20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੜਕ ਹਾਦਸੇ ਨੇ ਉਜਾੜੇ ਮਜ਼ਦੂਰ ਪਰਿਵਾਰ, ਮਨਰੇਗਾ ਯੂਨੀਅਨ ਵਲੋਂ ਮੁਆਵਜ਼ੇ ਤੇ ਸਰਕਾਰੀ ਨੌਕਰੀ ਦੀ ਮੰਗ ਐਂਬੂਲੈਂਸ ਦੇ ਦੇਰੀ ਨਾਲ ਪਹੁੰਚਣ ’ਤੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਉਠਾਏ ਸਵਾਲ

ਰਾਏਕੋਟ, 20 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਗੁਰੀਲਾ ਨਗਰ ਰਸ਼ਪਾਲ ਸਿੰਘ ਹਾਲ ਰਾਏਕੋਟ ਵਿਖੇ ਰੁਲਦਾ ਸਿੰਘ ਗੋਬਿੰਦਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮਨਰੇਗਾ ਮਜ਼ਦੂਰਾਂ ਦੀਆਂ ਕੀਮਤੀ 8 ਜਾਨਾਂ ਗੁਆਉਣ ਵਾਲੇ ਅਤੇ ਵੱਡੀ ਗਿਣਤੀ ’ਚ ਵਿਅਕਤੀ ਜ਼ਖ਼ਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲੋ ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਆਗੂ। ਤਸਵੀਰ: ਬਲਵਿੰਦਰ ਸਿੰਘ ਲਿੱਤਰ 21-10-2026
ਰਾਏਕੋਟ, 20 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਗੁਰੀਲਾ ਨਗਰ ਰਸ਼ਪਾਲ ਸਿੰਘ ਹਾਲ ਰਾਏਕੋਟ ਵਿਖੇ ਰੁਲਦਾ ਸਿੰਘ ਗੋਬਿੰਦਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮਨਰੇਗਾ ਮਜ਼ਦੂਰਾਂ ਦੀਆਂ ਕੀਮਤੀ 8 ਜਾਨਾਂ ਗੁਆਉਣ ਵਾਲੇ ਅਤੇ ਵੱਡੀ ਗਿਣਤੀ ’ਚ ਵਿਅਕਤੀ ਜ਼ਖ਼ਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਯੂਨੀਅਨ ਆਗੂਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਤੋਂ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਅਤੇ ਹਰੇਕ ਪ੍ਰਭਾਵਿਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਪ੍ਰਕਾਸ਼ ਸਿੰਘ ਬਰ੍ਹਮੀ ਅਤੇ ਸੀਟੂ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਵਾਲੇ ਗ਼ਰੀਬ ਮਜ਼ਦੂਰਾਂ ਦੀ ਮੌਤ ਨਾਲ ਪਰਿਵਾਰਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਅਜਿਹੀ ਸਥਿਤੀ ਵਿਚ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤ ਪਰਿਵਾਰਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਨੂੰ ਆਰਥਿਕ ਸੰਕਟ ਵਿਚੋਂ ਬਾਹਰ ਕੱਢਣ ਲਈ ਤੁਰੰਤ ਠੋਸ ਕਦਮ ਚੁੱਕੇ। ਆਗੂਆਂ ਨੇ ਮੰਗ ਕੀਤੀ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਸਾਰੇ ਮਨਰੇਗਾ ਮਜ਼ਦੂਰਾਂ ਦਾ ਇਲਾਜ ਸਰਕਾਰ ਆਪਣੇ ਖ਼ਰਚੇ ’ਤੇ ਕਰਵਾਏ ਅਤੇ ਉਨ੍ਹਾਂ ਨੂੰ ਵੀ ਬਿਨ੍ਹਾਂ ਦੇਰੀ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਿਰਫ਼ ਹਮਦਰਦੀ ਦੇ ਬਿਆਨਾਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਦੇ ਮੁੜ ਵਸੇਬੇ ਲਈ ਠੋਸ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ। ਸੀਟੂ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਹਾਦਸੇ ਵਾਲੀ ਥਾਂ ’ਤੇ ਐਂਬੂਲੈਂਸ ਦੇ ਦੇਰੀ ਨਾਲ ਪਹੁੰਚਣ ਦੇ ਮੁੱਦੇ ਨੂੰ ਗੰਭੀਰ ਦੱਸਦਿਆਂ ਸਿਹਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ।ਉਨ੍ਹਾਂ ਕਥਿਤ ਦੋਸ਼ ਲਗਾਇਆ ਕਿ ਐਂਬੂਲੈਂਸ ਨੂੰ ਹਾਦਸੇ ਵਾਲੀ ਥਾਂ ’ਤੇ ਪਹੁੰਚਣ ਵਿਚ ਚਾਰ ਘੰਟੇ ਦੀ ਦੇਰੀ ਹੋਈ, ਜਿਸ ਦੀ ਸਖ਼ਤ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਹਾਦਸਿਆਂ ਵਰਗੀਆਂ ਐਮਰਜੈਂਸੀ ਸਥਿਤੀਆਂ ਵਿਚ ਸਮੇਂ ਸਿਰ ਡਾਕਟਰੀ ਸਹਾਇਤਾ ਅਤੇ ਐਂਬੂਲੈਂਸ ਦੀ ਉਪਲੱਬਧਤਾ ਬੇਹੱਦ ਜ਼ਰੂਰੀ ਹੈ।ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਯੂਨੀਅਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਮਨਰੇਗਾ ਤਹਿਤ ਕੰਮ ਕਰਵਾਉਂਦੇ ਸਮੇਂ ਮਜ਼ਦੂਰਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮਜ਼ਦੂਰ ਦੇਸ਼ ਅਤੇ ਸੂਬੇ ਦੀ ਆਰਥਿਕਤਾ ਵਿਚ ਅਹਿਮ ਯੋਗਦਾਨ ਪਾਉਂਦੇ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਅਤੇ ਸਮਾਜਿਕ ਸਨਮਾਨ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਮੀਟਿੰਗ ਵਿਚ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ, ਜ਼ਖ਼ਮੀਆਂ ਦੇ ਇਲਾਜ ਦਾ ਪੂਰਾ ਪ੍ਰਬੰਧ ਕੀਤਾ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਨਰੇਗਾ ਮਜ਼ਦੂਰਾਂ ਦੀ ਸੁਰੱਖਿਆ ਸਬੰਧੀ ਠੋਸ ਪ੍ਰਬੰਧ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਬਹਾਦਰ ਜੀ ਦੇ ਨਾਮ ’ਤੇ ਖੋਜ ਚੇਅਰ ਸਥਾਪਿਤ ਕੀਤੀ ਜਾਵੇ- ਬਲਦੇਵ ਬਾਵਾ ਅਗਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7.0 ਬੈਂਡ
Ad Position 24