲੰਮਾ ਸਮਾਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਵਜੋਂ ਕਿਸਾਨਾਂ ਸਮੇਤ ਹਰ ਵਰਗ ਦੇ ਹਿਤਾਂ ਦੀ ਰੱਖਿਆ ਲਈ ਅੱਗੇ ਹੋ ਕੇ ਸੰਘਰਸ਼ ਕਰਨ ਵਾਲੇ ਸਰਗਰਮ ਤੇ ਸੀਨੀਅਰ ਆਗੂ ਸਰਬਜੀਤ ਸਿੰਘ ਗਿੱਲ ਨੂੰ ਭਾਕਿਯੂ ਏਕਤਾ ਡਕੌਂਦਾ ਬੁਰਜ ਗਿੱਲ ਦੇ ਪ੍ਰਧਾਨ ਬੂਟਾ ਸਿੰਘ ਬੁਰਜ ਨੇ ਜਥੇਬੰਦੀ ਦਾ ਜ਼ਿਲ੍ਹਾ ਲੁਧਿਆਣਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ਬਦਲੇ ਸਰਬਜੀਤ ਸਿੰਘ ਗਿੱਲ ਨੇ ਪ੍ਰਧਾਨ ਬੂਟਾ ਸਿੰਘ ਬੁਰਜ, ਜ਼ਿਲ੍ਹਾ ਲੁਧਿਆਣਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਤੇ ਸਮੂਹ ਉਚ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਖ਼ੁਦ ਕਿਸਾਨ ਹੋਣ ਨਾਤੇ ਕਿਸਾਨ ਭਰਾਵਾਂ ਨੂੰ ਪੇਸ਼ ਆਉਂਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੋਂ ਭਲੀਭਾਂਤ ਜਾਣੂੰ ਹਨ ਤੇ ਜਥੇਬੰਦੀ ਨੇ ਉਨ੍ਹਾਂ ਨੂੰ ਜੋ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਇਮਾਨਦਾਰੀ, ਤਨਦੇਹੀ ਨਾਲ ਨਿਭਾ ਕੇ ਭਾਕਿਯੂ ਏਕਤਾ ਡਕੌਂਦਾ ਬੁਰਜ ਗਿੱਲ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਸੁਹਿਰਦ ਯਤਨ ਹਮੇਸ਼ਾ ਜਾਰੀ ਰੱਖਣਗੇ। ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਗਿੱਲ ਅਨੁਸਾਰ ਕਿਸਾਨ ਘੋਲਾਂ, ਸੰਘਰਸ਼ਾਂ, ਮੋਰਚਿਆਂ ਵਿਚੋਂ ਲੰਘੇ ਹੋਣ ਕਾਰਨ ਉਹ ਤਜਰਬੇ ਸਦਕਾ ਜਥੇਬੰਦੀ ਨੂੰ ਹੋਰ ਬੁਲੰਦੀਆਂ ’ਤੇ ਲਿਜਾਣ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਅਮਿਤੋਜ ਮਾਨ ਵਲੋਂ ਵੱਖ-ਵੱਖ ਪਿੰਡਾਂ ’ਚ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਟ੍ਰੈਫ਼ਿਕ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ-ਡੀ.ਐੱਸ.ਪੀ. ਕੁਲਵੰਤ ਸਿੰਘ ਦੁਕਾਨਦਾਰ ਆਪ...
Ad Position 24