ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਹਠੂਰ, 22 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬੀ. ਬੀ.
ਹਠੂਰ, 22 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬੀ.ਬੀ.ਐੱਸ. ਕੌਨਵੈਂਟ ਸਕੂਲ ਚਕਰ ਵਿਖੇ ਸਮੂਹ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਬੜੀ ਧੂੰਮਧਾਮ ਨਾਲ ਮਨਾਇਆ ਗਿਆ। ਜਿਸ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਚਾਰਟ, ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਤਿਆਰ ਕਰਨ ਦੇ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿਚੋਂ ਪੁਜੀਸ਼ਨਾਂ ਹਾਲ ਕਰਨ ਵਾਲੇ ਬੱਚਿਆਂ ਨੂੰ ਸਕੂਲ ਦੀ ਮੈਨੇਜ਼ਮੈਂਟ ਨੇ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਪ੍ਰਿੰਸੀਪਲ ਸ੍ਰੀਮਤੀ ਵਿਮਲ ਚੰਡੋਕ ਨੇ ਬੱਚਿਆਂ ਨੂੰ ਇਸ ਤਿਉਹਾਰ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਉਦਿਆਂ ਮਾੜੀਆਂ ਆਦਤਾਂ ਨੂੰ ਤਿਆਗ ਕੇ ਚੰਗੇ ਗੁਣਾਂ ਦਾ ਧਾਰਨੀ ਬਨਣ ਦੀ ਪ੍ਰੇਰਨਾ ਦਿੱਤੀ ਅਤੇ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਇਸ ਤਿਉਹਾਰ ਦੀਆਂ ਸ਼ੁੱਭਕਵਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਮੈਨੇਜ਼ਮੈਂਟ ਕਮੇਟੀ ਹਾਜ਼ਰ ਸੀ।