20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬੱਸ ਅੱਡਾ ਰਾਏਕੋਟ ਦੇ ਬਾਹਰ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ *ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਰਚਰੀ ਵਿਚ ਰਖਵਾਇਆ

ਰਾਏਕੋਟ, 19 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਾਈ ਨੂਰਾ ਮਾਹੀ ਬੱਸ ਅੱਡਾ ਰਾਏਕੋਟ ਵਿਖੇ ਅੱਜ ਸਵੇਰੇ 9:30 ਵਜੇ ਦੇ ਕਰੀਬ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.

Ad Position 21
No active advertisement
ਭਾਈ ਨੂਰਾ ਮਾਹੀ ਬੱਸ ਅੱਡਾ ਰਾਏਕੋਟ ਦੇ ਬਾਹਰ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੁਲਿਸ ਮੁਲਾਜ਼ਮ। ਤਸਵੀਰ : ਬਲਵਿੰਦਰ ਸਿੰਘ ਲਿੱਤਰ 20-10-2026
ਰਾਏਕੋਟ, 19 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਾਈ ਨੂਰਾ ਮਾਹੀ ਬੱਸ ਅੱਡਾ ਰਾਏਕੋਟ ਵਿਖੇ ਅੱਜ ਸਵੇਰੇ 9:30 ਵਜੇ ਦੇ ਕਰੀਬ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਕਿਸੇ ਵਿਅਕਤੀ ਵਲੋਂ 11 2 ਐਮਰਜੈਂਸੀ ਨੰਬਰ ’ਤੇ ਕਾਲ ਕਰਕੇ ਸੂਚਿਤ ਕੀਤਾ ਗਿਆ ਸੀ ਕਿ ਬੱਸ ਅੱਡੇ ਰਾਏਕੋਟ ਦੇ ਬਾਹਰ ਇਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦਿਆਂ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਗੁਲਸ਼ਨ ਉਰਫ਼ ਗੋਸੀ ਪੁੱਤਰ ਹਵੇਲੀ ਰਾਮ ਵਾਸੀ ਮੁਹੱਲਾ ਕੌੜਿਆਂ ਰਾਏਕੋਟ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਪਰਿਵਾਰ ਵਲੋਂ ਉਕਤ ਮ੍ਰਿਤਕ ਵਿਅਕਤੀ ਨੂੰ ਪਿਛਲੇ 30-35 ਸਾਲਾਂ ਤੋਂ ਬੇਦਖ਼ਲ ਕੀਤਾ ਹੋਇਆ ਸੀ ਅਤੇ ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਲਾਸ਼ ਨੂੰ ਫਿਲਹਾਲ ਮੋਰਚਰੀ ਜਗਰਾਉਂ ਵਿਖੇ ਰਖਵਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ , ਮੋਟਰਸਾਈਕਲ ਚਾਲਕ ਦੀ ਮੌਕੇ ’ ਤੇ ਮੌਤ ਅਗਲੀ ਖ਼ਬਰ ਇਨਸਾਫ਼ ਕਮੇਟੀ ਦੇ ਸੱਦੇ ’ਤੇ ਹਲਕਾ ਦਾਖਾ ‘ਆਪ’ ਪਾਰਟੀ ਇੰਚਾਰਜ ਕੰਗ ਦੇ ਦਫ਼ਤਰ ਅੱਗੇ ਰੋਸ ਧਰਨਾ
Ad Position 24