24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮੁੱਖ ਮੰਤਰੀ ਦੇ ਘਰ ਤੋਂ ਕੈਂਪ ਦਫ਼ਤਰ ਤੱਕ ਭ੍ਰਿਸ਼ਟਾਚਾਰੀਆਂ ਦਾ ਬੋਲਬਾਲਾ- ਮਨਜੀਤ ਸਿੰਘ ਝੱਮਟ

ਰਾਏਕੋਟ, 23 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਦੇਸ਼ ਭਰ ‘ਚ ਕਿਸਾਨਾਂ ਅਤੇ ਆਮ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖ਼ੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਪ੍ਰੋਗਰਾਮ ਦੇ ਸੱਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਐੱਸ. ਡੀ.

Ad Position 21
No active advertisement
ਰਾਏਕੋਟ ਦੇ ਐੱਸ.ਡੀ.ਐੱਮ. ਖੁਸ਼ਪ੍ਰੀਤ ਸਿੰਘ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਭੇਜਦੇ ਹੋਏ ਕਿਸਾਨ ਆਗੂ। ਤਸਵੀਰ: ਬਲਵਿੰਦਰ ਸਿੰਘ ਲਿੱਤਰ 24-10-2026
ਰਾਏਕੋਟ, 23 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਦੇਸ਼ ਭਰ ‘ਚ ਕਿਸਾਨਾਂ ਅਤੇ ਆਮ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖ਼ੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਪ੍ਰੋਗਰਾਮ ਦੇ ਸੱਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਐੱਸ.ਡੀ.ਐੱਮ. ਰਾਏਕੋਟ ਖੁਸ਼ਪ੍ਰੀਤ ਸਿੰਘ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ-ਪੱਤਰ ਭੇਜਿਆ ਗਿਆ। ਇਹ ਮੰਗ ਪੱਤਰ ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਕੇਂਦਰੀ ਕਮੇਟੀ ਮੈਂਬਰ ਡਾ. ਗੁਰਚਰਨ ਸਿੰਘ ਰਾਏਕੋਟ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਿਤ ਆਗੂਆਂ ਦੇ ਵਫ਼ਦ ਵਲੋਂ ਸ਼ਾਂਝੇ ਤੌਰ ’ਤੇ ਸੌਂਪਿਆ ਗਿਆ। ਇਸ ਮੌਕੇ ਮੰਗ-ਪੱਤਰ ਰਾਹੀਂ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਅਤੇ ਭਾਰਤੀ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ। ਉਨ੍ਹਾਂ ਮੰਗ ਕੀਤੀ ਕਿ ਦੇਸ਼ ਭਰ ’ਚ ਚੱਲ ਰਹੀ ਐੱਸ.ਆਈ.ਆਰ. ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ਼ ਕਰਕੇ ਜੇਲ੍ਹ ਭੇਜਿਆ ਜਾਵੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਵਿਚੋਂ ਬਿਨ੍ਹਾਂ ਕਿਸੇ ਪਾਰਦਰਸ਼ੀ ਪ੍ਰਕਿਰਿਆ ਦੇ ਰੱਦ ਕੀਤੀਆਂ ਗਈਆਂ 13 ਲੱਖ 41 ਹਜ਼ਾਰ ਵੋਟਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਪ੍ਰਭਾਵਿਤ ਨਾਗਰਿਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਵੋਟ ਪਾਉਣ ਦਾ ਹੱਕ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਖੇਤੀਬਾੜੀ ਖੇਤਰ ਵਿਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵੇਲੇ ਕਿਸਾਨਾਂ ਨੂੰ ਖਾਦ (ਡੀ.ਏ.ਪੀ./ਯੂਰੀਆ) ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖਾਦ ਦੀ ਵੰਡ ਸਹਿਕਾਰੀ ਸਭਾਵਾਂ ਰਾਹੀਂ ਸੁਚਾਰੂ ਢੰਗ ਨਾਲ ਕੀਤੀ ਜਾਵੇ ਤਾਂ ਜੋ ਪ੍ਰਾਈਵੇਟ ਵਪਾਰੀਆਂ ਅਤੇ ਅਦਾਰਿਆਂ ਵਲੋਂ ਕੀਤੀ ਜਾ ਰਹੀ ਅੰਨ੍ਹੀ ਲੁੱਟ ਅਤੇ ਕਾਲਾ ਬਜ਼ਾਰੀ ਤੋਂ ਕਿਸਾਨਾਂ ਨੂੰ ਬਚਾਇਆ ਜਾ ਸਕੇ। ਆਗੂਆਂ ਨੇ ਦੇਸ਼ ਭਰ ਵਿਚ ਐੱਸ.ਆਈ.ਆਰ. ਪ੍ਰਕਿਰਿਆ ਖਿਲਾਫ਼ ਸ਼ਾਂਤਮਈ ਸੰਘਰਸ਼ ਕਰ ਰਹੇ ਲੋਕਾਂ, ਬੁੱਧੀਜੀਵੀਆਂ ਅਤੇ ਖ਼ਾਸ ਕਰਕੇ ਵਿਦਿਆਰਥੀਆਂ ਉੱਤੇ ਕੀਤੇ ਜਾ ਰਹੇ ਪੁਲਿਸ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।ਉਨ੍ਹਾਂ ਮੰਗ ਕੀਤੀ ਕਿ ਨਾਜਾਇਜ਼ ਗ੍ਰਿਫ਼ਤਾਰੀਆਂ ਤੁਰੰਤ ਰੋਕੀਆਂ ਜਾਣ ਅਤੇ ਗ੍ਰਿਫ਼ਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ 1936 ਦੇ ਕਾਮਰੇਡ ਕਰਤਾਰ ਰਾਮ, ਚਮਕੌਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਹਨਨਮੁੱਲਾ ਦੇ ਮੁਖਤਿਆਰ ਸਿੰਘ ਜਲਾਲਦੀਵਾਲ, ਮਾ. ਫਕੀਰ ਚੰਦ ਦੱਧਾਹੂਰ, ਸੁਰਿੰਦਰ ਸਿੰਘ ਸੀਲੋਆਣੀ, ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ, ਨਿਰਮਲ ਸਿੰਘ ਰਾਏਕੋਟ, ਮਾ. ਸੁਭਾਸ਼ ਚੰਦਰ ਰਾਏਕੋਟ, ਮਲਕੀਅਤ ਸਿੰਘ, ਕੁਲਵਿੰਦਰ ਸਿੰਘ ਰਾਏਕੋਟ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ: ਸਤਨਾਮ ਸਿੰਘ ਭੰਡਾਰੀ ਦੀ ਯਾਦ ਵਿਚ ਅੱਖਾਂ ਦਾ ਕੈਂਪ ਭਲਕੇ ਅਗਲੀ ਖ਼ਬਰ ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਦੇ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਵਿਦਿਆਰਥਣ ਇਨਾ...
Ad Position 24