20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਾਬਾ ਬੰਦਾ ਬਹਾਦਰ ਜੀ ਦੇ ਨਾਮ ’ਤੇ ਖੋਜ ਚੇਅਰ ਸਥਾਪਿਤ ਕੀਤੀ ਜਾਵੇ- ਬਲਦੇਵ ਬਾਵਾ

ਚੌਂਕੀਮਾਨ, 20 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਆਪਣਾ ਪੰਜਾਬ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਕੋਰ ਕਮੇਟੀ ਲੁਧਿਆਣਾ ਵਲੋਂ ਡਾ.

Ad Position 21
No active advertisement
ਪਿੰਡ ਮਲਕ ਦੇ ਕਬੱਡੀ ਟੂਰਨਾਮੈਂਟ ’ਚ ਹਰਿਆਣਾ ਦੀ ਟੀਮ ਨੇ ਮੇਜ਼ਬਾਨ ਟੀਮ ਨੂੰ ਹਰਾਇਆ ਪਿੰਡ ਢੈਪਈ ਵਿਖੇ ਜਾਗਰਣ ਸਮੇਂ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ, ਸਿਮਰਨਜੀਤ ਸਿੰਘ ਸਹੌਲੀ ਤੇ ਹੋਰਨਾਂ ਦਾ ਸਨਮਾਨ ਕਰਦੇ ਹੋਏ ਮਾਂ ਚਿੰਤਪੁਰਨੀ ਕਲੱਬ ਦੇ ਅਹੁਦੇਦਾਰ। ਤਸਵੀਰ : ਗੁਰਵਿੰਦਰ ਸਿੰਘ ਹੈਪੀ 21-10-2026
ਚੌਂਕੀਮਾਨ, 20 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਆਪਣਾ ਪੰਜਾਬ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਕੋਰ ਕਮੇਟੀ ਲੁਧਿਆਣਾ ਵਲੋਂ ਡਾ. ਹਰਵਿੰਦਰ ਸਿੰਘ ਧਾਲੀਵਾਲ ਵਾਈਸ-ਚਾਂਸਲਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਨੂੰ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੱਤੀ ਅਤੇ ਡਾ. ਹਰਵਿੰਦਰ ਸਿੰਘ ਨੂੰ ‘ ਬਾਬਾ ਬੰਦਾ ਸਿੰਘ ਬਹਾਦਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ. ਜਗਜੀਤ ਸਿੰਘ ਧੂਰੀ ਪ੍ਰਧਾਨ ਆਪਣਾ ਪੰਜਾਬ ਫਾਊਂਡੇਸ਼ਨ, ਮੈਡਮ ਮਨਪ੍ਰੀਤ ਕੌਰ ਧਾਲੀਵਾਲ, ਸੰਜੀਵ ਸੈਣੀ, ਲਖਬੀਰ ਸਿੰਘ, ਬਲਦੇਵ ਕ੍ਰਿਸ਼ਨ ਅਰੋੜਾ, ਹਰਮਿੰਦਰ ਸਿੰਘ, ਡਾ. ਮਨਮੋਹਨ ਸਿੰਘ, ਗੁਰਿੰਦਰਪਾਲ ਸਿੰਘ, ਸੀਫੂ ਅਗਰਵਾਲ, ਮਨਦੀਪ ਚੌਹਾਨ, ਬਾਲ ਕ੍ਰਿਸ਼ਨ ਅਨੇਜਾ, ਕੋਆਰਡੀਨੇਟਰ ਬਲਦੇਵ ਬਾਵਾ, ਡਾ. ਮਨਿੰਦਰਪਾਲ ਅਰੋੜਾ, ਅਜੈਪਾਲ ਸਿੰਘ, ਵਿਸ਼ਾਲ ਗਰਗ, ਅਨੁਭਵ ਜੈਨ ਨੇ ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਵਧਾਈ ਦਿੱਤੀ। ਇਸ ਮੌਕੇ ’ਤੇ ਸਮੂਹ ਅਹੁਦੇਦਾਰ ਆਪਣਾ ਪੰਜਾਬ ਫਾਊਂਡੇਸ਼ਨ ਦੀ ਕੋਰ ਕਮੇਟੀ ਜ਼ਿਲ੍ਹਾ ਲੁਧਿਆਣਾ ਨੇ ਪ੍ਰਮਾਤਮਾ ਅੱਗੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ, ਉਨ੍ਹਾਂ ਕਿਹਾ ਕਿ ਡਾ. ਹਰਵਿੰਦਰ ਸਿੰਘ ਧਾਲੀਵਾਲ ਆਪਣੀ ਲਿਆਕਤ, ਮਿਹਨਤ ਅਤੇ ਲੰਬੇ ਤਜਰਬੇ ਨਾਲ ਮੱਧ ਵਰਗ ਦੇ ਕਿਸਾਨਾਂ ਨੂੰ ਉੱਪਰ ਚੁੱਕਣ ਲਈ ਯੂਨੀਵਰਸਿਟੀ ਦੇ ਖੋਜ ਕਾਰਜ਼ਾਂ ਨੂੰ ਹੋਰ ਤੇਜ਼ ਕਰਨਗੇ ਅਤੇ ਯੂਨੀਵਰਸਿਟੀ ਦੀਆਂ ਖੋਜਾਂ ਨੂੰ ਵਿਸ਼ਵ ਪੱਧਰੀ ਖੋਜਾਂ ਵਿਚ ਸ਼ਾਮਿਲ ਕਰਵਾਉਣ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣਗੇ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਨਾਲ ਜੋੜਨ ਦਾ ਉਪਰਾਲਾ ਕਰਨਗੇ। ਇਸ ਮੌਕੇ ਬਲਦੇਵ ਬਾਵਾ ਕਨਵੀਨਰ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਸ਼ਟਰੀ ਫਾਊਂਡੇਸ਼ਨ ਨੇ ਵਫ਼ਦ ਨਾਲ ਮਿਲ ਕੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਕਿਸਾਨੀ ਅਤੇ ਸਮਾਜਿਕ ਬਰਾਬਰੀ ਲਈ ਵਿਲੱਖਣ ਇਤਿਹਾਸ ਰਚਿਆ। ਉਨ੍ਹਾਂ ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ ਤੇ ਕਿਸਾਨੀ ਲਈ ਇਨਕਲਾਬੀ ਕੰਮ ਕੀਤਾ। ਉਨ੍ਹਾਂ ਮੰਗ ਕੀਤੀ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ ਖੋਜ ਕਾਰਜਾਂ ਲਈ ‘ਬਾਬਾ ਬੰਦਾ ਸਿੰਘ ਬਹਾਦਰ ਖੋਜ ਚੇਅਰ’ ਸਥਾਪਿਤ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਦਾ ‘ਸੈਂਟਰਲ ਜ਼ੋਨ ਯੂਥ ਫੈਸਟੀਵਲ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੜਕ ਹਾਦਸੇ ਨੇ ਉਜਾੜੇ ਮਜ਼ਦੂਰ ਪਰਿਵਾਰ, ਮਨਰੇਗਾ ਯੂਨੀਅਨ ਵਲੋਂ ਮੁਆਵਜ਼ੇ ਤੇ ਸਰਕਾਰੀ ਨੌਕਰੀ ਦੀ ਮੰਗ ਐਂਬੂਲੈਂਸ ਦੇ ਦੇਰੀ...
Ad Position 24