22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਲਜ਼ਾਰ ਤੇ ਬਿਕਰਮਜੀਤ ਕੇਸ ਵੀ ਸੀ.ਬੀ.ਆਈ. ਨੂੰ ਦਿਓ- ਪ੍ਰਧਾਨ ਸ਼ਰਮਾ

ਜਗਰਾਉਂ, 21 ਅਕਤੂਬਰ (ਵਿਨੋਦ ਕੁਮਾਰ)- ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸੀ. ਬੀ.

Ad Position 21
No active advertisement
ਅਜੀਤ ਡੈਸਕ 22-10-2026
ਜਗਰਾਉਂ, 21 ਅਕਤੂਬਰ (ਵਿਨੋਦ ਕੁਮਾਰ)- ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸੀ.ਬੀ.ਆਈ ਜਾਂਚ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਨੇ ਦੋ ਹੋਰ ਮਾਮਲਿਆਂ ਵਿਚ ਵੀ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ ਕਿ ਸੰਗਰੂਰ ਦੇ ਗੁਲਜ਼ਾਰ ਸਿੰਘ ਅਤੇ ਬਟਾਲਾ ਦੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ ਨੂੰ ਸੌਂਪੇ ਜਾਣ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਪੰਜਾਬ ਭਾਜਪਾ ਅਦਾਲਤ ਰਾਹੀਂ ਜਾਂਚ ਕਰਵਾਏਗੀ। ਉਨ੍ਹਾਂ ਕਿਹਾ ਕਿ ਝੋਟਾ ਮਾਮਲੇ ਦੀ ਸੀ.ਬੀ.ਆਈ ਜਾਂਚ ਕੱਲ੍ਹ ਰਾਤ ਤੋਂ ਸ਼ੁਰੂ ਹੋ ਗਈ ਹੈ। ਇਹ ਤਿੰਨ ਮਹੀਨਿਆਂ ਵਿਚ ਪੂਰੀ ਹੋ ਜਾਵੇਗੀ। ਦੋਸ਼ੀਆਂ ਨੂੰ ਪਾਤਾਲ ਤੋਂ ਵੀ ਕੱਢ ਕੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਡਰੱਗ ਮਾਫੀਆ, ਸੱਤ੍ਹਾਧਾਰੀ ਆਗੂਆਂ ਅਤੇ ਪੁਲਿਸ ਦਾ ਗਠਜੋੜ ਚੱਲ ਰਿਹਾ ਹੈ। ਇਸ ਦੀ ਵਿਆਪਕ ਜਾਂਚ ਹੋਣੀ ਚਾਹੀਦੀ ਹੈ। ਜੇਕਰ ‘ਆਪ’ ਸਰਕਾਰ ਦੀ ਨਸ਼ੇ ਵਿਚ ਕੋਈ ਭੂਮਿਕਾ ਨਹੀਂ ਹੈ ਤਾਂ ਉਹ ਜਾਂਚ ਤੋਂ ਕਿਉਂ ਭੱਜ ਰਹੀ ਹੈ। ਸੂਬਾ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨੇ ਨਸ਼ਾ ਖ਼ਤਮ ਕਰਨ ਦੀਆਂ ਤਿੰਨ ਮਹੀਨਿਆਂ ਦੀਆਂ ਛੇ ਡੈੱਡਲਾਈਨਾਂ ਦਿੱਤੀਆਂ, ਪਰ ਕੁਝ ਨਹੀਂ ਹੋਇਆ। ਹੁਣ ਲੋਕਾਂ ਨੂੰ ਇਸ ਸਰਕਾਰ ਤੋਂ ਕੋਈ ਉਮੀਦ ਨਹੀਂ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਮੰਗਲਵਾਰ ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਚ ਪੀੜਤ ਪਰਿਵਾਰਾਂ ਨੂੰ ਮਿਲੇ। ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਪਹਿਲਾਂ ਇਹ ਮੁੱਦਾ ਸਿਰਫ਼ ਬਿਆਨਾਂ ਤੱਕ ਸੀਮਤ ਸੀ, ਹੁਣ ਇਸ ਨੂੰ ਮਾਨਵੀ ਰੂਪ ਮਿਲਿਆ ਹੈ। ਸਾਡੇ ਲਈ ਨਸ਼ਾ ਸਿਆਸੀ ਮੁੱਦਾ ਨਹੀਂ ਹੈ। ਇਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਦਾ ਮੁੱਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ-ਸ਼ਾਹ ਖਿਲਾਫ਼ ਬੋਲਣ ਅਤੇ ਦਿਨ ਵਿਚ ਪੰਜ ਪ੍ਰੈੱਸ ਕਾਨਫਰੰਸਾਂ ਕਰਨ ਨਾਲ ਝੂਠ ਸੱਚ ਨਹੀਂ ਬਣਦਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢੱਟ ਵਿਖੇ 10 ਦਿਨਾਂ ਤੋਂ ਇਕ ਬਾਂਦਰ ਨੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ, ਕਈ ਪਸ਼ੂ ਕੀਤੇ ਜ਼ਖ਼ਮੀਂ ਅਗਲੀ ਖ਼ਬਰ ਪਿੰਡ ਜੱਟਪੁਰਾ ਵਿਖੇ ਧੰਨ-ਧੰਨ ਸਵਾਮੀ ਦਰਬਾਰਾ ਸਿੰਘ ਮਹਾਰਾਜ ਜੀ ਦੀ 48ਵੀਂ ਬਰਸੀ ਸੰਬੰਧੀ ਧਾਰਮਿਕ ਸਮਾਗਮ ਅੱਜ
Ad Position 24