19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ- ਕਿਸਾਨ ਆਗੂ

ਭੂੰਦੜੀ, 18 ਅਕਤੂਬਰ (ਕੁਲਦੀਪ ਸਿੰਘ ਮਾਨ)- ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮਨਜੀਤ ਸਿੰਘ ਤੱਤਲਾ ਭਰੋਵਾਲ, ਕਰਨੈਲ ਸਿੰਘ ਖੰਗੂੜਾ, ਤੇਜਿੰਦਰ ਸਿੰਘ ਚੀਮਾ ਲੀਹਾਂ, ਮਨਜੀਤ ਸਿੰਘ ਖੰਗੂੜਾ ਲੀਹਾਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾਂ ਸਮੇਤ ਹੋਰ ਆਗੂ ਹਾਜ਼ਰ ਸਨ।

Ad Position 21
No active advertisement
ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਪੁੱਜੇ ਕਿਸਾਨ ਆਗੂ ਮਨਜੀਤ ਸਿੰਘ ਤੱਤਲਾ, ਕਰਨੈਲ ਸਿੰਘ ਖੰਗੂੜਾ, ਤੇਜਿੰਦਰ ਸਿੰਘ ਚੀਮਾ, ਮਨਜੀਤ ਸਿੰਘ ਖੰਗੂੜਾ ਅਤੇ ਮਨਜਿੰਦਰ ਸਿੰਘ ਮੋਰਕਰੀਮਾਂ। ਅਜੀਤ ਤਸਵੀਰ 19-10-2026
ਭੂੰਦੜੀ, 18 ਅਕਤੂਬਰ (ਕੁਲਦੀਪ ਸਿੰਘ ਮਾਨ)- ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮਨਜੀਤ ਸਿੰਘ ਤੱਤਲਾ ਭਰੋਵਾਲ, ਕਰਨੈਲ ਸਿੰਘ ਖੰਗੂੜਾ, ਤੇਜਿੰਦਰ ਸਿੰਘ ਚੀਮਾ ਲੀਹਾਂ, ਮਨਜੀਤ ਸਿੰਘ ਖੰਗੂੜਾ ਲੀਹਾਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾਂ ਸਮੇਤ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਘਟਨਾ ਨਾਲ ਸਬੰਧਿਤ ਸਾਰੇ ਤੱਥ ਸਾਹਮਣੇ ਆ ਸਕਣ। ਉਨ੍ਹਾਂ ਮੰਗ ਕੀਤੀ ਕਿ ਜਾਂਚ ਦੌਰਾਨ ਜੇਕਰ ਕਿਸੇ ਸਿਆਸੀ ਆਗੂ ਜਾਂ ਅਧਿਕਾਰੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਵੀ ਕਾਨੂੰਨ ਅਨੁਸਾਰ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਾ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਤੋਂ ਨਸ਼ਿਆਂ ’ਤੇ ਕਾਬੂ ਪਾਉਣ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦੀ ਉਮੀਦ ਕਰਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿੱਚ ਸੰਘਰਸ਼ ਜਾਰੀ ਰਹੇਗਾ ਅਤੇ ਜਦੋਂ ਤੱਕ ਉਨ੍ਹਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਂਦਾ, ਉਹ ਪਿੰਡਾਂ ਵਿਚੋਂ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਸੰਘਰ ਸ਼ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਜਨਰਲ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਹਰ ਵਿਅਕਤੀ ਦਾ ਇਲਾਜ ਕਰਵਾਉਣ ਦਾ ਸੁਪਨਾ ਹਕੀਕਤ ਵਿਚ ਬਦਲਿਆ- ਵਿਧਾਇਕ ਹਾਕਮ ਸਿੰਘ ਠੇਕੇਦਾਰ ਰੱਤੋਵਾਲ ’ਚ ਲਾਭਪਾਤਰੀਆਂ ਨ...
Ad Position 24