20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਰੋਸ ਪੱਤਰ ਦੇਣ ਬਾਅਦ ਸਰਕਾਰ ਝੁਕੀ, ਭਗਵੰਤ ਮਾਨ ਨੇ ਜਾਂਚ ਸੀ. ਬੀ. ਆਈ. ਨੂੰ ਸੌਂਪੀ- ਦਿਓਲ

ਮੁੱਲਾਂਪੁਰ-ਦਾਖਾ, 20 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਅਤੇ ਐਂਟੀ ਡਰੱਗ ਟਾਸਕ ਫੋਰਸ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੀੜਤ ਪਰਿਵਾਰ ਨੂੰ ਦਿਲਾਸਾ ਲਈ ਮਾਨਸਾ ਜਾਣ ਦੀ ਥਾਂ ਫਰਾਂਸ ਚਲੇ ਜਾਣਾ ਬੇਹੱਦ ਘਟੀਆ ਹੈ, ਹੁਣ ਲੋਕ ਰੋਹ ਅੱਗੇ ਝੁਕਦਿਆਂ ਭਗਵੰਤ ਮਾਨ ਨੇ ਮਾਨਸਾ ਮਾਮਲੇ ਦੀ ਜਾਂਚ ਸੀ. ਬੀ.

Ad Position 21
No active advertisement
ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲੋ 21-10-2026
ਮੁੱਲਾਂਪੁਰ-ਦਾਖਾ, 20 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਅਤੇ ਐਂਟੀ ਡਰੱਗ ਟਾਸਕ ਫੋਰਸ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੀੜਤ ਪਰਿਵਾਰ ਨੂੰ ਦਿਲਾਸਾ ਲਈ ਮਾਨਸਾ ਜਾਣ ਦੀ ਥਾਂ ਫਰਾਂਸ ਚਲੇ ਜਾਣਾ ਬੇਹੱਦ ਘਟੀਆ ਹੈ, ਹੁਣ ਲੋਕ ਰੋਹ ਅੱਗੇ ਝੁਕਦਿਆਂ ਭਗਵੰਤ ਮਾਨ ਨੇ ਮਾਨਸਾ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ, ਜਦ ਕਿ ਇਸ ਮੰਗ ਨੂੰ ਲੈ ਕੇ ਮਾਨਸਾ ਵਿਖੇ ਇਕ ਹਫ਼ਤੇ ਤੋਂ ਧਰਨਾ ਲੱਗਾ ਹੋਇਆ, ਇਹ ਟਿੱਪਣੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਕੀਤੀ। ਜਸਕਰਨ ਸਿੰਘ ਕਿਹਾ ਕਿ ਆਪ ਪਾਰਟੀ ਦੀ ਪੰਜਾਬ ਵਿਚ ਸਰਕਾਰ ਦੇ ਹੁੰਦਿਆਂ ਲੁੱਟ-ਖਸੁੱਟ, ਦਿਨ ਦਿਹਾੜੇ ਹੱਤਿਆ, ਨਸ਼ਿਆਂ ਦੀ ਤਸਕਰੀ, ਪੂਰਾ ਪੰਜਾਬ ਜੰਗਲ ਰਾਜ ਬਣਿਆ ਪਿਆ, ਅਜਿਹੇ ਵਿਚ ਸਰਕਾਰ ਨੂੰ ਲਾਂਭੇ ਹੋ ਜਾਣਾ ਚਾਹੀਦਾ। ਜਸਕਰਨ ਸਿੰਘ ਦਿਓਲ ਕਿਹਾ ਕਿ ਭਗਵੰਤ ਮਾਨ ਨੇ ਪੰਜਾਬੀਆਂ ਦੇ ਰੋਹ ਅੱਗੇ ਝੁਕਦਿਆਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਸੀ.ਬੀ.ਆਈ. ਨੂੰ ਦੇ ਦਿੱਤੀ, ਨਾਲ ਦੀ ਨਾਲ ਸਿਆਸੀ ਲਾਭ ਲੈਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਦੌਰੇ ’ਤੇ ਆ ਗਏ। ਦਿਓਲ ਸਵਾਲ ਕੀਤਾ ਕਿ ਦੇਸ਼ ਦੇ ਸਮਾਜਿਕ ਕਾਰਕੁੰਨਾਂ, ਸਿਆਸੀ ਆਗੂਆਂ ਅਤੇ ਵਿਦਿਆਰਥੀਆਂ ਵਲੋਂ ਗਿਆਨੇਸ਼ ਕੁਮਾਰ ਤੋਂ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਰਤ ਦੀ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ, ਜਦ ਕਿ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਪੂਰੇ ਭਾਰਤ ’ਚ ਹੋ ਰਹੀ ਹੈ। ਜਸਕਰਨ ਸਿੰਘ ਦਿਓਲ ਕਿਹਾ ਕਿ ਪੰਜਾਬ’ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਪ ਪਾਰਟੀ ਦੀ ਪੰਜਾਬ ਸਰਕਾਰ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਮੱਗਲਿੰਗ ਦੀ ਗੱਲ ਕਰ ਰਹੀ ਹੈ, ਜਦ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਅਤੇ ਕੇਂਦਰ ਦੋਵਾਂ ਸਰਕਾਰਾਂ ਕੋਲ ਕੋਈ ਜਵਾਬ ਨਹੀਂ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਸਿਮਰਨਜੀਤ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ ਅਗਲੀ ਖ਼ਬਰ ਪਿੰਡ ਮਲਕ ਦੇ ਕਬੱਡੀ ਟੂਰਨਾਮੈਂਟ ’ਚ ਹਰਿਆਣਾ ਦੀ ਟੀਮ ਨੇ ਮੇਜ਼ਬਾਨ ਟੀਮ ਨੂੰ ਹਰਾਇਆ
Ad Position 24