23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਿੱਧਵਾਂ ਕਾਲਜ ਦੀ ਵਿਦਿਆਰਥਣ ਹਰਲੀਨ ਸਿੱਧੂ ਨੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਕੀਤਾ ਹਾਸਿਲ

ਚੌਂਕੀਮਾਨ, 23 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਹਰ ਵਰ੍ਹੇ ਅਕਾਦਮਿਕ ਖੇਤਰ ਵਿਚ ਮੱਲਾਂ ਮਾਰਦੀਆਂ ਹੋਈਆਂ ਸਿੱਧਵਾਂ ਕਾਲਜ ਦਾ ਨਾਂਅ ਰੌਸ਼ਨ ਕਰਦੀਆਂ ਹਨ। ਇਸੇ ਹੀ ਲੜੀ ਦੇ ਤਹਿਤ ਬੀ.

Ad Position 21
No active advertisement
ਅਜੀਤ ਡੈਸਕ 24-10-2026
ਚੌਂਕੀਮਾਨ, 23 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਹਰ ਵਰ੍ਹੇ ਅਕਾਦਮਿਕ ਖੇਤਰ ਵਿਚ ਮੱਲਾਂ ਮਾਰਦੀਆਂ ਹੋਈਆਂ ਸਿੱਧਵਾਂ ਕਾਲਜ ਦਾ ਨਾਂਅ ਰੌਸ਼ਨ ਕਰਦੀਆਂ ਹਨ। ਇਸੇ ਹੀ ਲੜੀ ਦੇ ਤਹਿਤ ਬੀ.ਐੱਸ.ਸੀ.ਬੀ.ਐੱਡ ਭਾਗ ਦੂਜਾ ਦੀ ਵਿਦਿਆਰਥਣ ਹਰਲੀਨ ਸਿੱਧੂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਬੀ.ਐੱਸ.ਸੀ.ਬੀ.ਐੱਡ ਦੂਜੇ ਸਮੈਸਟਰ ਦੀ ਪ੍ਰੀਖਿਆ ਅਧੀਨ ਮੈਰਿਟ ਸੂਚੀ ਵਿਚ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜੀ ਪੁਜ਼ੀਸਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਸੰਸਥਾ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਹਰਲੀਨ ਸਿੱਧੂ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥਣਾਂ ਦੇ ਮਨੋਬਲ ਵਿਚ ਵਾਧਾ ਤਾਂ ਕਰਦੀਆਂ ਹਨ, ਸਗੋਂ ਨਾਲ ਹੀ ਬਾਕੀ ਵਿਦਿਆਰਥਣਾਂ ਨੂੂੰ ਵੀ ਯੂਨੀਵਰਸਿਟੀ ਪੁਜੀਸ਼ਨਾਂ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਸਮੂਹ ਵਿਦਿਆਰਥਣਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਹੋਰ ਲਗਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਲਿਜਾਣ ਵਾਲੇ ਬੇਨਿਯਮੀ ਵਾਹਨਾਂ ਦੀ ਬਦੌਲਤ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ-ਜਸਕਰਨ ਸਿੰਘ ਦਿਉਲ
Ad Position 24