23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਅਹੁਦੇ ਤੋਂ ਅਸਤੀਫਾ ਦੇਣ ਦੇ ਬਾਅਦ ਹਲਕਾ ਰਾਏਕੋਟ ’ਚ ਨਵੇਂ ਸਿਆਸੀ ਸਮੀਕਰਨ ਪੈਦਾ ਹੋਣਗੇ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ (ਰਿਜ਼ਰਵ) ਅਧੀਨ ਪੈਂਦੇ ਪਿੰਡ ਨੱਥੋਵਾਲ ਦੇ ਜੰਮਪਲ ਅਤੇ ਪੰਜਾਬ ਦੇ ਲੋਕ ਸੰਪਰਕ ਅਤੇ ਸੂਚਨਾ ਵਿਭਾਗ ਵਿਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਪ੍ਰਭਦੀਪ ਸਿੰਘ ਨੱਥੋਵਾਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿਚ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ ਪਰ ਹਲਕਾ ਰਾਏਕੋਟ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਸਿਆਸੀ ਖੇਤਰ ਵਿਚ ਆਉਣ ਅਤੇ ਹਲਕਾ ਰਾਏਕੋਟ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜ੍ਹਨ ਦੀਆਂ ਚਰਚਾਵਾਂ ਚੱਲ ਰਹੀਆਂ ਸਨ, ਜਦਕਿ ਕਾਫ਼ੀ ਸਮਾਂ ਸਰਵਿਸ ਦਾ ਰਹਿਣ ਦੇ ਬਾਵਜੂਦ ਉਨ੍ਹਾਂ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਚਾਨਕ ਅਸਤੀਫ਼ਾ ਦੇਣ ਨੇ ਇੰਨ੍ਹਾਂ ਚਰਚਾਵਾਂ ਨੂੰ ਹੋਰ ਪੱਕਾ ਕਰ ਦਿੱਤਾ ਹੈ। ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਪ੍ਰਸ਼ਾਸਕੀ ਨਿਯਮਾਂ ਅਨੁਸਾਰ ਅੱਜ ਦਿਨ ਵੇਲੇ ਹੀ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ।

Ad Position 21
No active advertisement
ਪ੍ਰਭਦੀਪ ਸਿੰਘ ਨੱਥੋਵਾਲ ਦੀ ਤਸਵੀਰ। 23-10-2026
ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ (ਰਿਜ਼ਰਵ) ਅਧੀਨ ਪੈਂਦੇ ਪਿੰਡ ਨੱਥੋਵਾਲ ਦੇ ਜੰਮਪਲ ਅਤੇ ਪੰਜਾਬ ਦੇ ਲੋਕ ਸੰਪਰਕ ਅਤੇ ਸੂਚਨਾ ਵਿਭਾਗ ਵਿਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਪ੍ਰਭਦੀਪ ਸਿੰਘ ਨੱਥੋਵਾਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿਚ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ ਪਰ ਹਲਕਾ ਰਾਏਕੋਟ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਸਿਆਸੀ ਖੇਤਰ ਵਿਚ ਆਉਣ ਅਤੇ ਹਲਕਾ ਰਾਏਕੋਟ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜ੍ਹਨ ਦੀਆਂ ਚਰਚਾਵਾਂ ਚੱਲ ਰਹੀਆਂ ਸਨ, ਜਦਕਿ ਕਾਫ਼ੀ ਸਮਾਂ ਸਰਵਿਸ ਦਾ ਰਹਿਣ ਦੇ ਬਾਵਜੂਦ ਉਨ੍ਹਾਂ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਚਾਨਕ ਅਸਤੀਫ਼ਾ ਦੇਣ ਨੇ ਇੰਨ੍ਹਾਂ ਚਰਚਾਵਾਂ ਨੂੰ ਹੋਰ ਪੱਕਾ ਕਰ ਦਿੱਤਾ ਹੈ। ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਪ੍ਰਸ਼ਾਸਕੀ ਨਿਯਮਾਂ ਅਨੁਸਾਰ ਅੱਜ ਦਿਨ ਵੇਲੇ ਹੀ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਪੱਤਰ ਵਿਚ ਉਨ੍ਹਾਂ ਨੇ ਆਪਣੇ ਅਸਤੀਫ਼ੇ ਦਾ ਕਾਰਨ “ਨਿੱਜੀ” ਦੱਸਿਆ ਹੈ, ਜਦੋਂ ਉਨ੍ਹਾਂ ਤੋਂ ਸਿਆਸਤ ਵਿਚ ਆਉਣ ਦੀ ਸੰਭਾਵਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਖਿਆ ਕਿ ਉਹ ਪਹਿਲਾਂ ਹੀ ਵਿਭਾਗ ਨੂੰ ਆਪਣਾ ਅਸਤੀਫ਼ਾ ਦੇ ਚੁੱਕੇ ਹਨ। ਫਿਲਹਾਲ ਇਸ ਨੂੰ ਮਨਜ਼ੂਰੀ ਮਿਲਣ ਵਿਚ ਕੁਝ ਸਮਾਂ ਲੱਗੇਗਾ। ਜਿੱਥੋਂ ਤੱਕ ਰਾਜਨੀਤੀ ਵਿਚ ਆਉਣ ਜਾਂ ਚੋਣਾਂ ਲੜ੍ਹਨ ਦੀ ਗੱਲ ਹੈ ਤਾਂ ਮੈਂ ਇਸ ਬਾਰੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਹੈ। ਮੈਂ ਆਪਣੇ ਸਮਰਥਕਾਂ ਅਤੇ ਸ਼ੁਭਚਿੰਤਕਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਸਹੀ ਸਮਾਂ ਆਉਣ ’ਤੇ ਅਗਲਾ ਕਦਮ ਚੁੱਕਾਂਗਾ। ਰਾਜਨੀਤੀ ਵਿਚ ਆਉਣਗੇ ਜਾਂ ਨਹੀਂ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿਚ ਲੰਬੇ ਸਮੇਂ ਤੱਕ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਸੀਨੀਅਰ ਅਧਿਕਾਰੀ ਪ੍ਰਭਦੀਪ ਸਿੰਘ ਨੱਥੋਵਾਲ ਦੇ ਅਚਾਨਕ ਅਸਤੀਫ਼ੇ ਨੇ ਸੂਬੇ ਦੇ ਸਿਆਸੀ ਅਤੇ ਪ੍ਰਸ਼ਾਸਕੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਦੇ ਸਰਕਾਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੀ ਉਨ੍ਹਾਂ ਦੇ ਅਗਲੇ ਕਦਮ ਬਾਰੇ ਕਿਆਸ-ਅਰਾਈਆਂ ਸ਼ੁਰੂ ਹੋ ਗਈਆਂ ਹਨ, ਜਦਕਿ ਪ੍ਰਭਦੀਪ ਸਿੰਘ ਨੱਥੋਵਾਲ ਮੌਜੂਦਾ ਆਪ ਸਰਕਾਰ ਦੌਰਾਨ ਮੁੱਖ ਮੰਤਰੀ ਦੇ ਸਮਾਗਮਾਂ ਵਿਚ ਸੰਚਾਲਕ (ਐਂਕਰ) ਵਜੋਂ ਸੇਵਾਵਾਂ ਨਿਭਾਉਂਦੇ ਰਹੇ, ਬਲਕਿ ਉਹ ਬੋਲਣ ਦੀ ਇਕ ਪ੍ਰਭਾਵਸ਼ਾਲੀ ਸ਼ੈਲੀ ਰੱਖਦੇ ਹਨ, ਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਸੰਪਰਕ ਵਿਭਾਗ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਸਮਾਗਮਾਂ ਦੇ ਸੰਚਾਲਨ ਦੀ ਜ਼ਿੰਮੇਵਾਰੀ ਸੌਂਪੀ ਅਤੇ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਾਲੇ ਸਮਾਗਮਾਂ ਵਿਚ ਪ੍ਰਭਦੀਪ ਨੱਥੋਵਾਲ ਲਗਾਤਾਰ ਮੰਚ ਸੰਚਾਲਕ ਦੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਜ਼ਿਕਰਯੋਗ ਹੈ ਕਿ ਪ੍ਰਭਦੀਪ ਸਿੰਘ ਨੱਥੋਵਾਲ ਨੇ ਲੋਕ ਸੰਪਰਕ ਵਿਭਾਗ ਵਿਚ ਡੀ.ਪੀ.ਆਰ.ਓ ਵਜੋਂ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ। ਜਿਸ ਦੌਰਾਨ ਉਨ੍ਹਾਂ ਸੰਗਰੂਰ, ਲੁਧਿਆਣਾ ਅਤੇ ਮੋਗਾ ਸਮੇਤ ਕਈ ਪ੍ਰਮੁੱਖ ਜ਼ਿਲ੍ਹਿਆਂ ਵਿਚ ਤਾਇਨਾਤ ਰਹੇ, ਜਦਕਿ ਜਿਆਦਾ ਲੰਬਾ ਕਾਰਜਕਾਲ ਉਨ੍ਹਾਂ ਦਾ ਲੁਧਿਆਣਾ ਵਿਖੇ ਨਿਭਾਇਆ। ਉਨ੍ਹਾਂ ਦੇ ਕੰਮ ਕਰਨ ਦੇ ਢੰਗ ਨੂੰ ਮੀਡੀਆ ਅਤੇ ਪ੍ਰਸ਼ਾਸਨਿਕ ਹਲਕਿਆਂ ਦੋਵਾਂ ਵਿਚ ਹੀ ਕਾਫ਼ੀ ਸਰਾਹਿਆ ਗਿਆ, ਸਗੋਂ ਵਿਭਾਗੀ ਨੇ ਉਨ੍ਹਾਂ ਦੀ ਸ਼ਾਨਦਾਰ ਸੇਵਾ ਅਤੇ ਪ੍ਰਸ਼ਾਸਨਿਕ ਤਜਰਬੇ ਨੂੰ ਦੇਖਦਿਆਂ ਪਿਛਲੇ ਸਾਲ ਵਿਭਾਗ ਵਿਚ ਉਨ੍ਹਾਂ ਨੂੰ ‘ਡਿਪਟੀ ਡਾਇਰੈਕਟਰ’ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ। ਡਿਪਟੀ ਡਾਇਰੈਕਟਰ ਵਜੋਂ, ਉਨ੍ਹਾਂ ਨੂੰ ਲੁਧਿਆਣਾ ਵਰਗੇ ਅਹਿਮ ਜ਼ਿਲ੍ਹੇ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਸਿਰਫ਼ ਛੱਤ ਵਾਲੇ ਮੋਬਾਈਲ ਟਾਵਰ ਦੀ ਦਿੱਤੀ ਸੀ ਸਹਿਮਤੀ- ਸਰਪੰਚ ਕਲੇਰ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਗੋਲਡ ਕੱਪ 12 ਤੋਂ 16 ਨਵੰਬਰ ਤੱਕ
Ad Position 24