23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਉੱਦਮਤਾ ਅਤੇ ਨਵੀਨਤਾ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ.

Ad Position 21
No active advertisement
ਜਗਰਾਉਂ ਵਿਖੇ ਸਾਧਵੀ ਸ੍ਰੀ ਸੁਨੀਤਾ ਜੀ ਮਹਾਰਾਜ ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ ਵਿਚ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਆਪਣੇ ਵਿਚਾਰ ਰੱਖਦੇ ਹੋਏ। ਅਜੀਤ ਤਸਵੀਰ 23-10-2026
ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਵਲੋਂ ਵਿਦਿਆਰਥੀਆਂ ਨੂੰ ਉੱਦਮਤਾ ਅਤੇ ਨਵੀਨਤਾ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਡਾ. ਗੁਰਦੀਪ ਸਿੰਘ ਬਤਰਾ ਪ੍ਰੋ- ਵਾਈਸ ਚਾਂਸਲਰ, ਦੇਸ਼ ਭਗਤ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਉੱਦਮਤਾ ਅਤੇ ਨਵੀਨਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਲੈਕਚਰ ਦੌਰਾਨ ਡਾ. ਗੁਰਦੀਪ ਸਿੰਘ ਬਤਰਾ ਨੇ ਉੱਦਮਤਾ ਦੀ ਮਹੱਤਤਾ, ਨਵਾਂ ਕਾਰੋਬਾਰ ਸ਼ੁਰੂ ਕਰਨ, ਨਵੀਨਤਾ, ਰਚਨਾਤਮਕ ਸੋਚ, ਅਗਵਾਈ ਕਰਨ ਦੀ ਸਮਰੱਥਾ ਅਤੇ ਕਾਰੋਬਾਰੀ ਚੁਣੌਤੀਆਂ ਦਾ ਸਾਹਮਣਾ ਕਰਨ ਵਰਗੇ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਵੇਂ ਵਿਚਾਰ ਵਿਕਸਿਤ ਕਰਨ, ਆਧੁਨਿਕ ਤਕਨੀਕਾਂ ਨੂੰ ਅਪਣਾਉਣ ਅਤੇ ਆਪਣੇ ਵਿਚਾਰਾਂ ਨੂੰ ਅਮਲੀ ਰੂਪ ਦੇ ਕੇ ਸਫਲ ਕਾਰੋਬਾਰ ਸਥਾਪਿਤ ਕਰਨ ਲਈ ਯਤਨ ਕਰਨ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ਵਿੱਚ ਉੱਦਮਤਾ ਅਤੇ ਨਵੀਨਤਾ ਸਫਲਤਾ ਦੀਆਂ ਅਹਿਮ ਕੁੰਜੀਆਂ ਹਨ। ਵਿਦਿਆਰਥੀਆਂ ਲਈ ਸਿਰਫ਼ ਕਿਤਾਬੀ ਗਿਆਨ ਪ੍ਰਾਪਤ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਵਿੱਚ ਰਚਨਾਤਮਕ ਸੋਚ, ਸਮੱਸਿਆਵਾਂ ਦੇ ਹੱਲ ਲੱਭਣ, ਫ਼ੈਸਲੇ ਲੈਣ ਅਤੇ ਨਵੇਂ ਮੌਕਿਆਂ ਦੀ ਪਛਾਣ ਕਰਨ ਦੀ ਸਮਰੱਥਾ ਵਿਕਸਿਤ ਕਰਨਾ ਵੀ ਜ਼ਰੂਰੀ ਹੈ। ਪ੍ਰੋਗਰਾਮ ਦੇ ਅੰ ਤ ਵਿੱਚ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਮੰਚ ਦਾ ਸੰਚਾਲਨ ਪ੍ਰੋਫੈਸਰ ਕੋਮਲ ਜੋਸ਼ੀ ਵੱਲੋਂ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਰਾਜੇਸ਼ ਡਾਲੀ, ਐਡਵੋਕੇਟ ਨਵੀਨ ਥੰਮਣ ਉਪ ਪ੍ਰਧਾਨ, ਸੰਜੀਵ ਧਮੀਜਾ ਜਨਰਲ ਸਕੱਤਰ, ਜਤਿੰਦਰ ਦੇਵਗਨ ਸੰਯੁਕਤ ਸਕੱਤਰ, ਰਮਰੀਸ਼ ਵਿਜ ਸਕੱਤਰ ਅਤੇ ਹੋਰ ਮੈਂਬਰਾਂ ਨੇ ਕਾਲਜ ਵੱਲੋਂ ਕਰਵਾਏ ਗਏ ਇਸ ਮਹੱਤਵਪੂਰਨ ਪ੍ਰੋਗਰਾਮ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਤਨਖ਼ਾਹਾਂ ਤੋਂ ਵਾਂਝੇ ਮੁਲਾਜ਼ਮਾਂ ਨੇ ਕਲਮਛੋੜ ਹੜਤਾਲ ਕੀਤੀ ਸ਼ੁਰੂ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਅਥਲੀਟ ਦਿਲਪ੍ਰੀਤ ਸਿੰਘ ਢਿੱਲੋਂ ਨੇ ਜਿੱਤਿਆ ਚਾਂਦੀ ਦਾ ਤਗਮਾ
Ad Position 24