23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਜੱਟਪੁਰਾ ਵਿਖੇ ਧੰਨ-ਧੰਨ ਸਵਾਮੀ ਦਰਬਾਰਾ ਸਿੰਘ ਮਹਾਰਾਜ ਜੀ ਦੀ 48ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

ਹੰਬੜਾਂ, 22 ਅਕਤੂਬਰ (ਮੇਜਰ ਹੰਬੜਾਂ)- ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੁ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਜਾਂਚ ਹੁਣ ਸੀ. ਬੀ.

Ad Position 21
No active advertisement
ਅਜੀਤ ਡੈਸਕ 23-10-2026
ਹੰਬੜਾਂ, 22 ਅਕਤੂਬਰ (ਮੇਜਰ ਹੰਬੜਾਂ)- ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੁ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਜਾਂਚ ਹੁਣ ਸੀ.ਬੀ.ਆਈ ਹਵਾਲੇ ਹੋਣ ਨਾਲ ਸਾਰਾ ਸੱਚ ਹੁਣ ਲੋਕਾਂ ਸਾਹਮਣੇ ਆਵੇਗਾ ਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਲੁਧਿਆਣਾ ਜ਼ਿਲ੍ਹਾ ਯੂਥ ਪ੍ਰਧਾਨ ਸਰਪੰਚ ਬਲਕਰਨ ਸਿੰਘ ਬਾਜਵਾ ਨੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਜਾਂਚ ਸੀ.ਬੀ.ਆਈ ਹਵਾਲੇ ਹੋਣ ਨੂੰ ਲੋਕਾਂ ਦੀ ਜਿੱਤ ਦੱਸਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਅੱਜ ਦਿੱਲੀ ਤੋਂ ਚੱਲਣ ਵਾਲੀ ਭਗਵੰਤ ਮਾਨ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ, ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਅੱਜ ਪੰਜਾਬ ਵਿਚ ਵਿਗੜ ਰਹੇ ਹਲਾਤਾਂ ਅਤੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਲਈ ‘ਆਪ’ ਸਰਕਾਰ ਜਿੰਮੇਵਾਰ ਹੈ। ਸਿੰਮਕ ਅਤੇ ਬਾਜਵਾ ਨੇ ਕਿਹਾ ਕਿ ਜੇ ਕਰ ‘ਆਪ’ ਸਰਕਾਰ ਸਮੇਂ ਸਿਰ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਉਂਦਾ ਤਾਂ ਪਰਵਿੰਦਰ ਸਿੰਘ ਝੋਟੇ ਵਰਗੇ ਸ਼ੇਰਾਂ ਦਾ ਕਤਲ ਨਾ ਹੁੰਦਾ ਤੇ ਅੱਜ ਨੂੰ ਸੂਬੇ ਚੋਂ ਨਸ਼ੇ ਦਾ ਖਾਤਮਾ ਹੋ ਚੁੱਕਿਆ ਹੁੰਦਾ। ਹਲਕਾ ਗਿੱਲ ਦੇ ਇੰਚਾਰਜ ਸਿੰਮਕ ਅਤੇ ਯੂਥ ਜ਼ਿਲ੍ਹਾ ਪ੍ਰਧਾਨ ਬਾਜਵਾ ਨੇ ਕਿਹਾ ਕਿ ਅੱਜ ਪਰਵਿੰਦਰ ਸਿੰਘ ਝੋਟੇ ਦਾ ਪਰਿਵਾਰ ਅਤੇ ਸੂਬੇ ਦੇ ਲੋਕ ਜੋ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੂੰ ਲੈ ਕੇ ਇਨਸਾਫ਼ ਮੰਗ ਰਹੇ ਹਨ, ਪਰ ‘ਆਪ’ ਸਰਕਾਰ ਦੇ ਮੰਤਰੀ ਰਾਜਨੀਤੀ ਕਰਨ ਲੱਗੇ ਹੋਏ ਹਨ ਜੋ ਕਿ ਬਹੁਤ ਹੀ ਸ਼ਰਮਨਾਕ ਗੱਲ ਹੈ, ਜਿਸ ਲਈ ਆਪ ਦੇ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਗੋਲਡ ਕੱਪ 12 ਤੋਂ 16 ਨਵੰਬਰ ਤੱਕ ਅਗਲੀ ਖ਼ਬਰ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਐੱਚ.ਓ. ਨਰਿੰਦਰ ਸਿੰਘ ਦੀ ਅਗਵਾਈ ਹੇਠ ਵਾਹਨਾਂ ਦੇ...
Ad Position 24