ਡਾ. ਅਮਰ ਸਿੰਘ ਵਲੋਂ ਪਿੰਡ ਨੱਥੋਵਾਲ ’ਚ ਵਿਕਾਸ ਕਾਰਜਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਜਾਰੀ
ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੇ ਯਤਨਾਂ ਸਦਕਾ ਪਿੰਡ ਦੇ ਵਿਕਾਸ ਕਾਰਜਾਂ ਨੂੰ ਮਿਲਿਆ ਹੁਲਾਰਾ
ਰਾਏਕੋਟ, 18 ਅਕਤੂਬਰ (ਸੁਸ਼ੀਲ) ਵਿਧਾਨ ਸਭਾ ਹਲਕਾ ਰਾਏਕੋਟ ਅਧੀਨ ਆਉਂਦੇ ਪਿੰਡ ਨੱਥੋਵਾਲ ਵਿਖੇ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਪਿੰਡ ਦੇ ਵਿਕਾਸ ਕਾਰਜਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।
ਰਾਏਕੋਟ, 18 ਅਕਤੂਬਰ (ਸੁਸ਼ੀਲ) ਵਿਧਾਨ ਸਭਾ ਹਲਕਾ ਰਾਏਕੋਟ ਅਧੀਨ ਆਉਂਦੇ ਪਿੰਡ ਨੱਥੋਵਾਲ ਵਿਖੇ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਪਿੰਡ ਦੇ ਵਿਕਾਸ ਕਾਰਜਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਸ ਗ੍ਰਾਂਟ ਨੂੰ ਸੰਭਵ ਬਣਾਉਣ ਵਿਚ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਜਾਣਕਾਰੀ ਮੁਤਾਬਿਕ ਪਿੰਡ ਨੱਥੋਵਾਲ ਦੇ ਵਸਨੀਕਾਂ ਨੇ ਪਿੰਡ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਂਟ ਦੀ ਮੰਗ ਸਬੰਧੀ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਲੋਕਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਮਿਲ ਅਮਰ ਸਿੰਘ ਨੇ ਇਹ ਮਾਮਲਾ ਡਾ . ਅਮਰ ਸਿੰਘ ਦੇ ਧਿਆਨ ਵਿੱਚ ਲਿਆਂਦਾ ਅਤੇ ਪਿੰਡ ਦੇ ਵਿਕਾਸ ਲਈ ਗ੍ਰਾਂਟ ਮੁਹੱਈਆ ਕਰਵਾਉਣ ਵਾਸਤੇ ਯਤਨ ਕੀਤੇ। ਇਨ੍ਹਾਂ ਯਤਨਾਂ ਸਦਕਾ ਪਿੰਡ ਦੇ ਵਿਕਾਸ ਕਾਰਜਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਗਰਾਂਟ ਵੰਡ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿਚ ਡਾ. ਅਮਰ ਸਿੰਘ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਐੱਮ.ਪੀ. ਲੈਡ ਫੰਡ ਵਿੱਚੋਂ ਦਿੱਤੀ ਜਾਣ ਵਾਲੀ ਗ੍ਰਾਂਟ ਦਾ ਮਕਸਦ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਅਤੇ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨਾ ਹੁੰਦਾ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਆਪਣੇ ਲੋਕ ਸਭਾ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਯਤਨਸ਼ੀਲ ਹਨ। ਇਸ ਮੌਕੇ ਪਿੰਡ ਨੱਥੋਵਾਲ ਦੇ ਵਸਨੀਕਾਂ ਨੇ ਪਿੰਡ ਦੇ ਵਿਕਾਸ ਲਈ ਗ੍ਰਾਂਟ ਮੁਹੱਈਆ ਕਰਵਾਉਣ ਵਾਸਤੇ ਡਾ. ਅਮਰ ਸਿੰਘ ਅਤੇ ਕਾਮਿਲ ਅਮਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਓ.ਐੱਸ.ਡੀ ਜਗਪ੍ਰੀਤ ਸਿੰਘ ਬੁੱਟਰ, ਸਾਬਕਾ ਸਰਪੰਚ ਬਲਬੀਰ ਸਿੰਘ, ਮੁਸ਼ਤਾਕ ਅਲੀ, ਗੁਰਮੇਲ ਸਿੰਘ, ਮੈਂਬਰ ਨਿਰਭੈ ਸਿੰਘ, ਬਲਾਕ ਸੰਮਤੀ ਮੈਂਬਰ ਮੱਘਰ ਸਿੰਘ, ਡਾ. ਇਕਬਾਲ ਖਾਨ, ਵਜੀਰ ਖਾਨ, ਕਿਰਪਾਲ ਸਿੰਘ ਬੁੱਟਰ, ਕਮਲ ਬੁੱਟਰ, ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸੂਬੇਦਾਰ ਕਿਰਪਾਲ ਸਿੰਘ, ਵਾਈਸ ਪ੍ਰਧਾਨ ਬਲਦੇਵ ਸਿੰਘ, ਸੈਕਟਰੀ ਬੂਟਾ ਸਿੰਘ, ਖਜ਼ਾਨਚੀ ਗੁਰਚਰਨ ਸਿੰਘ, ਮੈਂਬਰ ਸੁਰਜੀਤ ਸਿੰਘ, ਜੀਵਨ ਸਿੰਘ, ਰਾਜਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਹਾਜ਼ਿਰ ਪਿੰਡ ਵਾਸੀਆਂ ਨੇ ਡਾ. ਅਮਰ ਸਿੰਘ ਅਤੇ ਕਾਮਿਲ ਅਮਰ ਸਿੰਘ ਦਾ ਧੰਨਵਾਦ ਕੀਤਾ।