40 ਦੇ ਕਰੀਬ ਭੁੱਕੀ ਚੂਰੇ ਦੀਆਂ ਬੋਰੀਆਂ ਸਮੇਤ ਟਰੱਕ ਚਾਲਕ ਸਮੇਤ ਦੋ ਕਾਬੂ
ਚੌਂਕੀਮਾਨ, 18 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਸੀ. ਆਈ.
ਚੌਂਕੀਮਾਨ, 18 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਸੀ.ਆਈ.ਏ. ਸਟਾਫ਼ ਜਗਰਾਉਂ ਦੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸਿੱਧਵਾਂ ਖੁਰਦ ਨੇੜਿਓਂ ਭੁੱਕੀ ਚੂਰੇ ਦੀਆਂ ਲਗਭਗ 40 ਬੋਰੀਆਂ ਸਮੇਤ ਇੱਕ ਟਰੱਕ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ। ਇਸ ਮਾਮਲੇ ਵਿਚ ਟਰੱਕ ਸਵਾਰ ਦੋ ਵਿਅਕਤੀਆਂ ਕਾਬੂ ਕੀਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਟਰੱਕ ਵਿਚ ਵੱਡੀ ਮਾਤਰਾ ਵਿਚ ਭੁੱਕੀ ਚੂਰਾ ਲਿਜਾਇਆ ਜਾ ਰਿਹਾ ਹੈ ਅਤੇ ਇਹ ਭੁੱਕੀ ਚੂਰਾ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਕਾਰਵਾਈ ਕਰਦਿਆਂ ਸਿੱਧਵਾਂ ਖੁਰਦ ਨੇੜੇ ਭੁੱਕੀ ਚੂਰੇ ਦੇ ਭਰੇ ਟਰੱਕ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਦੱਸਿਆ ਜਾ ਰਿਹਾ ਇਸ ਟਰੱਕ ਵਿਚ 40 ਦੇ ਕਰੀਬ ਪਲਾਸਟਿਕ ਦੀਆਂ ਬੋਰੀਆਂ ਵਿਚ ਭੁੱਕੀ ਚੂਰਾ ਭਰਿਆ ਹੋਇਆ ਸੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਬੂ ਕੀਤਾ ਇਕ ਵਿਅਕਤੀ ਜ਼ਿਲ੍ਹਾ ਮੋਗਾ ਦੇ ਪਿੰਡ ਦੌਲੇਵਾਲ ਅਤੇ ਦੂਸਰਾ ਜਲੰਧਰ ਜ਼ਿਲ੍ਹੇ ਨਾਲ ਸੰਬੰਧਤ ਹੈ। ਦੇਰ ਰਾਤ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਇਸ ਅਹਿਮ ਕਾਰਵਾਈ ਸੰਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਉਨ੍ਹਾਂ ਫ਼ੋਨ ਨਹੀਂ ਚੁੱਕਿਆ।