24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਦੇ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਵਿਦਿਆਰਥਣ ਇਨਾਯਤ ਕੌਰ ਸਰਾਂ ਨੇ ਜ਼ਿਲ੍ਹੇ ਵਿਚੋਂ ਪ੍ਰਾਪਤ ਕੀਤਾ ਦੂਜਾ ਸਥਾਨ

ਜਗਰਾਉਂ/ਚੌਂਕੀਮਾਨ, 23 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ) ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਵਲੋਂ ਸਕੂਲਾਂ ਦੇ ਨੈਤਿਕ ਸਿੱਖਿਆ ਇਮਤਿਹਾਨ ਲਿਆ ਗਿਆ। ਜਿਸ ਵਿਚ ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਨੇ ਹਿੱਸਾ ਲਿਆ ਤੇ ਲਏ ਗਏ ਇਮਤਿਹਾਨ ਦੇ ਨਤੀਜਿਆ ਦਾ ਐਲਾਨ ਕੀਤਾ ਗਿਆ।

Ad Position 21
No active advertisement
ਵਿਦਿਆਰਥਣ ਇਨਾਯਤ ਕੌਰ ਸਰਾਂ ਦੀ ਤਸਵੀਰ। 24-10-2026
ਜਗਰਾਉਂ/ਚੌਂਕੀਮਾਨ, 23 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ) ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਵਲੋਂ ਸਕੂਲਾਂ ਦੇ ਨੈਤਿਕ ਸਿੱਖਿਆ ਇਮਤਿਹਾਨ ਲਿਆ ਗਿਆ। ਜਿਸ ਵਿਚ ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਨੇ ਹਿੱਸਾ ਲਿਆ ਤੇ ਲਏ ਗਏ ਇਮਤਿਹਾਨ ਦੇ ਨਤੀਜਿਆ ਦਾ ਐਲਾਨ ਕੀਤਾ ਗਿਆ। ਜਿਸ ਵਿਚ ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਕੰਵਲਦੀਪ ਕੌਰ ਨੇ ਦੱਸਿਆ ਕਿ ਨੈਤਿਕ ਸਿੱਖਿਆ ਤੇ ਹੋਈ ਪ੍ਰੀਖਿਆ ਵਿਚ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਇਨਾਯਤ ਕੌਰ ਸਰਾਂ ਨੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਤੇ ਦਜੇ ਦਰਜੇ ਵਿਚ ਭਵਨਦੀਪ ਕੌਰ ਨੇ ਦਸਵਾਂ ਅਤੇ ਅਵਨੀਤ ਕੌਰ, ਕੋਮਲਦੀਪ ਕੌਰ, ਏਕਮਜੋਤ ਕੌਰ, ਤਰਨਜੀਤ ਸਿੰਘ, ਸੁਖਮਮਨ ਕੌਰ ਨੇ ਵਿਸ਼ੇਸ਼ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਦਰਜਾ ਪਹਿਲਾ ਵਿਚ ਗੁਰਲੀਨ ਕੌਰ, ਅਰਸਦੀਪ ਕੌਰ ਤੇ ਦਮਨਪ੍ਰੀਤ ਕੌਰ ਨੇ ਵਿਸ਼ੇਸ਼ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਜਸਵਿੰਦਰਪਾਲ ਕੌਰ ਨੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਸਮੇਤ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਾਅਰਥੀਆਂ ਨੂੰ ਵਧਾਈ ਦਿੱਤੀ ਤੇ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ ਜੋ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਵਾ ਰਿਹਾ ਹੈ ਤੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਅੰਦਰ ਨੈਤਿਕ ਗੁਣ ਭਰੇ ਹਨ ਤੇ ਮਿਹਨਤ ਨਾਲ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਲਿਆ ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਸਨਮਾਨ ਕੀਤਾ। ਇਸ ਮੌਕੇ ਪ੍ਰਧਾਨ ਗੁਰਤੇਜ ਸਿੰਘ ਕੋਠੇ ਪੋਨਾ (ਸਰਪੰਚ), ਸੁਖਜਿੰਦਰ ਸਿੰਘ, ਮੈਡਮ ਜਸਪ੍ਰੀਤ ਕੌਰ, ਹਰਿੰਦਰ ਸਿੰਘ ਆਦਿ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਘਰ ਤੋਂ ਕੈਂਪ ਦਫ਼ਤਰ ਤੱਕ ਭ੍ਰਿਸ਼ਟਾਚਾਰੀਆਂ ਦਾ ਬੋਲਬਾਲਾ- ਮਨਜੀਤ ਸਿੰਘ ਝੱਮਟ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਪੁਲਿਸ ਨੇ ਨਾਕਾਬੰਦੀ ਕਰ ਕੇ ਸ਼ਰਾਬ ਨਾਲ ਭਰੀ ਗੱਡੀ ਫੜੀ ਸ਼ਰਾਬ ਦੀਆਂ 20 ਪੇਟੀਆਂ ਹੋਈਆਂ ਬਰਾਮਦ
Ad Position 24