21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਹਲਕਾ ਦਾਖਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਆਪ’ ਪਾਰਟੀ ਦੇ ਦਫ਼ਤਰ ਸਾਹਮਣੇ ਰੋਸ ਧਰਨਾ

ਰਾਏਕੋਟ, 20 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਜ਼ਿਲ੍ਹਾ ਲੁਧਿਆਣਾ ਵਿਖੇ ਹੋਏ ਸਟੇਟ ਪੱਧਰੀ ਖੇਡ ਮੁਕਾਬਲਿਆਂ ’ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਦੌਰਾਨ ਸਕੂਲ ਦੀ ਹੋਣਹਾਰ ਵਿਦਿਆਰਥਣ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 21-10-2026
ਰਾਏਕੋਟ, 20 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਜ਼ਿਲ੍ਹਾ ਲੁਧਿਆਣਾ ਵਿਖੇ ਹੋਏ ਸਟੇਟ ਪੱਧਰੀ ਖੇਡ ਮੁਕਾਬਲਿਆਂ ’ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਦੌਰਾਨ ਸਕੂਲ ਦੀ ਹੋਣਹਾਰ ਵਿਦਿਆਰਥਣ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਟੇਟ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਸਕੂਲ ਦੀ ਹੋਣਹਾਰ ਵਿਦਿਆਰਥਣ ਈਸ਼ਵਰਜੋਤ ਕੌਰ ਦੱਧਾਹੂਰ ਪੁੱਤਰੀ ਗੁਰਜਿੰਦਰ ਸਿੰਘ ਨੇ ਹੈਮਰ ਥਰੋਅ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਭਰ ’ਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਨਾਲ ਜਿੱਥੇ ਵਿਦਿਆਰਥਣ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਸਕੂਲ ਦਾ ਨਾਂਅ ਵੀ ਸੂਬਾ ਪੱਧਰ ’ਤੇ ਉੱਚਾ ਹੋਇਆ ਹੈ। ਪ੍ਰਿੰਸੀਪਲ ਰਣਜੀਤ ਸਿੰਘ ਰਾਏ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਟੇਟ ਪੱਧਰ ’ਤੇ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੁਣ ਉਕਤ ਹੋਣਹਾਰ ਖਿਡਾਰਨ ਈਸ਼ਵਰਜੋਤ ਕੌਰ ਦੀ ਚੋਣ ਨੈਸ਼ਨਲ (ਰਾਸ਼ਟਰੀ) ਪੱਧਰ ਦੇ ਮੁਕਾਬਲਿਆਂ ਲਈ ਚੋਣ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਨੈਸ਼ਨਲ ਮੁਕਾਬਲੇ ਆਉਣ ਵਾਲੇ ਨਵੰਬਰ ਮਹੀਨੇ ਵਿਚ ਮੱਧ ਪ੍ਰਦੇਸ਼ ਵਿਖੇ ਕਰਵਾਏ ਜਾਣਗੇ, ਜਿਸ ਵਿਚ ਈਸ਼ਵਰਜੋਤ ਕੌਰ ਪੰਜਾਬ ਦੀ ਨੁਮਾਇੰਦਗੀ ਕਰੇਗੀ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਰਣਜੀਤ ਸਿੰਘ ਰਾਏ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਵੱਡੀਆਂ ਪ੍ਰਾਪਤੀਆਂ ਪਿੱਛੇ ਬੱਚਿਆਂ ਦੀ ਦਿਨ-ਰਾਤ ਦੀ ਮਿਹਨਤ, ਅਧਿਆਪਕਾਂ ਦੀ ਅਣਥੱਕ ਕੋਸ਼ਿਸ਼ ਅਤੇ ਮਾਪਿਆਂ ਦੇ ਸਹਿਯੋਗ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਸਕੂਲ ਪਹੁੰਚਣ ’ਤੇ ਸਟੇਟ ਪੱਧਰ ’ਤੇ ਤਗਮਾ ਜਿੱਤ ਕੇ ਪਰਤੀ ਖਿਡਾਰਨ ਈਸ਼ਵਰਜੋਤ ਕੌਰ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਸ਼ਾਨਦਾਰ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮਨਜੀਤ ਸਿੰਘ ਤੂਰ ਅਤੇ ਸਕੂਲ ਸਰਪ੍ਰਸਤ ਸ਼੍ਰੀਮਤੀ ਪ੍ਰਿਤਪਾਲ ਕੌਰ ਤੂਰ ਨੇ ਵਿਦਿਆਰਥਣ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਇਸ ਮੌਕੇ ਮੈਡਮ ਬਲਵੀਰ ਕੌਰ, ਮਨਪ੍ਰੀਤ ਕੌਰ, ਪਰਦੀਪ ਕੌਰ, ਸੁਖਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਕੇਂਦਰ ਝੋਰੜਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਏ. ਡੀ. ਸੀ. ਵਿਨੀਤ ਕੁਮਾਰ ਨੇ ਜਗਰਾਉਂ ਵਿਖੇ ਸੰ... ਅਗਲੀ ਖ਼ਬਰ ਪਿੰਡ ਗੁੜੇ ਵਿਖੇ ਸ਼ਹੀਦ ਬਾਬਾ ਵਾਸਾਵਾ ਸਿੰਘ ਮਾਨ ਦੇ ਅਸਥਾਨ ’ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਪੰਜਾਬ ਦੇ 64 ਸਰਕਾਰੀ ਕਾ...
Ad Position 24