ਹਠੂਰ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਮੁਲਜ਼ਮ ਗ੍ਰਿਫਤਾਰ
ਹਠੂਰ, 20 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਅੱਠ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ.
ਹਠੂਰ, 20 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਅੱਠ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ.ਆਈ ਗੁਰਰਸੇਵਕ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਉਰਫ਼ ਲਾਡੀ ਪੁੱਤਰ ਜਲੌਰਾ ਸਿੰਘ ਅਤੇ ਸੁਖਦੀਪ ਸਿੰਘ ਉਰਫ਼ ਸੁੱਖੂ ਪੁੱਤਰ ਹਰਜਿੰਦਰ ਸਿੰਘ ਵਾਸੀਆਨ ਪਿੰਡ ਭੰਮੀਪੁਰਾ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ, ਜਿੰਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ 182 ਮਿਤੀ 16.10.2026 ਅ/ਧ 21-61-85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਹਠੂਰ ਵਿਖੇ ਦਰਜ ਕੀਤਾ ਗਿਆ। ਇਸੇ ਤਰ੍ਹਾਂ ਹੀ ਮਿਤੀ 17.10.2026 ਨੂੰ ਰਾਜਿੰਦਰਪਾਲ ਸਿੰਘ ਉਰਫ਼ ਬਿੱਕਾ ਪੁੱਤਰ ਕੁਲਵੰਤ ਸਿੰਘ, ਜਸਪ੍ਰੀਤ ਸਿੰਘ ਉਰਫ਼ ਜੱਸਾ ਪੁੱਤਰ ਤੇਜਾ ਸਿੰਘ, ਸੁਖਵੀਰ ਸਿੰਘ ਪੁੱਤਰ ਜਗਦੇਵ ਸਿੰਘ, ਦਵਿੰਦਰ ਸਿੰਘ ਪੁੱਤਰ ਮੇਵਾ ਸਿੰਘ ਵਾਸੀਆਨ ਪਿੰਡ ਭੰਮੀਪੁਰਾ ਕਲਾਂ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਗੁਰਬਖਸ਼ ਸਿੰਘ ਵਾਸੀ ਰਸੂਲਪੁਰ ਥਾਣਾ ਹਠੂਰ, ਜ਼ਿਲ੍ਹਾ ਲੁਧਿਆਣਾ ਅਤੇ ਜਗਜੀਤ ਸਿੰਘ ਉਰਫ ਗੱਦੋ ਪੁੱਤਰ ਗੁਰਦੇਵ ਸਿੰਘ ਵਾਸੀ ਭੰਮੀਪੁਰਾ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਨਸ਼ੀਲ਼ੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਿਸ ਦੇ ਅਧਾਰ ’ਤੇ ਮੁਕੱਦਮਾ ਨੰਬਰ 183 ਮਿਤੀ 17.10.2026 ਅ/ਧ 22-61-85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਹਠੂਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਪੁਲਿਸ ਰਿਮਾਂਡ ’ਤੇ ਹਨ, ਜਿੰਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।